Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਜਿਲ੍ਹਾ ਪਠਾਨਕੋਟ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ ਰੀਵਿਓ ਮੀਟਿੰਗ

ਮੰਡੀਆਂ ਵਿੱਚ ਪਹੁੰਚਣ ਵਾਲੇ ਹਰੇਕ ਕਿਸਾਨ, ਆਢਤੀ, ਮਜਦੂਰਾਂ ਆਦਿ ਨੂੰ ਸਰਕਾਰ ਦੇ ਆਦੇਸਾਂ ਅਨੁਸਾਰ ਕਰੋਨਾ ਤੋਂ ਬਚਾਓ ਲਈ ਲਗਾਈ ਜਾਵੇ ਵੈਕਸੀਨ

 DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 09 Apr 2021

Last updated on: Apr 09, 2021, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰ ਕੀਤੀ ਜਾ ਰਹੀ ਹੈ ਜਿਸ ਅਧੀਨ ਅੱਜ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸÎਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ, ਆਢਤੀ ਯੂਨੀਅਨ ਦੇ ਨੁਮਾਇੰਦੇ ਅਤੇ ਹੋਰ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਸ. ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਬਲਬੀਰ ਸਿੰਘ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ. ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਅਤੇ 6 ਸਬ ਯਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਤੀ ਕਵਿੰਟਲ ਕਣਕ ਦੀ ਖਰੀਦ ਲਈ 1975 ਰੁਪਏ ਰੇਟ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਖਰੀਦੋ ਫਰੋਕਤ ਸਬੰਧੀ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਦੇ ਟੀਚੇ ਨਿਰਧਾਰਤ ਕੀਤੇ ਗਏ ਹਨ ਅਤੇ ਕਣਕ ਦੀ ਲਿਫਟਿੰਗ ਸਬੰਧੀ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਮੰਡਿਆਂ ਦੇ ਲਈ ਫੂਡ ਸਪਲਾਈ ਇੰਸਪੈਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਣਕ ਦੀ ਖਰੀਦੋ ਫਰੋਕਤ ਦਾ ਰਿਕਾਰਡ ਰੱਖਣਗੇ ਅਤੇ ਨਿਗਰਾਨੀ ਕਰਨਗੇ। 

ਉਨ੍ਹਾ ਦੱਸਿਆ ਕਿ ਹਰੇਕ ਦਾਨਾ ਮੰਡੀਆਂ ਵਿੱਚ ਕਣਕ ਦੀ ਖਰੀਦ ਸਵੇਰਜੇ 10 ਵਜੇ ਤੋਂ ਸਾਮ 6 ਵਜੇ ਤੱਕ ਹੀ ਕੀਤਾ ਜਾਣਾ ਨਿਰਧਾਰਤ ਕੀਤਾ ਗਿਆ ਹੈ, ਇਸ ਸਮੇਂ ਤੋਂ ਪਹਿਲਾ ਅਤੇ ਬਾਅਦ ਵਿੱਚ ਖਰੀਦ ਨਹੀਂ ਕੀਤੀ ਜਾਵੇਗੀ ਅਤੇ ਪਿਛਲੇ ਸਾਲ ਦੀ ਤਰ੍ਹਾਂ ਵੀ ਮੰਡੀਆਂ ਵਿੱਚ ਕਿਸਾਨ ਨੂੰ ਆਉਂਣ ਦੇ ਲਈ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਮੰਡੀਆਂ ਵਿੱਚ ਜਿਆਦਾ ਭੀੜ ਜਮ੍ਹਾਂ ਨਾ ਹੋ ਸਕੇ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਖਾਨਿਆਂ ਦਾ ਪ੍ਰਬੰਧ, ਸੈਨੀਟਾਈਜਰ ਦਾ ਪ੍ਰਬੰਧ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹਰ ਤਰ੍ਹਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਝੱਲਣੀ ਪਵੇ, ਉਨ੍ਹਾਂ ਕਿਹਾ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਪਹੁੰਚਣ ਵਾਲੇ ਹਰੇਕ ਵਿਅਕਤੀ ਚਾਹੇ ਉਹ ਕੋਈ ਵੀ ਹੋਵੇ ਮਾਸਕ ਲਗਾਇਆ ਹੋਣਾ ਚਾਹੀਦਾ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆਢਤੀਆਂ, ਮਜਦੂਰਾਂ, ਕਿਸਾਨਾਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਮੰਡੀ ਵਿੱਚ ਪੀਣ ਵਾਲੇ ਪਾਣੀ, ਸੈਨੀਟਾਈਜੇਸ਼ਨ ਅਤੇ ਸਮਾਜਿੱਕ ਦੂਰੀ ਨੂੰ ਧਿਆਨ ਵਿੱਚ ਰੱਖਕੇ ਵਿਵਸਥਾ ਕੀਤੀ ਜਾਵੇ ਤਾਂ ਜੋ ਇਸ ਸਮੇਂ ਦੋਰਾਨ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਆਦੇਸਾਂ ਦੀ ਪਾਲਣਾ ਕਰਨ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD