Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਗੀਤ ‘ਨਸ਼ਿਆਂ ’ਚ ਕਰੀਂ ਨਾ ਤਬਾਹ’ ਦੇ ਕਲਾਕਾਰਾਂ ਦਾ ਸਨਮਾਨ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 09 Apr 2021

Last updated on: Apr 09, 2021, 00:00 IST

ਅੱਜ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਜੀਤ ਸਿੰਘ ਵੱਲੋਂ ਮੰਗ ਗੁਰਪ੍ਰਸ਼ਾਦ ਸਿੰਘ ਮੰਗਾ (ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ) ਦੇ ਲਿਖੇ ਅਤੇ ਗਾਏ ਗੀਤ, ਜਿਸ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਰਿਕਾਰਡ ਕਰਵਾਇਆ ਗਿਆ ਹੈ, ਦੀ ਪ੍ਰਮੋਸ਼ਨ ਕਰਦਿਆਂ ਇਸ ਦੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਕਿਹਾ ਕਿ ਇਹ ਗੀਤ ਨੌਜਵਾਨਾਂ ਨੂੰ ਗੁਮਰਾਹ ਕਰ ਕੇ ਨਸ਼ਿਆਂ ਵੱਲ ਧਕੇਲਣ ਵਾਲੇ ਗਿਰੋਹਾਂ ਦੇ ਮੂੰਹ ’ਤੇ ਕਰਾਰੀ ਚਪੇੜ ਹੈ। ਇਸ ਨਾਲ ਜਿਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਉਥੇ ਲੱਚਰਤਾ ਅਤੇ ਹਥਿਆਰਾਂ ਆਦਿ ਨੂੰ ਬੜਾਵਾ ਦੇਣ ਵਾਲੇ ਗੀਤਾਂ ਤੋਂ ਵੀ ਆਪਣਾ ਰੁਖ ਮੋੜਨਗੇ। ਉਨਾਂ ਸਮੂਹ ਪਿ੍ਰੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੀਤ ਨੂੰ ਵੱਧ ਤੋਂ ਵੱਧ ਸੁਣਨ ਅਤੇ ਅੱਗੇ ਤੋਂ ਅੱਗੇ ਭੇਜਣ ਤਾਂ ਕਿ ਅਜਿਹੇ ਗੀਤਾਂ ਜ਼ਰੀਏ ਨੌਜਵਾਨ ਵਰਗ ਨੂੰ ਸਾਕਾਰਾਤਮਕ ਤਰੀਕੇ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਉਨਾਂ ਮੰਗ ਗੁਰਪ੍ਰਸ਼ਾਦ ਮੰਗਾ, ਅਦਾਕਾਰ ਸੁਰਜੀਤ ਮਝੂਰ (ਲੈਕਚਰਾਰ) ਅਤੇ ਆਜ਼ਾਦ ਰੰਗ ਮੰਗ ਦੀ ਡਾਇਰੈਕਟਰ ਬੀਬਾ ਕੁਲਵੰਤ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਅਮਰੀਕ ਸਿੰਘ, ਸੁਪਰਡੈਂਟ ਜਸਵਿੰਦਰ ਸਿੰਘ, ਮੈਡਮ ਰੀਨਾ ਰਾਏ, ਦੇਸ ਰਾਜ, ਦੀਪਕ, ਰਾਕੇਸ਼ ਕੁਮਾਰ, ਸੁਖਪ੍ਰੀਤ ਸਿੰਘ, ਜਤਿੰਦਰ ਸਿੰਘ, ਬਲਵੰਤ ਸਿੰਘ ਅਤੇ ਹੋਰ ਹਾਜ਼ਰ ਸਨ। 

 

Tags: Award , Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD