Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਸਾਧੂ ਸਿੰਘ ਧਰਮਸੋਤ ਵੱਲੋਂ ਕ੍ਰਿਸ਼ਨ ਕੁਮਾਰ ਬਾਵਾ ਦੀ ਸਵੈ-ਜੀਵਨੀ 'ਸੰਘਰਸ਼ ਦੇ 45 ਸਾਲ' ਲੋਕ ਅਰਪਣ

ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸ੍ਰੋਤ ਹੋਵੇਗਾ ਬਾਵਾ ਦਾ ਸੰਘਰਸ਼ਮਈ ਜੀਵਨ: ਧਰਮਸੋਤ

 Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Krishan Kumar Bawa, Sangharsh De 45 Saal, Punjab State Industrial Development Corporation, Baba Banda Singh Ji Bahadur

Web Admin

Web Admin

5 Dariya News

ਚੰਡੀਗੜ੍ਹ , 09 Apr 2021

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਸਵੈ-ਜੀਵਨੀ 'ਸੰਘਰਸ਼ ਦੇ 45 ਸਾਲ' ਦਾ ਲੋਕ ਅਰਪਣ ਕੀਤਾ ਗਿਆ।ਅੱਜ ਇਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਸ ਪੁਸਤਕ ਦਾ ਲੋਕ ਅਰਪਣ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਦੀ ਸ੍ਰੀ ਬਾਵਾ ਨਾਲ 35 ਵਰ੍ਹਿਆਂ ਦੀ ਸਾਂਝ ਹੈ ਜਦੋਂ ਉਹ ਯੂਥ ਕਾਂਗਰਸ ਦੇ ਦਿਨਾਂ ਤੋਂ ਇਕੱਠੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਅਤਿਵਾਦ ਦੇ ਕਾਲੇ ਦਿਨਾਂ ਖਿਲਾਫ ਲੜਾਈ ਲੜਨ ਤੋਂ ਲੈ ਕੇ ਕੁੜੀਆਂ ਦੀ ਲੋਹੜੀ ਮਨਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਅਮੀਰ ਵਿਰਸੇ ਤੋਂ ਸਮਾਜ ਨੂੰ ਜਾਣੂੰ ਕਰਵਾਉਣ ਦਾ ਸ੍ਰੀ ਬਾਬਾ ਵੱਲੋਂ ਚੁੱਕਿਆ ਬੀੜਾ ਖੁੱਲ੍ਹੀ ਕਿਤਾਬ ਵਾਂਗ ਹੈ। ਉਨ੍ਹਾਂ ਕਿਹਾ ਕਿ ਇਹ ਪਾਠਕਾਂ ਲਈ ਨਿਵੇਕਲਾ ਤੋਹਫਾ ਹੈ ਜਿੱਥੇ ਉਨ੍ਹਾਂ ਨੂੰ ਸ੍ਰੀ ਬਾਵਾ ਦੇ ਜੀਵਨ ਦਾ ਹਰ ਪਹਿਲੂ ਉਨ੍ਹਾਂ ਦੀ ਹੀ ਲਿਖਤ ਰਾਹੀਂ ਪੜ੍ਹਨ ਲਈ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪੁਸਤਕ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸ੍ਰੋਤ ਹੋਵੇਗਾ ਜਿਸ ਰਾਹੀਂ ਉਨ੍ਹਾਂ ਨੂੰ ਸੰਘਰਸ਼ਮਈ ਜੀਵਨ ਦਾ ਪਤਾ ਲੱਗੇਗਾ।ਉਹਨਾ ਕਿਹਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਰੀਰ ਤੇ ਗੋਲ਼ੀਆਂ ਖਾਣ ਵਾਲੇ ਬਾਵਾ ਜੀ ਜ਼ਿੰਦਾ ਸ਼ਹੀਦ ਹਨ ।ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਉਨ੍ਹਾਂ ਇਹ ਪੁਸਤਕ ਲਿਖਦਿਆਂ ਕੋਈ ਵੀ ਪਹਿਲੂ ਲੁਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਉਨ੍ਹਾਂ ਕੁੜੀਆਂ ਦੀ ਲੋਹੜੀ ਮਨਾਉਣੀ ਸ਼ੁਰੂ ਕੀਤੀ ਤਾਂ ਲੋਕਾਂ ਨੇ ਬੜੀ ਹੈਰਾਨੀ ਪ੍ਰਗਟਾਈ ਸੀ ਅਤੇ ਅੱਜ ਉਨ੍ਹਾਂ ਨੂੰ ਖੁਸ਼ੀ ਹੁੰਦੀ ਹੈ ਕਿ ਜਦੋਂ ਕੋਈ ਕੁੜੀਆਂ ਦੀ ਲੋਹੜੀ ਮਨਾਉਂਦਾ ਹੈ ਤਾਂ ਉਸ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਜਾਂਦਾ ਹੈ। 

ਉਨ੍ਹਾਂ ਨੂੰ ਇਸ ਗੱਲ ਉਤੇ ਮਾਣ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਕੌਮਾਂਤਰੀ ਫਾਊਂਡੇਸ਼ਨ ਜ਼ਰੀਏ ਮਹਾਨ ਸਿੱਖ ਯੋਧੇ ਦੀ ਜੀਵਨ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦਾ ਸਬੱਬ ਮਿਲਿਆ ਅਤੇ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਦਿਨ ਪਹਿਲੀ ਵਾਰ ਮਨਾਇਆ।ਪ੍ਰਿੰਸੀਪਲ ਕੁਲਦੀਪ ਸਿੰਘ ਨੇ ਕਿਹਾ ਕਿ ਲੇਖਕ ਜੋ ਸਿਆਸਤਦਾਨ ਵੀ ਹੈ ਤੇ ਸਮਾਜ ਸੇਵੀ ਵੀ, ਨੇ ਖੁੱਲ੍ਹੇ ਦਿਲ ਨਾਲ ਆਪਣੀ ਜ਼ਿੰਦਗੀਆਂ ਦੀਆਂ ਘਟਨਾਵਾਂ ਲਿਖੀਆਂ ਹਨ। ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਇਸ ਪੁਸਤਕ ਰਾਹੀਂ ਸ੍ਰੀ ਬਾਵਾ ਵੱਲੋਂ ਅਮੀਰ ਵਿਰਸੇ ਦੀਆਂ ਬਾਤਾਂ ਵੀ ਪਾਈਆਂ ਗਈਆਂ ਹਨ। ਰਿੰਦਰ ਸਿੰਘ ਹੰਸ ਨੇ ਕਿਹਾ ਕਿ ਇਹ ਪੁਸਤਕ ਨਾ ਸਿਰਫ ਇਕ ਸਖਸ਼ੀਅਤ ਦੀ ਜੀਵਨੀ ਹੈ ਸਗੋਂ ਪੰਜਾਬ ਦੇ ਪੰਜ ਦਹਾਕਿਆਂ ਦਾ ਇਤਿਹਾਸ ਵੀ ਸਾਂਭੀ ਬੈਠੀ ਹੈ। ਬਾਵਾ ਰਵਿੰਦਰ ਨੰਦੀ ਨੇ ਕਿਹਾ ਕਿ ਕ੍ਰਿਸ਼ਨ ਕੁਮਾਰ ਬਾਵਾ ਨਰਮ ਸੁਭਾਅ ਦੇ ਧਰਤੀ ਨਾਲ ਜੁੜੇ ਹੋਏ ਇਨਸਾਨ ਹਨ । ਉਮਰਾਓ ਸਿੰਘ ਛੀਨਾ ਨੇ ਕਿਹਾ ਕਿ ਇਹ ਕ੍ਰਿਸ਼ਨ ਕੁਮਾਰ ਬਾਵਾ ਨੇ ਲਿਖਤੀ ਰੂਪ ਵਿੱਚ ਇਤਿਹਾਸ ਸਾਂਭ ਕੇ ਵੱਡਾ ਉਪਰਾਲਾ ਕੀਤਾ ਹੈ । ਪੁਸਤਕ ਦੀ ਜਾਣ ਪਹਿਚਾਣ  ਕਰਵਾਉਦਿਆਂ ਉਘੇ ਰੰਗਕਰਮੀ ਡਾ. ਨਿਰਮਲ ਜੌੜਾ ਨੇ ਕਿਹਾ ਕਿ ਕ੍ਰਿਸ਼ਨ ਕੁਮਾਰ ਬਾਵਾ ਨੇ ਜ਼ਿੰਦਗੀ ਦੇ ਹਰ ਪਹਿਲੂ ਨੂੰ ਜਿਵੇਂ ਬੇਬਾਕੀ ਨਾਲ ਲਿਖਿਆ ਹੈ, ਉਹ ਕਾਬਲੇ ਤਰੀਫ ਹੈ। ਇਸ ਮੌਕੇ ਰਵਿੰਦਰ ਸਿੰਘ ਰੰਗੂਵਾਲ ਨੇ ਬੋਲਦਿਆਂ ਕਿਹਾ ਕਿ ਇਹ ਪੁਸਤਕ ਜ਼ਿੰਦਗੀ ਦੇ ਸੰਘਰਸ਼ ਦੇ ਨਾਲ ਸਮਾਜਿਕ, ਧਾਰਮਿਕ, ਰਾਜਨੀਤਿਕ ਜੀਵਨ 'ਤੇ ਵੀ ਝਾਤੀ ਪਾਉਂਦੀ ਹੈ। ਰਿਸ ਸਮਾਗਮ ਵਿੱਚ ਹਰਿੰਦਰ ਸਿੰਘ ਹੰਸ, ਪਰਮਿੰਦਰ ਜੀਤ ਸਿੰਘ ਚੀਮਾ,ਅਰਜਨ ਬਾਵਾ, ਮਨੋਜ ਸੁਆਮੀ, ਸੰਜੀਵ ਭਾਵਰੀ, ਸੁਰਿੰਦਰ ਬੈਰਾਗੀ, ਵਿਕਰਮ ਸਿੰਘ, ਅਨਿਲ ਵਰਮਾ, ਬੂਟਾ ਸਿੰਘ ਬੈਰਾਗੀ ਤੇ ਪਵਨ ਗਰਗ ਸਮੇਤ ਬਾਵਾ ਦੇ ਦੋਸਤ ਮਿੱਤਰ ਸ਼ਾਮਲ ਸਨ । ਅੰਤ ਵਿੱਚ ਕ੍ਰਿਸ਼ਨ ਕੁਮਾਰ ਬਾਵਾ ਨੇ  ਸਭਨਾਂ ਦਾ ਧੰਨਵਾਦ ਕੀਤਾ ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Krishan Kumar Bawa , Sangharsh De 45 Saal , Punjab State Industrial Development Corporation , Baba Banda Singh Ji Bahadur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD