Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਚੀਮਾ ਨੇ ਪ੍ਰੇਮ ਨਗਰ ਇਲਾਕੇ ਵਿੱਚ ਸਿਹਤ ਸਹੂਲਤਾਂ ਦਾ ਜਾਇਜਾ ਲਿਆ

ਸਿਹਤ ਵਿਭਾਗ ਨੂੰ ਇਸ ਇਲਾਕੇ ਵਿੱਚ ਰੈਗੂਲਰ ਮੈਡੀਕਲ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ

ਮਿਸ਼ਨ ਫ਼ਤਹਿ ਤਹਿਤ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹਿਚਾਉਣ ਦੇ ਉੱਦਮ ਸਦਕਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਅੱਜ ਬਟਾਲਾ ਸ਼ਹਿਰ ਦੇ ਪ੍ਰੇਮ ਨਗਰ ਦਾਰਾਸਲਾਮ, ਰੇਲਵੇ ਰੋਡ, ਰੇਲਵੇ ਸਟੇਸ਼ਨ ਅਤੇ ਨਾਲ ਲੱਗਦੀਆਂ ਬਸਤੀਆਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੀਆਂ  ਸਿਹਤ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਜਾਣਕਾਰੀ ਲਈ। ਇਹ ਉਸ ਇਲਾਕੇ ਦੇ ਮਿਊਂਸੀਪਲ

Web Admin

Web Admin

5 Dariya News

ਬਟਾਲਾ , 08 Apr 2021

Last updated on: Apr 08, 2021, 00:00 IST

ਮਿਸ਼ਨ ਫ਼ਤਹਿ ਤਹਿਤ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹਿਚਾਉਣ ਦੇ ਉੱਦਮ ਸਦਕਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਅੱਜ ਬਟਾਲਾ ਸ਼ਹਿਰ ਦੇ ਪ੍ਰੇਮ ਨਗਰ ਦਾਰਾਸਲਾਮ, ਰੇਲਵੇ ਰੋਡ, ਰੇਲਵੇ ਸਟੇਸ਼ਨ ਅਤੇ ਨਾਲ ਲੱਗਦੀਆਂ ਬਸਤੀਆਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੀਆਂ  ਸਿਹਤ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਜਾਣਕਾਰੀ ਲਈ। ਇਹ ਉਸ ਇਲਾਕੇ ਦੇ ਮਿਊਂਸੀਪਲ ਕੌਂਸਲਰ ਗੁਰਪ੍ਰੀਤ ਸਿੰਘ ਸ਼ਾਨਾ, ਉੱਗੇ ਕ੍ਰਿਕੇਟ ਖਿਡਾਰੀ ਤੇ ਗੁਰਦਾਸਪੁਰ ਕ੍ਰਿਕੇਟ ਅਸੋਸੀਏਸ਼ਨ ਦੇ ਅਹੁਦੇਦਾਰ ਅਸ਼ਵਨੀ ਕੁਮਾਰ ਡੀਲਕਸ ਸਵੀਟ ਅਤੇ ਜੈ ਸ਼ਿਵ ਉੱਘੇ ਖਿਡਾਰੀ ਨੇ ਚੇਅਰਮੈਨ ਸ. ਚੀਮਾ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੱਕੀ ਡਿਸਪੈਂਸਰੀ ਖੋਲੀ ਜਾਵੇ।ਸ. ਚੀਮਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਵੱਲੋਂ ਇਸ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬੇਹਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੇਮ ਨਗਰ ਦਾਰਾਸਲਾਮ ਇਲਾਕੇ ਵਿੱਚ ਜਿਨ੍ਹਾਂ ਚਿਰ ਡਿਸਪੈਂਸਰੀ ਨਹੀਂ ਖੁੱਲਦੀ ਓਨਾਂ ਚਿਰ ਇਥੇ ਸਿਹਤ ਵਿਭਾਗ ਦੇ ਮੋਬਾਇਲ ਯੂਨਿਟ ਵੱਲੋਂ ਇਥੇ ਸਮੇਂ-ਸਮੇਂ ’ਤੇ ਆ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਸ. ਚੀਮਾ ਨੇ ਸਿਵਲ ਸਰਜਨ ਗੁਰਦਾਸਪੁਰ ਨੂੰ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ 9 ਅਪ੍ਰੈਲ ਨੂੰ ਇਸ ਇਲਾਕੇ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਾਵੇਗਾ।ਇਸ ਮੌਕੇ ਓਹਨਾਂ ਨਾਲ ਐਸ.ਐਮ.ਓ. ਡਾਕਟਰ ਸੰਜੀਵ ਭੱਲਾ, ਪ੍ਰੋਜੈਕਟ ਕੋਡੀਨੇਟਰ ਸੁਖਦੇਵ ਸਿੰਘ, ਅਜ਼ਾਦਵਿੰਦਰ ਸਿੰਘ ਕਾਕੇ ਸ਼ਾਹ, ਰਿਟਾਇਰਡ ਇੰਸਪੈਕਟਰ ਦਿਲਬਾਗ ਸਿੰਘ, ਰਿਟਾਇਰਡ ਇੰਸਪੈਕਟਰ ਮੱਖਣ ਸਿੰਘ, ਕਿਸ਼ਨ ਸੰਤ ਵੈਸ਼ਨੋ ਢਾਬਾ ਅਤੇ ਕੋਆਰਡੀਨੇਟਰ ਚਰਨਪ੍ਰੀਤ ਢਿੱਲੋਂ ਆਦਿ ਪ੍ਮੁੱਖ ਹਾਜ਼ਰ ਸਨ।  

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD