Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਿਆਸੀ ਇਕੱਠਾਂ ’ਤੇ ਪਾਬੰਦੀ ਦੇ ਹੁਕਮ

ਉਲੰਘਣਾ ਕਰਨ ਵਾਲਿਆਂ ਉੱਤੇ ਡੀ.ਐਮ.ਏ. ਤੇ ਮਹਾਂਮਾਰੀ ਐਕਟ ਤਹਿਤ ਹੋਣਗੇ ਮੁਕੱਦਮੇ ਦਰਜ

 Captain Amarinder Singh, Amarinder Singh, Punjab Congress, Chief Minister of Punjab,Punjab Government, Government of Punjab, Punjab, COVID 19, Coronavirus, Novel Coronavirus, India Fights Corona, Fight Against Corona, Stay Home Stay Safe, Stay Home, Corona Virus Updates ,Social Distancing , COVID 19 Pandemic

Web Admin

Web Admin

5 Dariya News

ਚੰਡੀਗੜ੍ਹ , 07 Apr 2021

Last updated on: Apr 07, 2021, 00:00 IST

ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ ’ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ ’ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।ਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨਾਂ ਵਿੱਚ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਿਲ ਹੈ, ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ। ਪਰ ਮਾਲਾਂ ਵਿਚਲੇ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ ਕਿਉਂਜੋ ਮੁੱਖ ਮੰਤਰੀ ਵੱਲੋਂ ਹਰ ਦੁਕਾਨ ਵਿੱਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਜਦੋਂ ਕਿ ਪਹਿਲਾਂ ਕਿਸੇ ਵੀ ਮਾਲ ਵਿੱਚ ਇੱਕੋ ਸਮੇਂ 100 ਤੋਂ ਵੱਧ ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ। ਇਸ ਦਾ ਅਰਥ ਇਹ ਹੈ ਕਿ ਕਿਸੇ ਵੀ ਸਮੇਂ 20 ਦੁਕਾਨਾਂ ਵਾਲੇ ਮਾਲ ਵਿੱਚ 200 ਵਿਅਕਤੀ ਦਾਖਲ ਹੋ ਸਕਦੇ ਹਨ। ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪਾਜ਼ੇਟਿਵ ਅਤੇ ਮੌਤ ਦੀਆਂ ਦਰਾਂ ਵਿੱਚ ਵਾਧੇ ’ਤੇ ਚਿੰਤਾ ਜ਼ਾਹਿਰ ਕੀਤੀ। ਉਨਾਂ ਕਿਹਾ ਕਿ ਇਹ ਫਿਕਰ ਵਾਲੀ ਗੱਲ ਹੈ ਕਿ ਪੰਜਾਬ ਵਿੱਚ 85 ਫੀਸਦੀ ਤੋਂ ਵੱਧ ਮਾਮਲੇ ਯੂ.ਕੇ. ਦੇ ਵਾਇਰਸ ਵਾਲੇ ਹਨ ਜੋ ਕਿ ਜ਼ਿਆਦਾ ਤੇਜ਼ੀ ਨਾਲ ਫੈਲਦਾ ਅਤੇ ਜ਼ਹਿਰੀਲਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਕੋਲ ਕੋਵਿਡ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਰੋਕਣ ਲਈ ਕਰੜੇ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ। ਹਾਲਾਂਕਿ, ਪਹਿਲਾਂ ਲਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਬੀਤੇ ਕੁਝ ਦਿਨਾਂ ਦੌਰਾਨ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਿੱਚ ਕੁਝ ਸਥਿਰਤਾ ਆਈ ਹੈ। ਉਨਾਂ ਕਿਹਾ ਕਿ ਉਨਾਂ ਨੂੰ ਸਿਆਸੀ ਇਕੱਠਾਂ ’ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਿਆਸੀ ਦਲਾਂ ਨੂੰ ਅਜਿਹੇ ਇਕੱਠ ਕਰਨ ਤੋਂ ਵਰਜਣ ਲਈ ਉਨਾਂ ਵੱਲੋਂ ਕੀਤੀਆਂ ਗਈਆਂ ਅਪੀਲਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ ਬਾਵਜੂਦ ਇਸ ਦੇ ਕਿ ਕਾਂਗਰਸ ਪਾਰਟੀ ਨੇ ਆਪਣੇ ਤੌਰ ’ਤੇ ਪਹਿਲਾਂ ਹੀ ਬੀਤੇ ਮਹੀਨੇ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਵੱਲੋਂ ਕੋਈ ਵੀ ਰੈਲੀ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ। 

ਕੁਝ ਸਿਆਸੀ ਆਗੂਆਂ ਜਿਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ ਜਿਨਾਂ ਨੇ ਬਿਨਾਂ ਸੁਰੱਖਿਆ ਉਪਾਵਾਂ ਦਾ ਖਿਆਲ ਰੱਖੇ ਸਿਆਸੀ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਹੈ, ਦੇ ਵਤੀਰੇ ’ਤੇ ਹੈਰਾਨੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਵਰਤਾਓ ਕਰਨਾ ਇਨਾਂ ਆਗੂਆਂ ਨੂੰ ਸ਼ੋਭਦਾ ਨਹੀਂ। ਮੁੱਖ ਮੰਤਰੀ ਨੇ ਕਿਹਾ,‘‘ਤੁਸੀਂ ਲੋਕਾਂ ਤੋਂ ਬਿਮਾਰੀ ਦੇ ਫੈਲਾਅ ਪ੍ਰਤੀ ਗੰਭੀਰ ਹੋਣ ਦੀ ਉਮੀਦ ਕਿਵੇਂ ਕਰ ਸਕਦੇ ਹੋ ਜੇਕਰ ਸੀਨੀਅਰ ਸਿਆਸੀ ਆਗੂ ਹੀ ਇਸ ਤਰਾਂ ਦਾ ਵਤੀਰਾ ਅਖ਼ਤਿਆਰ ਕਰਨਗੇ।’’ ਉਨਾਂ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਅਜਿਹੀਆਂ ਉਲੰਘਣਾਵਾਂ ਪ੍ਰਤੀ ਸਖ਼ਤ ਰੁਖ ਅਪਣਾਉਣਾ ਪਵੇਗਾ ਅਤੇ ਅਜਿਹਾ ਕਰਨ ਵਾਲੇ ਸਿਆਸੀ ਆਗੂਆਂ ’ਤੇ ਵੀ ਮਾਮਲੇ ਦਰਜ ਕਰਨੇ ਪੈਣਗੇ।ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲਾ ਪ੍ਰਸ਼ਾਸਨਾਂ ਨੂੰ ਸਿਆਸੀ ਇਕੱਠ ਕਰਨ ਵਾਲਿਆਂ, ਹਿੱਸਾ ਲੈਣ ਵਾਲਿਆਂ ਅਤੇ ਸਿਆਸੀ ਆਗੂਆਂ ਖਿਲਾਫ ਡੀ.ਐਮ.ਏ. ਅਤੇ ਮਹਾਂਮਾਰੀ ਐਕਟ ਤਹਿਤ ਮਾਮਲੇ ਦਰਜ ਕਰਨ ਦੇ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ ਟੈਂਟ ਹਾਊਸ ਮਾਲਕਾਂ ਖਿਲਾਫ ਵੀ ਅਜਿਹਾ ਕਰਨ ਦੇ ਹੁਕਮ ਦਿੱਤੇ, ਜੋ ਕਿ ਅਜਿਹੇ ਇਕੱਠਾਂ ਲਈ ਸਾਮਾਨ ਮੁਹੱਈਆ ਕਰਵਾਉਂਦੇ ਹਨ। ਉਨਾਂ ਇਹ ਵੀ ਕਿਹਾ ਕਿ ਅਜਿਹੇ ਇਕੱਠਾਂ ਲਈ ਸਥਾਨ ਮੁਹੱਈਆ ਕਰਵਾਉਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ’ਤੇ ਵੀ ਮਾਮਲੇ ਦਰਜ ਕਰਦੇ ਹੋਏ ਉਨਾਂ ਦੁਆਰਾ ਮੁਹੱਈਆ ਕੀਤੇ ਗਏ ਸਥਾਨ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 30 ਅਪਰੈਲ ਤੱਕ ਕਿਸੇ ਵੀ ਤਰਾਂ ਦੇ ਸਮਾਜਿਕ, ਸੱਭਿਆਚਾਰਕ ਜਾਂ ਖੇਡ ਇਕੱਠਾਂ ਅਤੇ ਇਸ ਦੇ ਨਾਲ ਸਬੰਧਤ ਸਮਾਗਮਾਂ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਸਾਰੇ ਸਰਕਾਰੀ ਦਫਤਰਾਂ ਵਿੱਚ ਵਿਅਕਤੀਗਤ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ’ਤੇ ਪਾਬੰਦੀ ਲਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਅਤੇ ਵਰਚੁਅਲ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਦਫਤਰੀ ਸਮੇਂ ਦੌਰਾਨ ਲਾਜ਼ਮੀ ਤੌਰ ’ਤੇ ਮਾਸਕ ਪਾ ਕੇ ਰੱਖਣ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਆਮ ਲੋਕਾਂ ਨੂੰ ਵੀ ਸਿਰਫ ਜ਼ਰੂਰੀ ਸੇਵਾਵਾਂ ਲਈ ਹੀ ਸਰਕਾਰੀ ਦਫਤਰਾਂ ਵਿੱਚ ਜਾਣ ਲਈ ਕਿਹਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਵੱਲੋਂ ਰਜਿਸਟਰੀਆਂ ਆਦਿ ਦੇ ਰੋਜ਼ਾਨਾ ਦੇ ਕੰਮਾਂ ਲਈ ਮੁਲਾਕਾਤ ਦਾ ਸਮਾਂ ਸੀਮਤ ਗਿਣਤੀ ਵਿੱਚ ਹੀ ਦਿੱਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਸਿਨੇਮਾ ਹਾਲਾਂ ਦੇ ਆਪਣੀ ਕੁੱਲ ਸਮਰੱਥਾ ਦੇ 50 ਫੀਸਦੀ ਤੱਕ ਹੀ ਆਪਣੀ ਕਾਰਵਾਈ ਚਲਾਉਣ ਅਤੇ ਮੈਡੀਕਲ ਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਕੂਲਾਂ ਅਤੇ ਸਿੱਖਿਆ ਸੰਸਥਾਨਾਂ ਦੇ ਬੰਦ ਰਹਿਣ ਦੇ ਹੁਕਮ 30 ਅਪਰੈਲ ਤੱਕ ਕਾਇਮ ਰਹਿਣਗੇ।ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਨਾਈਟ ਕਰਫਿਊ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। 

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Punjab , COVID 19 , Coronavirus , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , COVID 19 Pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD