Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਬੁਖਾਰ ਜਾਂ ਫਲੂ ਵਰਗੇ ਲੱਛਣ ਪਾਏ ਜਾਣ ਦੀ ਸੂਰਤ 'ਚ ਡਾਕਟਰ ਨਾਲ ਕਰੋ ਸੰਪਰਕ, ਤੁਰੰਤ ਕੋਵਿਡ ਟੈਸਟ ਕਰਵਾਓ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਮਨੁੱਖੀ ਜਾਨਾਂ ਦੀ ਰੱਖਿਆ ਕਰਨਾ ਮੁੱਖ ਤਰਜੀਹ, 45 ਸਾਲ ਤੋਂ ਵੱਧ ਦੇ ਸਾਰੇ ਲੋਕ ਤੁਰੰਤ ਕਰਾਉਣ ਟੀਕਾਕਰਨ

 DC Ludhiana,  Varinder Kumar Sharma, Deputy Commissioner Ludhiana, Commissioner of Police Ludhiana, Punjab Fights Corona, Coronavirus, COVID 19, Novel Coronavirus, India Fights Corona

Web Admin

Web Admin

5 Dariya News

ਲੁਧਿਆਣਾ , 07 Apr 2021

Last updated on: Apr 07, 2021, 00:00 IST

ਕੋਵਿਡ-19 ਮਰੀਜਾਂ ਦੀ ਮੌਤ ਦਰ ਨੂੰ ਘਟਾਉਣ ਅਤੇ ਸਹਿ-ਬਿਮਾਰੀ ਵਾਲੇ ਕੋਵਿਡ ਮਰੀਜ਼ਾਂ ਦਾ ਜਲਦ ਤੋਂ ਜਲਦ ਇਲਾਜ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਬੁਖਾਰ ਜਾਂ ਫਲੂ ਵਰਗੇ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਤੁਰੰਤ ਡਾਕਟਰੀ ਜਾਂਚ ਕਰਾਉਣ ਦੀ ਅਪੀਲ ਕੀਤੀ।ਡੀ.ਪੀ.ਆਰ.ਓ. ਲੁਧਿਆਣਾ ਦੇ ਪੇਜ 'ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਇਸ ਮਹਾਂਮਾਰੀ  ਕਾਰਨ ਹੋਣ ਵਾਲੀਆਂ ਮੌਤਾਂ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ, ਕਿਸੇ ਵੀ ਕੀਮਤ 'ਤੇ ਮਨੁੱਖੀ ਜਾਨਾਂ ਦੀ ਰੱਖਿਆ ਕਰਨਾ ਹੈ ਜਿਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਬੁਖਾਰ, ਖੰਘ, ਸਰੀਰ-ਦਰਦ ਵਰਗੇ ਲੱਛਣ ਪਾਏ ਜਾਣ 'ਤੇ ਸਭ ਤੋਂ ਪਹਿਲਾਂ ਗੰਭੀਰਤਾ ਨਾਲ ਕੋਵਿਡ ਦਾ ਟੈਸਟ ਕਰਵਾਉਣ ਤਾਂ ਜੋ ਸਹਿ-ਬਿਮਾਰੀ ਵਾਲੇ ਵਿਅਕਤੀਆਂ ਦਾ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਜਾ ਸਕੇ.ਉਨ੍ਹਾਂ ਖੁਲਾਸਾ ਕੀਤਾ ਕਿ ਅੱਜ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 507 ਮਰੀਜ਼ ਦਾਖਲ ਹਨ ਅਤੇ 15 ਵੈਂਟੀਲੇਟਰਾਂ 'ਤੇ ਹਨ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਅੱਗੇ ਕਿਹਾ ਕਿ 45 ਸਾਲ ਤੋਂ ਉਪਰ ਦੇ ਸਾਰੇ ਲੋਕਾਂ ਨੂੰ ਤੁਰੰਤ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਕਵਚ ਪ੍ਰਦਾਨ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਜਿਵੇਂ ਮੋਟਰ ਸਾਈਕਲ ਸਵਾਰ ਨੂੰ ਹੈਲਮੈਟ ਸਿਰ ਦੀ ਸੱਟ ਤੋਂ ਬਚਾਉਂਦਾ ਹੈ, ਜੋ ਕਿ ਦੁਰਘਟਨਾਵਾਂ ਵਿੱਚ ਸਿਰ ਦੀ ਸੱਟ ਨੂੰ ਮੌਤ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ, ਇਸੇ ਤਰਾਂ ਟੀਕਾ ਬਿਮਾਰੀ ਦੀ ਗੰਭੀਰਤਾ ਤੋਂ ਬਚਾਉਂਦਾ ਹੈ ਇਸ ਲਈ ਕੀਮਤੀ ਜਾਨ ਬਚਾਈ ਜਾ ਸਕਦੀ ਹੈ.ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਪੋਜ਼ਟਿਵ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਵਾਰ ਇਹ ਵਾਇਰਸ ਪਹਿਲੀ ਲਹਿਰ ਨਾਲੋਂ ਤੇਜੀ਼ ਨਾਲ ਫੈਲਦਾ ਹੈ ਪਰ ਅਸੀਂ ਮਾਸਕ ਪਹਿਨਣ ਦੀ ਸਖਤੀ ਨਾਲ ਪਾਲਣਾ, ਭੀੜ ਵਿੱਚ ਜਾਣ ਤੋਂ ਪ੍ਰਹੇਜ ਕਰਦਿਆਂ ਅਤੇ ਹੱਥ ਧੋਣ ਨਾਲ ਇਸ ਦੇ ਵਿਰੁੱਧ ਸਮੂਹਿਕ ਰੂਪ ਵਿੱਚ ਲੜ ਸਕਦੇ ਹਾਂ।ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਨੂੰ ਹਲਕੇ ਢੰਗ ਨਾਲ ਨਾ ਲੈਣ ਕਿਉਂਕਿ ਇਹ ਕੋਈ ਨਹੀਂ ਜਾਣਦਾ ਕਿ ਇਹ ਕਦੋਂ ਖਤਮ ਹੋਵੇਗੀ ਅਤੇ ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣ ਪਾਏ ਜਾਣ 'ਤੇ ਡਾਕਟਰ ਨਾਲ ਸੰਪਰਕ ਕਰਦਿਆਂ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।ਸ੍ਰੀ ਸ਼ਰਮਾ ਨੇ ਪਿਛਲੇ ਹਫ਼ਤੇ ਲਗਾਏ ਗਏ ਦੋ ਰੋਜ਼ਾ ਮੈਗਾ ਟੀਕਾਕਰਨ ਕੈਂਪਾਂ ਵਿੱਚ ਭਰਵੇਂ ਹੁੰਗਾਰੇ ਲਈ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਫ਼ਤੇ ਦੇ ਅਖੀਰ ਵਿੱਚ ਹੋਰ ਕੈਂਪ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ।

 

Tags: DC Ludhiana , Varinder Kumar Sharma , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD