Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ ਦਾ ਫੈਸਲਾ 6 ਮਹੀਨੇ ਲਈ ਟਾਲਿਆ

Piyush Goyal, Bharat Bhushan Ashu, Congress, Chandigarh, Punjab Congress, Government of Punjab, Punjab Government, Punjab, Manpreet Singh Badal, Vijay Inder Singla, Lal Singh, Direct Benefit Transfer,  DBT

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 08 Apr 2021

Last updated on: Apr 08, 2021, 00:00 IST

ਕੇਂਦਰ ਸਰਕਾਰ ਨੇ ਕਣਕ ਖਰੀਦ ਸਬੰਧੀ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਇਹ ਜਾਣਕਾਰੀ ਅੱਜ ਇਥੇ ਕਣਕ ਦੀ ਫਸਲ ਦੀ ਖਰੀਦ ਦੋਰਾਨ ਸਿੱਧੀ ਅਦਾਇਗੀ  ਦੇ ਫੈਸਲੇ ਅਤੇ ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਫੈਸਲਿਆਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਸਮੂਹ ਵਲੋਂ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੀਊਸ਼ ਗੋਇਲ ਨਾਲ ਮੁਲਾਕਾਤ  ਕਰਨ ਉਪਰੰਤ ਦਿੱਤੀ ਗਈ।ਇਸ ਵਫਦ ਵਿੱਚ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂ, ਖਜਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਅਤੇ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਕੇ.ਏ.ਪੀ. ਸਿਨਹਾ ਸ਼ਾਮਿਲ ਸਨ।ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਪੀਊਸ ਗੋਇਲ ਨਾਲ ਅੱਜ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਕਣਕ ਦੀ ਫਸਲ ਦੀ ਖਰੀਦ ਸਬੰਧੀ ਚਰਚਾ ਹੋਈ।ਸ੍ਰੀ ਆਸ਼ੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਡ ਰਿਕਾਰਡ ਨੂੰ  ਆਨ ਲਾਈਨ ਕਰਨ ਦਾ  ਫੈਸਲਾ 6 ਮਹੀਨੇ ਲਈ ਟਾਲ ਦਿੱਤਾ ਹੈ।ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਵਫਦ ਵੱਲੋਂ ਸਿੱਧੀ ਅਦਾਇਗੀ ( ਡੀ.ਬੀ.ਟੀ.) ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.), ਕੇਂਦਰ ਸਰਕਾਰ ਵੱਲ  ਖੜੇ  ਪੰਜਾਬ ਦੇ ਵੱਖ ਵੱਖ ਬਕਾਇਆ ਰਾਸੀ ਨੂੰ  ਜਲਦ ਜਾਰੀ ਕਰਨ ਅਤੇ ਪੰਜਾਬ ਦੇ ਗੁਦਾਮਾਂ ਵਿੱਚੋਂ ਕੇਂਦਰ ਸਰਕਾਰ ਦੇ ਅਨਾਜ ਦੀ ਜਲਦ ਚੁਕਾਈਂ ਕਰਨ ਬਾਰੇ ਚਰਚਾ ਕੀਤੀ ਗਈ।ਸ੍ਰੀ ਆਸ਼ੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਗੋਇਲ ਨੇ  ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੀ ਬਕਾਇਆ ਰਾਸੀ ਜਾਰੀ ਕਰਨ  ਬਾਰੇ ਕਿਹਾ ਕਿ ਸੂਬਾ ਸਰਕਾਰ ਇਸ ਫੰਡ ਵਿੱਚੋਂ ਪਹਿਲਾ ਖਰਚ ਕੀਤੀ ਗਈ ਰਾਸੀ ਦਾ ਹਿਸਾਬ ਦੇਵੇ ਜਿਸ ਤੇ ਪੰਜਾਬ ਦੇ ਵਫਦ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਇਸ ਸਬੰਧੀ ਆਡਿਟ ਕਰਵਾ ਸਕਦੇ ਹਨ ਕਿਉਂਕਿ ਪੰਜਾਬ ਸਰਕਾਰ  ਨੇ ਦਿਹਾਤੀ ਵਿਕਾਸ ਫੰਡ ਦਾ ਇਕ ਇਕ ਪੈਸਾ ਕਾਨੂੰਨ ਅਨੁਸਾਰ ਹੀ ਖਰਚ ਕੀਤਾ ਹੈ ਇਸ ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾਤੀ ਵਿਕਾਸ ਫੰਡ ਦੇ ਖਰਚ ਸਬੰਧੀ ਦੁਬਾਰਾ ਰਿਪੋਰਟ ਭੇਜ ਦੇਵੇ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਿਹਾਤੀ ਵਿਕਾਸ ਫੰਡ ਦੀ ਬਕਾਇਆ 2 ਫੀਸਦ ਰਾਸੀ ਜਾਰੀ ਕਰ ਦੇਵੇਗੀ।ਕੇਂਦਰੀ ਮੰਤਰੀ ਨੇ ਇਸ ਮੌਕੇ ਪੰਜਾਬ ਨੂੰ ਕੇਂਦਰ ਵਲੋਂ  ਜਾਰੀ ਕੀਤੇ ਜਾਣ ਵਾਲੀਆਂ ਵੱਖ ਵੱਖ ਬਕਾਇਆ ਰਾਸੀ ਨੂੰ  ਜਲਦ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ।ਅਖੀਰ ਵਿਚ ਸ੍ਰੀ ਆਸ਼ੂ ਨੇ ਕਿਹਾ ਨਵੀਂ ਸਥਿਤੀ ਦੇ ਮੱਦੇਨਜਰ ਮਿਤੀ 9 ਅਪ੍ਰੈਲ 2021 ਨੂੰ ਆੜਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਨਵਾਂ ਮਕੈਨੀਜਮ ਵੀ ਤਲਾਸ਼ਿਆ ਜਾਵੇਗਾ।    

 

Tags: Piyush Goyal , Bharat Bhushan Ashu , Congress , Chandigarh , Punjab Congress , Government of Punjab , Punjab Government , Punjab , Manpreet Singh Badal , Vijay Inder Singla , Lal Singh , Direct Benefit Transfer , DBT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD