Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਮੀਦ-2021 ਰੋਜ਼ਗਾਰ ਮੇਲੇ ਦਾ ਸਫਲ ਆਯੋਜਨ

ਐਸ.ਬੀ.ਐਸ. ਕੈਂਪਸ ਵਿਖੇ ਆਈ.ਟੀ.ਆਈ. ਗ੍ਰੈਜੂਏਟ, ਇੰਜੀਨੀਅਰ ਤੇ ਐਮ.ਬੀ.ਏ. ਦੇ 100 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ ਦਾ ਮੌਕਾ

 Mohammad Gulab, Synetic Business School, SBS College,  District Bureau of Employment and Enterprises, Navdeep Singh, Harpreet Singh, Dr Zafar Zahir

Web Admin

Web Admin

5 Dariya News

ਲੁਧਿਆਣਾ , 08 Apr 2021

Last updated on: Apr 08, 2021, 00:00 IST

'ਉਮੀਦ-ਸਿਨੇਟਿਕ ਬਿਜ਼ਨਸ ਸਕੂਲ (ਐਸ.ਬੀ.ਐੱਸ.ਕਾਲਜ) ਦਾ ਸਲਾਨਾ ਰੋਜ਼ਗਾਰ ਮੇਲਾ ਅੱਜ ਸਥਾਨਕ ਐਸ.ਬੀ.ਐਸ. ਕੈਂਪਸ, ਚੰਡੀਗੜ੍ਹ ਰੋੜ 'ਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਪੂਰੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ. ਉਮੀਦਵਾਰਾਂ ਨੂੰ ਸਲੋਟਾਂ ਵਿਚ ਵੰਡਿਆ ਗਿਆ ਅਤੇ ਬੈਚ ਬਣਾ ਕੇ ਸਾਰੀਆਂ ਸਾਵਧਾਨੀਆਂ ਵਰਤਦਿਆਂ ਇੰਟਰਵਿਊ ਲਈਆਂ ਗਈਆਂ. 'ਉਮੀਦ' ਰੋਜ਼ਗਾਰ ਮੇਲਾ ਨੌਕਰੀ ਲੱਭਣ ਵਾਲਿਆਂ ਅਤੇ ਉਦਯੋਗਾਂ ਲਈ ਇੱਕ ਪਲੇਟਫਾਰਮ ਦਾ ਕੰਮ ਕਰਦਾ ਹੈ ਜਿੱਥੇ ਉਦਯੋਗਪਤੀ ਆਪਣੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਯੋਗ ਉਮੀਦਵਾਰਾਂ ਦੀ ਭਾਲ ਕਰਦੇ ਹਨ। ਇਹ ਰੋਜ਼ਗਾਰ ਮੇਲਾ ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ, ਦੇ ਸਹਿਯੋਗ ਨਾਲ ਲਗਾਇਆ ਗਿਆ। ਸ੍ਰੀ ਨਵਦੀਪ ਸਿੰਘ ਅਤੇ ਸ. ਹਰਪ੍ਰੀਤ ਸਿੰਘ ਨੇ ਆਪਣੀ ਟੀਮ ਨਾਲ ਰੋਜ਼ਗਾਰ ਮੇਲੇ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਕੀਤਾ। ਇਸ ਦੇ ਨਾਲ ਹੀ ਡੀ.ਬੀ.ਈ.ਈ. ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ 7ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ।ਇਸ ਮੌਕੇ ਬੈਕਫਿੰਕੋ ਦੇ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਮੁਲਾਨਾ ਉਸਮਾਨ ਲੁਧਿਆਣਵੀ, ਜ਼ਿਲ੍ਹਾ ਪ੍ਰਧਾਨ ਪੰਜਾਬ ਯੂਥ ਕਾਂਗਰਸ ਲੱਕੀ ਸੰਧੂ ਵੀ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਸ਼ਾਮਲ ਸਨ।ਸ੍ਰੀ ਮੁਹੰਮਦ ਗੁਲਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਲਈ ਰਾਜ ਵਿੱਚ ਵੱਡੇ ਪੱਧਰ 'ਤੇ ਇਸ ਤਰ੍ਹਾਂ ਦੇ ਕਈ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।ਇਸ ਸਾਲ 500 ਤੋਂ ਵੀ ਵੱਧ ਨਿਰਮਾਤਾ ਅਤੇ ਸੇਵਾ ਖੇਤਰ ਦੀਆਂ ਕੰਪਨੀਆਂ ਅਤੇ ਸਾਰੇ ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਤੋਂ 1 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੂੰ ਉਮੀਦ-2021 ਲਈ ਬੁਲਾਇਆ ਗਿਆ। ਇਨ੍ਹਾਂ ਵਿੱਚੋਂ, ਲਗਭਗ ਤੀਹ ਕੰਪਨੀਆਂ ਅਤੇ 400 ਦੇ ਲਗਭਗ ਵਿਦਿਆਰਥੀਆਂ ਨੇ ਦਾਖਲਾ ਪੱਧਰ ਦੀ ਨੌਕਰੀ ਦਾ ਮੌਕਾ ਹਾਸਲ ਕੀਤਾ। ਰੋਜ਼ਗਾਰ ਮੇਲੇ ਵਿੱਚ ਵਿਸ਼ੇਸ਼ ਤੌਰ 'ਤੇ ਆਈ.ਸੀ.ਆਈ.ਸੀ.ਆਈ. ਬੈਂਕ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਕੋਕਾ ਕੋਲਾ, ਰੌਕਮੈਨ ਇੰਡਸਟਰੀਜ਼, ਏਅਰਟੈਲ, ਕੰਗਾਰੂ ਇੰਡਸਟਰੀਜ਼, ਐਕਸਾਈਡ ਲਾਈਫ ਇੰਸ਼ੋਰੈਂਸ, ਵਰਧਮਾਨ, ਮਨਸ਼ਾ ਫਾਇਨਾਂਸ਼ੀਅਲ ਸਰਵਿਸ ਆਦਿ ਕੰਪਨੀਆਂ ਨੇ ਹਿੱਸਾ ਲਿਆ.ਐਸ.ਬੀ.ਐਸ. ਦੇ ਐਮ.ਡੀ. ਅਤੇ ਪ੍ਰਿੰਸੀਪਲ ਡਾ ਜ਼ਫਰ ਜ਼ਹੀਰ ਨੇ ਦੱਸਿਆ ਕਿ ਂਉਮੀਦ' ਐਸ.ਬੀ.ਐਸ. ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਉਨ੍ਹਾਂ ਵਿੱਚ ਟੀਚੇ ਅਤੇ ਮਾਣ ਦੀ ਭਾਵਨਾ ਪੈਦਾ ਕੀਤੀ ਜਾਵੇ।ਕਾਲਜ ਦੀ ਚੇਅਰਪਰਸਨ ਡਾ. ਗ਼ਜ਼ਾਲਾ ਨੇ ਦੱਸਿਆ ਕਿ 'ਉਮੀਦ' ਰੋਜ਼ਗਾਰ ਮੇਲੇ ਦੀ ਸ਼ਾਨਦਾਰ ਸਫਲਤਾ ਰਹੀ ਹੈ, ਜਿੱਥੇ 150 ਤੋਂ ਵੱਧ ਵਿਦਿਆਰਥੀਆਂ ਨੂੰ ਕੰਪਨੀਆਂ ਦੁਆਰਾ ਅੰਤਮ ਚੋਣ ਲਈ ਸੰਖੇਪ ਵਿੱਚ ਸੂਚੀਬੱਧ ਕੀਤਾ ਗਿਆ ਅਤੇ ਇਸ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦਾ ਸਿਹਰਾ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਜਾਂਦਾ ਹੈ।

 

Tags: Mohammad Gulab , Synetic Business School , SBS College , District Bureau of Employment and Enterprises , Navdeep Singh , Harpreet Singh , Dr Zafar Zahir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD