Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਕਾਰਵਾਈ ਤਹਿਤ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਨੂੰ ਕੀਤਾ ਢੇਰ ; 23 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ

ਬੈਲਜੀਅਮ ਅਧਾਰਤ ਅੱਤਵਾਦੀ ਅਤੇ ਨਸ਼ਾ ਤਸਕਰ ਜਗਦੀਸ਼ ਭੂਰਾ ਇਸ ਨਸ਼ਿਆਂ ਦੇ ਕਾਰੋਬਾਰ ਵਿੱਚ ਮੁੱਖ ਸਾਜ਼ਿਸ-ਕਰਤਾ

 Crime News Punjab, Punjab Police, Police, Crime News, Amritsar Police, Amritsar, Border Outpost, Border Security Force, BSF

Web Admin

Web Admin

5 Dariya News

ਅੰਮਿ੍ਰਤਸਰ , 07 Apr 2021

Last updated on: Apr 07, 2021, 00:00 IST

ਅੰਮਿ੍ਰਤਸਰ  ਪੁਲਿਸ (ਦਿਹਾਤੀ) ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਸਾਂਝੀ ਕਾਰਵਾਈ ਤਹਿਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਮੁਠਭੇੜ ਦੌਰਾਨ ਇਕ ਪਾਕਿਸਤਾਨੀ ਨਸ਼ਾ ਤਸਕਰ ਨੂੰ ਢਹਿ-ਢੇਰੀ ਕਰ ਦਿੱਤਾ। ਇਹ ਆਪ੍ਰੇਸ਼ਨ ਪੰਜਾਬ ਪੁਲਿਸ ਵਲੋਂ ਦਿੱਤੀ ਜਾਣਕਾਰੀ  ਦੇ ਅਧਾਰ ’ਤੇ ਲੋਪੋਕੇ ਪੁਲਿਸ ਥਾਣਾ ਦੇ ਅਧਿਕਾਰ ਖੇਤਰ ਵਿੱਚ ਪੈਂਦੀ ਸਰਹੱਦ ਚੌਕੀ (ਬੀ.ਓ.ਪੀ.) ਕੱਕੜ ਫਾਰਵਰਡ ਖੇਤਰ ਵਿਚ ਚਲਾਇਆ ਗਿਆ।ਇਹ ਸਾਂਝੀ ਕਾਰਵਾਈ ਉਸ ਥਾਂ ‘ਤੇ ਕੀਤੀ ਗਈ ਜਿੱਥੇ  ਸਰਹੱਦ ਪਾਰੋਂ ਤਸਕਰੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾਂਦੀ ਸੀ ਜਿਸ ਦੌਰਾਨ  22 ਪੈਕਟ ਹੈਰੋਇਨ ( ਤਕਰੀਬਨ 22.660 ਕਿਲੋ ), ਇਕ ਸਾਈਗਾ - ਐਮ.ਕੇ ਰਾਈਫਲ (2 ਮੈਗਜ਼ੀਨ ਅਤੇ 7.50 ਮਿਲੀਮੀਟਰ ਦੇ 24 ਜਿੰਦਾ ਕਾਰਤੂਸ  ), ਇੱਕ ਏ.ਕੇ- 47 ਰਾਈਫਲ (2 ਮੈਗਜੀਨਾਂ ਸਮੇਤ 7.62 ਐਮਐਮ ਦੇ 21 ਜਿੰਦਾ ਕਾਰਤੂਸ), ਪਾਕਿਸਤਾਨੀ ਕਰੰਸੀ, ਇੱਕ ਨੋਕੀਆ ਫੋਨ ਅਤੇ 2 ਪਾਕਿਸਤਾਨੀ ਸਿੰਮ (ਟੈਲੀਨੋਰ ਅਤੇ ਜੈਜ਼) ਅਤੇ  4 ਇੰਚ ਮੋਟਾਈ  ਅਤੇ 15 ਫੁੱਟ ਲੰਬਾਈ ਵਾਲਾ ਨੀਲੇ ਰੰਗ ਦਾ ਂਿੲੱਕ ਪਾਈਪ (ਪਾਕਿਸਤਾਨ ਵਿਚ ਬਣਿਆ) ਬਰਾਮਦ ਕੀਤਾ।ਪੁਲਿਸ ਨੇ ਖਾਲਿਸਤਾਨ ਜਿੰਦਾਬਾਦ ਫੋਰਸ (ਕੇ.ਜੇਡ.ਐਫ) ਦੇ ਬੈਲਜੀਅਮ ਅਧਾਰਤ ਅੱਤਵਾਦੀ ਜਗਦੀਸ਼ ਭੂਰਾ ਅਤੇ ਉਸ ਦੇ ਭਾਰਤੀ ਸਾਥੀ ਜਸਪਾਲ ਸਿੰਘ, ਜੋ ਫਿਰੋਜਪੁਰ ਦੇ ਪਿੰਡ ਗੱਟੀ ਰਾਜੋਕੇ ਦਾ ਵਸਨੀਕ ਹੈ, ਖਿਲਾਫ ਮਾਮਲਾ ਦਰਜ ਕੀਤਾ ਹੈ। ਜਸਪਾਲ ਸਿੰਘ ਜੋ ਕਿ ਜਗਦੀਸ਼ ਭੂਰਾ ਨਾਲ ਨੇੜਲੇ ਸੰਪਰਕ ਵਿੱਚ ਸੀ ਅਤੇ ਉਹ ਅੰਮਿ੍ਰਤਸਰ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਦੀ ਤਸਕਰੀ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ।ਇਸ ਸਬੰਧ ਵਿੱਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 23, 27-ਏ, 29, 61, 85, ਆਰਮਜ ਐਕਟ ਦੀ ਧਾਰਾ 25, 27, 54, 59, ਫਾਰਨਰ ਐਕਟ ਦੀ ਧਾਰਾ 14 ਅਤੇ ਭਾਰਤੀ ਪਾਸਪੋਰਟ ਐਕਟ ਦੀ ਧਾਰਾ 3, 34, 20  ਤਹਿਤ ਲੋਪੋਕੇ ਥਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਅੰਮਿ੍ਰਤਸਰ ਦੇ ਐਸ.ਐਸ.ਪੀ. (ਦਿਹਾਤੀ) ਧਰੁਵ ਦਹੀਆ ਨੇ ਦੱਸਿਆ ਕਿ ਜਸਪਾਲ ਸਿੰਘ ਦੇ ਪਾਕਿਸਤਾਨ ਆਈ.ਐਸ.ਆਈ. ਨਾਲ ਨੇੜਲੇ ਸੰਬੰਧ ਸਨ ਅਤੇ ਪਿਛਲੇ ਸਮੇਂ ਤੋਂ ਉਹ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਵਿੱਚ ਸ਼ਾਮਲ ਹੈ। ਉਹਨਾਂ ਦੱਸਿਆ ਕਿ ਜਸਪਾਲ ਵਿਰੁੱਧ ਐਫ.ਆਈ.ਆਰ. ਨੰ. 64 ਮਿਤੀ 14.7.2020 ਧਾਰਾ 21, 23, 29, 61, 85 ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਅਮੀਰ ਖਾਸ, ਫਾਜਿਲਕਾ ਵਿਖੇ ਵੀ ਮਾਮਲਾ ਦਰਜ ਕੀਤਾ ਗਿਆ ਹੈ।ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਕਿਹਾ ਕਿ ਸਰਹੱਦੀ ਕੋਰੀਅਰਾਂ ਅਤੇ ਜਗਦੀਸ਼ ਭੂਰਾ ਦੇ ਸਹਿਯੋਗੀ ਜੋ ਕਿ ਭਾਰਤ ਅਤੇ ਪਾਕਿਸਤਾਨ ਸਰਹੱਦਾਂ ‘ਤੇ ਸਰਗਰਮ ਹਨ ਅਤੇ ਭਾਰਤੀ ਸਹਿਯੋਗੀਆਂ ਨਾਲ ਵਿਦੇਸ਼ਾਂ ਵਿੱਚ ਕਾਰਜਸ਼ੀਲ ਸਨ, ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ  ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਿਸਆ ਕਿ ਜਸਪਾਲ ਸਿੰਘ ਦੀ ਗਿ੍ਰਫਤਾਰੀ  ਨਾਲ  ਬਰਾਮਦ ਹੋਈ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਬਾਰੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Amritsar Police , Amritsar , Border Outpost , Border Security Force , BSF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD