Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਈ.ਡੀ. ਮਾਈਨਿੰਗ ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ

ਇਕ ਵਿਅਕਤੀ ਨਾਜਾਇਜ਼ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ

 Crime News Punjab, Punjab Police, Police, Crime News, Khanna Police, Khanna, Enforcement Director, RN Dhoke

Web Admin

Web Admin

5 Dariya News

ਖੰਨਾ , 09 Apr 2021

Last updated on: Apr 09, 2021, 00:00 IST

ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਰੇਤ ਮਾਫ਼ੀਆ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਸਮਰਾਲਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੌਰਲਾ ਤਹਿਸੀਲ਼ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ ਅਤੇ ਪੁਲਿਸ ਨੇ ਉਸ ਪਾਸੋਂ 4 ਗੈਰਕਾਨੂੰਨੀ ਦੇਸੀ ਹਥਿਆਰਾਂ ਅਤੇ ਸਵਿਫਟ ਡਿਜ਼ਾਇਰ ਕਾਰ (ਡੀ.ਐੱਲ-1-ਜੈੱਡ.ਏ-0673) ਬਰਾਮਦ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ. ਐਨ. ਢੋਕੇ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਰਾਹੋਂ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕੁਝ ਗਲ਼ਤ ਅਨਸਰਾਂ ਦੇ ਸ਼ਾਮਲ ਹੋਣ ਬਾਰੇ ਸੂਹ ਮਿਲੀ ਜਿਸ ਤੋਂ ਬਾਅਦ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕਰਨ ਹਿੱਤ ਇਹ ਜਾਣਕਾਰੀ ਐਸਐਸਪੀ ਖੰਨਾ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਨਾਲ ਸਾਂਝੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮਿਲੀ ਸੂਹ ‘ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸਐਸਪੀ ਨੇ ਇੰਸਪੈਕਟਰ ਰਾਜੇਸ਼ ਠਾਕੁਰ ਐਸਐਚਓ, ਮਾਛੀਵਾੜਾ ਸਾਹਿਬ ਦੀ ਅਗਵਾਈ ਵਿਚ ਇਕ ਟੀਮ ਬਣਾਈ ਜਿਸ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਰਾਹੋਂ ਨਦੀ ਪੁਲ, ਮਾਛੀਵਾੜਾ ਸਾਹਿਬ ਨੇੜੇ ਪੁਲਿਸ ਚੈਕਿੰਗ ਸ਼ੁਰੂ ਕੀਤੀ ਅਤੇ ਗੁਰਿੰਦਰ ਸਿੰਘ ਨੂੰ ਨਾਜਾਇਜ਼ ਹਥਿਆਰਾਂ ਅਤੇ ਕਾਰ ਸਮੇਤ ਕਾਬੂ ਕਰ ਲਿਆ। ਉਹਨਾਂ ਅੱਗੇ ਦੱਸਿਆ ਕਿ ਉਸ ਕੋਲੋਂ 02 ਪਿਸਤੌਲ .32 ਬੋਰ, 02 ਮੈਗਜ਼ੀਨ, 10 ਜ਼ਿੰਦਾ ਕਾਰਤੂਸ ਅਤੇ 02 ਪਿਸਤੌਲ .315 ਬੋਰ, 02 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਉਹਨਾਂ ਅੱਗੇ ਦੱਸਿਆ ਕਿ ਗੁਰਿੰਦਰ ਆਪਣੇ ਸਾਥੀਆਂ ਸਮੇਤ ਰਾਹੋਂ ਖੇਤਰ ਵਿੱਚ ਚੱਲ ਰਹੇ ਗਿਰੋਹ ਦਾ ਮੁੱਖ ਧੁਰਾ ਹੈ। ਗੁਰਿੰਦਰ ਸਿੰਘ ਇੱਕ ਨਾਮਵਰ ਅਤੇ ਪੇਸ਼ੇਵਰ ਅਪਰਾਧੀ ਹੈ ਅਤੇ ਪੰਜਾਬ ਅਤੇ ਗੁਜਰਾਤ ਵਿੱਚ ਕਤਲ ਅਤੇ ਲੁੱਟਾਂ ਖੋਹਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਹਨਾਂ ਅੱਗੇ ਕਿਹਾ ਕਿ ਗੁਰਿੰਦਰ ਖ਼ਿਲਾਫ਼ ਮਾਛੀਵਾੜਾ ਸਾਹਿਬ ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।ਸ੍ਰੀ ਢੋਕੇ ਨੇ ਦੱਸਿਆ ਕਿ ਪੁੱਛਗਿੱਛ ਉਪਰੰਤ ਗੁਰਿੰਦਰ ਨੇ ਖੁਲਾਸਾ ਕੀਤਾ ਕਿ ਉਹ ਰਾਜੂ ਗੁੱਜਰ ਵਾਸੀ ਰਤਨਾਣਾ, ਥਾਣਾ ਰਾਹੋਂ, ਐਸਬੀਐਸ ਨਗਰ ਅਤੇ ਕਰਨਵੀਰ ਸਿੰਘ ਉਰਫ਼ ਕਵੀ ਵਾਸੀ ਬਾਲਿਓਂ ਥਾਣਾ ਸਮਰਾਲਾ ਅਤੇ ਹੋਰ ਵਿਅਕਤੀਆ ਨਾਲ ਰਲ੍ਹਕੇ ਸਤਲੁਜ ਦਰਿਆ ਦੇ ਕਿਨਾਰੇ ਰਾਹੋਂ ਦੇ ਏਰੀਆ ਵਿੱਚ ਨਾਜਾਇਜ ਮਾਈਨਿੰਗ ਦਾ ਧੰਦਾ ਕਰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਗੁਰਿੰਦਰ ਗੁਜਰਾਤ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਲੋੜੀਂਦਾ ਹੈ। ਇਸ ਮਾਮਲੇ ਵਿੱਚ ਉਸਨੇ ਦੋ ਹੋਰਨਾਂ ਨਾਲ ਮਿਲ ਕੇ ਅਸ਼ੀਸ਼ ਮਹਾਰਾਜ ਦਾ ਕਤਲ ਕੀਤਾ ਸੀ ਜਿਸ ਨਾਲ ਸਥਾਨਕ ਢਾਬਾ ਮਾਲਕਾਂ ਦਾ ਜਾਇਦਾਦ ਸਬੰਧੀ ਵਿਵਾਦ ਸੀ।ਇਸ ਸਬੰਧੀ ਉਨ੍ਹਾਂ ਦੇ ਖਿਲਾਫ ਗੁਜਰਾਤ ਦੇ ਜ਼ਿਲ੍ਹਾ ਕੱਛ, ਥਾਣਾ ਮੰਡਵੀ ਵਿਖੇ ਅਪਰਾਧਿਕ ਕੇਸ ਦਰਜ ਹੈ। ਗਿੰਦਾ ਵੀ ਇਸ ਕਤਲ ਕੇਸ ਵਿਚ ਭਗੌੜਾ ਹੈ ਅਤੇ ਉਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਛੁਪ ਕੇ ਗ੍ਰਿਫਤਾਰੀ ਤੋਂ ਬਚਦਾ ਰਿਹਾ ਸੀ। ਗੁਰਿੰਦਰ ਨੇ ਲਾਡੋਵਾਲ ਟੌਲ ਪਲਾਜ਼ਾ, ਲੁਧਿਆਣਾ ਨੇੜੇਓਂ ਬੰਦੂਕ ਦੀ ਨੋਕ 'ਤੇ ਇਕ ਅਰਟੀਗਾ ਕਾਰ ਖੋਹੀ ਸੀ। ਉਸਨੇ ਆਪਣੇ ਸਾਥੀ ਗੈਂਗਸਟਰ ਗੁਰਜਿੰਦਰ ਸਿੰਘ ਸੋਨੂੰ ਸਮੇਤ ਗੜ੍ਹਸ਼ੰਕਰ ਨੇੜੇ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਗੋਲੀਆਂ ਵੀ ਚਲਾਈਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਉਸਨੇ ਨਕਦੀ ਲਈ ਊਨਾ ਦੇ ਇੱਕ ਐਨਆਰਆਈ ਪਰਿਵਾਰ ਨੂੰ ਬੰਦੂਕ ਦੀ ਨੋਕ 'ਤੇ ਲੁੱਟਣ ਦੀ ਯੋਜਨਾ ਬਣਾਈ ਸੀ।ਗੁਰਿੰਦਰ ਗਿੰਦਾ ਕੋਲੋਂ ਇਲਾਕੇ ਦੇ ਹੋਰਨਾਂ ਅਪਰਾਧੀਆਂ ਅਤੇ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਦੇ ਨਾਜਾਇਜ਼ ਹਥਿਆਰਾਂ ਦੇ ਸਪਲਾਇਰਾਂ ਨਾਲ ਉਸ ਦੇ ਸਬੰਧਾਂ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Khanna Police , Khanna , Enforcement Director , RN Dhoke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD