Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਵੈਕਸੀਨ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਨੂੰ ਕੀਤੀ ਹਦਾਇਤ

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 08 Apr 2021

Last updated on: Apr 08, 2021, 00:00 IST

ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਫੂਲਕਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਕੋਰੋਨਾ ਤੋਂ ਬਚਾਅ ਸਬੰਧੀ ਆਪਣੇ-ਆਪਣੇ ਵਿਭਾਗ ਦੇ ਸਟਾਫ਼ ਦੇ ਲਗਵਾਈ ਜਾ ਰਹੀ ਵੈਕਸੀਨ ਸਬੰਧੀ ਜਾਣਕਾਰੀ ਲਈ ਅਤੇ ਹਦਾਇਤ ਵੀ ਕੀਤੀ ਕਿ ਜਿਸ ਸਟਾਫ਼ ਵੱਲੋਂ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਸ ਸਟਾਫ਼ ਦੇ ਵੈਕਸੀਨ ਜਲਦ ਤੋਂ ਜਲਦ ਲਗਵਾਈ ਜਾਵੇ ਤਾਂ ਜੋ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਰਾਹਤ ਪਾਈ ਜਾ ਸਕੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਵਿੱਚ ਵਾਧਾ ਕਰਦਿਆਂ ਕੈਂਪ ਆਦਿ ਲਗਾਕੇ ਵੱਧ ਤੋਂ ਵੱਧ ਸਮਾਂ ਇਸ ਕੰਮ ਨੂੰ ਦਿੰਦਿਆਂ ਲੋਕਾ ਦੇ ਵੈਕਸੀਨ ਲਗਾਈ ਜਾਵੇ। ਉਨਾਂ ਕਿਹਾ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾਵੇ। ਉਨਾਂ ਕਿਹਾ ਕਿ ਲੋਕਾਂ ਨਾਲ ਮੀਟਿੰਗ ਕਰਕੇ ਵੈਕਸੀਨ ਲਗਵਾਉਣ ਦੇ ਫਾਇਦੇ ਦੱਸਦਿਆਂ ਵੈਕਸੀਨ ਲਗਾਉਣ ਲਈ ਪ੍ਰੇਰਿਆ ਜਾਵੇ ਤਾਂ ਜੋ ਇਸ ਮਹਾਂਮਾਰੀ ਨੂੰ ਖਤਮ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਆਪਣੇ-ਆਪਣੇ ਸਟਾਫ਼ ਨੂੰ ਤਰਤੀਬਵਾਰ ਵੈਕਸੀਨ ਲਗਾਉਣ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਇਸ ਕੰਮ ਨੂੰ ਮੁਕੰਮਲ ਕਰਨ ਵਿੱਚ ਦਿੱਕਤ ਪੇਸ਼ ਨਾ ਆਵੇ। ਜੇਕਰ ਕਿਸੇ ਵਿਭਾਗ ਨੂੰ ਵੈਕਸੀਨ ਲਗਾਉਣ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਵੈਕਸ਼ੀਨ ਲਗਵਾਉਣ ਸਬੰਧੀ ਵਿਭਾਗੀ ਸਡਿਊਲ 1 ਹਫ਼ਤੇ ਤੱਕ ਦਾ ਬਣਾਇਆ ਜਾਵੇ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਭਾਗ ਨੂੰ ਵੈਕਸ਼ੀਨ ਲਗਾਉਣ ਸਬੰਧੀ ਕੈਂਪ ਲਗਾਉਣ ਦੀ ਜ਼ਰੂਰਤ ਹੈ ਤਾ ਦੱਸਿਆ ਜਾਵੇ ਤਾਂ ਜੋ ਕੈਂਪ ਲਗਾ ਕੇ ਵੈਕਸੀਨ ਲਗਾਉਣ ਦੀ ਮੁਹਿੰਮ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ ਤਾਂ ਕਿ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਦੇ ਵੈਕਸੀਨ ਲਗਾਈ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡੇਚਲਵਾਲ, ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਸਰਬਜੀਤ ਸਿੰਘ ਤੂਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD