Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਸਿਹਤ ਵਿਭਾਗ ਨੂੰ ਰੋਜ਼ਾਨਾ ਸੈਂਪਿਗ ਦੀ ਗਤੀ 50,000 ਤੱਕ ਪਹੁੰਚਾਉਣ ਲਈ ਕਿਹਾ

Captain Amarinder Singh, Amarinder Singh, Punjab Congress, Chief Minister of Punjab,Punjab Government, Government of Punjab, Punjab, COVID 19, Coronavirus, Novel Coronavirus, India Fights Corona, Fight Against Corona, Stay Home Stay Safe, Stay Home, Corona Virus Updates ,Social Distancing , COVID 19 Pandemic

Web Admin

Web Admin

5 Dariya News

ਚੰਡੀਗੜ੍ਹ , 07 Apr 2021

Last updated on: Apr 07, 2021, 00:00 IST

ਪੰਜਾਬ ਵਿੱਚ ਕੋਵਿਡ ਪਾਜੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪਾਜੇਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ।ਕੋਵਿਡ ਮਾਮਲਿਆਂ ਵਿੱਚ ਮੌਤ ਦੀ ਦਰ ਵਧਣ ’ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨਾਂ ਮੌਤਾਂ ਕਰਕੇ ਉਨਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨਾਂ ਵਿੱਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸਨ। ਉਨਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸਬੰਧੀ ਸੁਵਿਧਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤੇ ਜਾਣ ਦੀ ਵੀ ਲੋੜ ਹੈ ਅਤੇ ਲੋੜੀਂਦੀਆਂ ਸਹੂਲਤਾਂ ਵਾਲੇ ਮਨਜ਼ੂਰਸ਼ੁਦਾ ਹਸਪਤਾਲਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੋਈਆਂ ਮੌਤਾਂ ਦਾ ਆਡਿਟ ਸਭ ਜ਼ਿਲਿਆਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨਾਂ ਨਿਜੀ ਸੰਸਥਾਨਾਂ ਵੱਲੋਂ ਮਾਹਿਰਾਂ ਨਾਲ ਸਮੂਹਿਕ ਵਿਚਾਰ ਵਟਾਂਦਰੇ ਵਿੱਚ ਹਿੱਸਾ ਨਹੀਂ ਲਿਆ ਗਿਆ ਉਨਾਂ ਨੂੰ ਅਜਿਹਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਣੀ ਚਾਹੀਦੀ ਹੈ।ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਪੀ.ਜੀ.ਆਈ. ਵੱਲੋਂ ਪੰਜਾਬ ਦੇ ਮਰੀਜਾਂ ਨੂੰ ਸਹੀ ਮਾਧਿਅਮ ਰਾਹੀਂ ਰੈਫ਼ਰ ਕੀਤੇ ਜਾਣ ਦੇ ਬਾਵਜੂਦ ਵੀ ਦਾਖਲ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ ਅਤੇ ਉਨਾਂ ਨੂੰ ਬੇਨਤੀ ਕਰਨਗੇ ਕਿ ਉਹ ਪੀ.ਜੀ.ਆਈ. ਨੂੰ ਸੂਬਾ ਸਰਕਾਰ ਦੁਆਰਾ ਰੈਫਰ ਕੀਤੇ ਮਰੀਜਾਂ ਲਈ ਘੱਟੋ-ਘੱਟ 50 ਆਈ.ਸੀ.ਯੂ. ਬੈੱਡ ਰਾਖਵੇਂ ਰੱਖਣ ਲਈ ਨਿਰਦੇਸ ਦੇਣ।

ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੈਡੀਕਲ ਮਾਹਰਾਂ ਨਾਲ ਹਫ਼ਤਾਵਾਰੀ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਟੀਕਾਕਰਨ ਮੁਹਿੰਮ ਤਹਿਤ ਰੋਜਾਨਾ ਲਗਭਗ 90,000 ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ, ਪਰ ਇਸ ਨੂੰ ਰੋਜਾਨਾ 2 ਲੱਖ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਹਨਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂ ਜੋ ਟੀਕਾਕਰਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਜ਼ਰੀਆ ਹੈ। ਉਨਾਂ ਨੇ ਮੁੱਖ ਸਕੱਤਰ ਨੂੰ ਬਿਹਤਰ ਢੰਗ ਨਾਲ ਤਿਆਰ ਕੀਤੀਆਂ ਮੀਡੀਆ ਮੁਹਿੰਮਾਂ ਨਾਲ ਟੀਕਾਕਰਨ ਸਬੰਧੀ ਲੋਕਾਂ ਵਿੱਚ ਫੈਲੀਆਂ ਅਫ਼ਵਾਹਾਂ ਦਾ ਸੁਚੱਜਾ ਹੱਲ ਕਰਨ ਲਈ ਕਿਹਾ। ਉਨਾਂ ਕਿਹਾ ਕਿ ਉਹ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਉਹ ਉਹਨਾਂ ਖੇਤਰਾਂ ਵਿੱਚ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਛੋਟ ਦੇਣ ਜਿਹਨਾਂ ਖੇਤਰਾਂ ਵਿੱਚ ਕੋਵਿਡ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਹਫ਼ਤਾਵਾਰੀ ਦੁੱਗਣੀ ਹੋ ਰਹੀ ਹੈ। ਉਨਾਂ ਆਪਣੀ ਮੰਗ ਨੂੰ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ, ਅਧਿਆਪਕਾਂ, ਕੌਂਸਲਰਾਂ, ਸਰਪੰਚਾਂ ਆਦਿ ਨੂੰ ਟੀਕੇ ਲਗਾਉਣ ਦੀ ਆਗਿਆ ਦੇਣੀ ਚਾਹੀਦੀ ਹੈ।ਕੋਵਿਡ ਟੀਕਿਆਂ ਦੀ ਸਪਲਾਈ ਸਬੰਧੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ  ਸੂਬੇ ਨੂੰ ਟੀਕੇ ਦੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮੁੱਖ ਮੰਤਰੀ ਨੂੰ ਸਿਹਤ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਕਿ ਰੋਜਾਨਾ ਸੈਪਲਿੰਗ  ਵਧਾ ਕੇ 50,000 ਕੀਤੀ ਜਾਵੇਗੀ ਜਿਸ ਵਿੱਚ 35,000 ਆਰਟੀਪੀਸੀਆਰ ਅਤੇ 15,000 ਰੈਪਿਡ ਐਂਟੀਜੇਨ ਟੈਸਟ ਕੀਤੇ ਜਾਣਗੇ। ਉਨਾਂ ਨੂੰ ਸੂਚਿਤ ਕੀਤਾ ਗਿਆ ਕਿ ਭਾਰਤ ਸਰਕਾਰ ਦੀਆਂ ਸੰਸਥਾਵਾਂ ਜਿਵੇਂ ਆਈ.ਆਈ.ਐੱਸ.ਈ.ਆਰ., ਆਈ.ਐੱਮ.ਟੈਕ, ਏਮਜ, ਪੀ.ਜੀ.ਆਈ. ਵਿੱਚ ਰੋਜ਼ਾਨਾ ਸਿਰਫ਼ 100 ਸੈਂਪਲ ਲਏ ਜਾ ਰਹੇ ਹਨ ਜੋ ਕਿ ਬਹੁਤ ਘੱਟ ਹਨ ਅਤੇ ਇਹ ਮਾਮਲਾ ਕੇਂਦਰ ਕੋਲ ਉਠਾਇਆ ਜਾ ਰਿਹਾ ਹੈ।ਡੀਜੀਪੀ ਦਿਨਕਰ ਗੁਪਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜਨਤਕ ਤੌਰ ‘ਤੇ ਮਾਸਕ ਨਾ ਪਹਿਨਣ ਵਾਲੇ 2.03 ਲੱਖ ਲੋਕਾਂ ਦਾ ਆਰਟੀਪੀਸੀਆਰ ਟੈਸਟ ਕੀਤਾ ਗਿਆ। ਉਨਾਂ ਅੱਗੇ ਕਿਹਾ ਕਿ ਹੁਣ ਤੱਕ 43,000 ਚਲਾਨ ਜਾਰੀ ਕੀਤੇ ਗਏ ਹਨ ਅਤੇ 3.60 ਕਰੋੜ ਰੁਪਏ ਦਾ ਜੁਰਮਾਨਾ ਇਕੱਤਰ ਕੀਤਾ ਗਿਆ। ਇਸ ਤੋਂ ਇਲਾਵਾ 206 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 246 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ।ਟੀਕਾਕਰਨ ਸਬੰਧੀ ਡੀ.ਜੀ.ਪੀ. ਨੇ ਕਿਹਾ ਕਿ 77 ਫ਼ੀਸਦ ਪੁਲਿਸ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 26 ਫ਼ੀਸਦ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਓ.ਪੀ. ਸੋਨੀ (ਮੈਡੀਕਲ ਸਿੱਖਿਆ) ਤੇ ਬਲਬੀਰ ਸਿੱਧੂ (ਸਿਹਤ), ਮੈਡੀਕਲ ਮਾਹਰ ਡਾ. ਕੇ ਕੇ ਤਲਵਾੜ ਤੇ ਡਾ. ਰਾਜ ਬਹਾਦਰ ਅਤੇ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਵੀ ਮੌਜੂਦ ਸਨ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Punjab , COVID 19 , Coronavirus , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , COVID 19 Pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD