Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਤਿੰਨ ਖਿਡਾਰੀ ਭਾਰਤੀ ਟੀਮ (ਸ਼ੂਟਿੰਗ) ਵਿਚ ਸ਼ਾਮਲ

ਟੋਕਿਓ ਵਿਖੇ ਓਲੰਪਿਕ ਖੇਡਾਂ ਵਿਚ ਲੈਣਗੇ ਭਾਗ

Guru Nanak Dev University, Amritsar, Guru Nanak Dev University Amritsar, Prof. Jaspal Singh Sandhu, GNDU, Divyansh Singh Panwar, Aishwary Pratap Singh Tomar, Sunidhi Chauhan

Web Admin

Web Admin

5 Dariya News

ਅੰਮ੍ਰਿਤਸਰ , 09 Apr 2021

Last updated on: Apr 09, 2021, 00:00 IST

ਪੰਜਾਬ ਰਾਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੇ ਤਿੰਨ ਸ਼ੂਟਰ ਵਿਦਿਆਰਥੀ ਖਿਡਾਰੀਆਂ ਨੂੰ ਟੋਕਿਓ ਵਿਖੇ 2021 ਵਿਚ ਹੋਣ ਵਾਲੀਆਂ ਓਲਪਿੰਕ ਖੇਡਾਂ ਲਈ ਭਾਰਤੀ ਟੀਮ ਵਿਚ ਚੁਣਿਆ ਗਿਆ ਹੈ।ਖੇਡ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਖਿਡਾਰੀ ਦਾ ਇਹ ਸੁਪਨਾ ਹੁੰਦਾ ਹੈ ਕਿ ਉਹ ਰਾਸ਼ਟਰ ਪੱਧਰ ਦੇ ਨਾਲ ਨਾਲ ਅੰਤਰਰਾਸ਼ਟਰੀ ਪੱਧਰ ਦੇ ਖੇਡਾਂ ਵਿਚ ਆਪਣਾ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਅਤੇ ਯੂਨੀਵਰਸਿਟੀ ਵੱਲੋਂ ਹਰ ਸੰਭਵ ਖੇਡ ਸਹੂਲਤਾਂ ਖਿਡਾਰੀਆਂ ਨੂੰ ਮੁਹਈਆ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੇ ਸੁਪਨੇ ਪੂਰੇ ਕਰ ਸਕਣ। ਇਸੇ ਤਰਜ਼ ਵਿਚ ਹੀ ਯੂਨੀਵਰਸਿਟੀ ਦੇ ਖਿਡਾਰੀਆਂ ਦਿਵਯਾਂਸ਼ ਸਿੰਘ ਪਨਵਰ, ਐਸ਼ਵਰਯ ਪ੍ਰਤਾਮ ਸਿੰਘ ਤੋਮਰ ਅਤੇ ਸੁਨਿਧੀ ਚੌਹਾਨ ਨੇ ਆਪਣੇ ਅਣਥੱਕ ਮਿਹਨਤ ਸਦਕਾ ਆਪਣਾ ਸੁਪਨਾ ਪੂਰੇ ਕਰਦੇ ਹੋਏ ਓਲੰਪਿਕ ਵਿਚ ਭਾਗ ਲੈਣ ਲਈ ਸਥਾਨ ਹਾਸਲ ਕੀਤਾ ਹੈ। ਪਹਿਲਾ ਸ਼ੂਟਰ 10 ਮੀਟਰ ਏਅਰ ਰਾਈਫਲ ਅਤੇ ਦੂਜੇ ਸ਼ੂਟਰ 50 ਮੀਟਰ.3ਪੀ ਆਈਟਮਾਂ ਵਿਚ ਭਾਗ ਲੈਣਗੇ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਭਾਰਤੀ ਟੀਮ ਵਿਚ ਚੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਯੂਨੀਵਰਸਿਟੀ, ਰਾਜ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਅਤੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਨ੍ਹਾਂ ਖਿਡਾਰੀਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੂਰਾ ਦੇਸ਼ ਚਾਹੁੰਦਾ ਹੈ ਕਿ ਇਹ ਖਿਡਾਰੀ ਚੰਗੇ ਮਾਅਰਕੇ ਮਾਰਨ ਅਤੇ ਜਿੱਤ ਦੇ ਝੰਡੇ ਲਹਿਰਾਉਣ। ਸਹਾਇਕ ਡਾਇਰੈਕਟਰ ਅਤੇ ਸ਼ੂਟਿੰਗ ਕੋਚਾਂ ਨੇ ਵੀ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ।

 

Tags: Guru Nanak Dev University , Amritsar , Guru Nanak Dev University Amritsar , Prof. Jaspal Singh Sandhu , GNDU , Divyansh Singh Panwar , Aishwary Pratap Singh Tomar , Sunidhi Chauhan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD