Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣ ਲਈ ਸਮੂਹ ਵਰਗਾਂ ਕੋਲੋਂ ਸਹਿਯੋਗ ਦੀ ਮੰਗ

ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 08 Apr 2021

Last updated on: Apr 08, 2021, 00:00 IST

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਹੋਏ ਲੋਕ ਹਿੱਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਝ ਸਮਾਜ ਸੇਵੀ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਇਸ ਨਾਮੁਰਾਦ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਾਗਰਿਕਾਂ ਦੇ ਕੋਰੋਨਾ ਜਾਂਚ ਲਈ ਟੈਸਟ ਕੀਤੇ ਜਾ ਰਹੇ ਹਨ ਉਥੇ ਹੀ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕੌਂਸਲਰਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨੀਂ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਲਗਾਏ ਗਏ ਟੀਕਾਕਰਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਆੜ੍ਹਤੀਆਂ ਮਜ਼ਦੂਰਾਂ ਸਮੇਤ ਹੋਰ ਲੋਕਾਂ ਵੱਲੋਂ ਸਵੈ ਇੱਛਾ ਨਾਲ ਟੀਕਾਕਰਨ ਕਰਵਾਇਆ ਗਿਆ ਅਤੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਅਪ੍ਰੈਲ ਨੂੰ ਵਪਾਰ ਮੰਡਲ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਮੁੱਖ ਬਜ਼ਾਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੈਕਸੀਨੇਸ਼ਨ ਕੀਤੀ ਜਾਵੇਗਾ।ਮੀਟਿੰਗ ਦੌਰਾਨ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਨੇ ਕੋਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਟੈਸਟਿੰਗ ਅਤੇ ਟੀਕਾਕਰਨ ਵਧਾਉਣ ਲਈ ਸਮੂਹ ਵਰਗਾਂ ਨੂੰ ਤਨਦੇਹੀ ਨਾਲ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।ਮੀਟਿੰਗ ਦੌਰਾਨ ਸ੍ਰੀ ਗੁਰਲਾਭ ਸਿੰਘ, ਸ਼੍ਰੀ ਸੁਰੇਸ਼ ਨੰਦਗੜ੍ਹੀਆ, ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਮਨਜੀਤ ਸਿੰਘ ਸੰਦਿਓੜਾ, ਸ਼੍ਰੀ ਜਗਦੀਪ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਮਾਨਸਾ ਬਲਾਕ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਮਾਨਸਾ ਵਿੱਚ ਵੱਧ ਤੋਂ ਵੱਧ ਕੈਂਪ ਲਗਾਉਣ ਵਿੱਚ ਸਹਿਯੋਗ ਦਿੱਤਾ ਜਾਵੇਗਾ ਅਤੇ ਵੱਡੀ ਗਿਣਤੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਵੈਕਸੀਨੇਸ਼ਨ ਕਰਵਾਈ ਜਾਵੇਗੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਣਜੀਤ ਸਿੰਘ ਰਾਏ ਵੀ ਹਾਜ਼ਰ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD