Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਗਾ ਕੋਵਿਡ ਵੈਕਸੀਨੇਸ਼ਨ ਕੈਂਪ ਨੂੰ ਭਰਵਾਂ ਹੁੰਗਾਰਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਨਾਗਰਿਕਾਂ ਦੀ ਹੌਂਸਲਾ ਅਫ਼ਜਾਈ

 DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 09 Apr 2021

Last updated on: Apr 09, 2021, 00:00 IST

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵੱਲੋਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਦੁਆਰਾ ਚਲਾਈ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਕੀਤੀ ਗਈ ਅਪੀਲ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਅੱਜ ਬਜ਼ਾਰ ਵਿਖੇ ਸਥਿਤ ਗੁਰੁਦਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰ ਮੰਡਲ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਆਯੋਜਿਤ ਮੈਗਾ ਕੋਵਿਡ ਵੈਕਸੀਨੇਸ਼ਨ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ 281 ਨਾਗਰਿਕਾਂ ਨੇ ਟੀਕਾਕਰਨ ਕਰਵਾ ਕੇ ‘ਮਿਸ਼ਨ ਫ਼ਤਿਹ’ ਨੂੰ ਸਫ਼ਲ ਬਣਾਉਣ ਵਿੱਚ ਆਪੋ ਆਪਣਾ ਯੋਗਦਾਨ ਪਾਇਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਟੀਕਾ ਲਗਵਾਉਣ ਵਾਲਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਡਿਪਟੀ ਕਮਿਸ਼ਨਰ ਨੇ ਕੈਂਪ ਦੌਰਾਨ ਉਤਸ਼ਾਹ ਦਿਖਾਉਣ ਵਾਲੀਆਂ ਔਰਤਾਂ ਤੇ ਬਜੁਰਗਾਂ ਦੇ ਯਤਨਾਂ ਨੂੰਸਰਾਹਿਆ ਅਤੇ 45 ਸਾਲ ਤੋਂ ਵੱਧ ਉਮਰ ਵਰਗ ਦੇ ਹਰੇਕ ਨਾਗਰਿਕ ਨੂੰ ਟੀਕਾ ਲਗਵਾਉਣ ਲਈ ਕਿਸੇ ਵੀ ਸਰਕਾਰੀ ਹਸਪਤਾਲ ਵਿਖੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਮਾਨਸਾ ਦੇ ਨਿਵਾਸੀਆਂ ਨੂੰ ਸਿਹਤਮੰਦ ਰੱਖਣ ਦੀ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਅੰਦਰ ਨਵੀਂ ਅਨਾਜ ਮੰਡੀ, ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਜੇਲ੍ਹ ਵਿਖੇ ਲੱਗੇ ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ 300 ਤੋਂ ਵੀ ਵੱਧ ਲੋਕਾਂ ਵੱਲੋਂ ਟੀਕਾ ਲਗਵਾਇਆ ਗਿਆ ਅਤੇ ਇਹ ਮੁਹਿੰਮ ਹੁਣ ਨਿਰੰਤਰ ਜਾਰੀ ਰਹੇਗੀ ਤਾਂ ਜੋ ਅਪ੍ਰੈਲ ਮਹੀਨੇ ਅੰਦਰ ਵੱਧ ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਸਰਪੰਚਾਂ ਤੇ ਗ੍ਰਾਮ ਪੰਚਾਇਤਾਂ ਰਾਹੀਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ ਜਿਸ ਸਬੰਧੀ ਉਪ ਮੰਡਲ ਮੈਜਿਸਟਰੇਟ ਅਤੇ ਸਬੰਧਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕੋਰੋਨਾ ਮਹਾਂਮਾਰੀ ਦਾ ਖ਼ਾਤਮਾ ਕਰਨ ਲਈ ਇਹ ਟੀਕਾਕਰਨ ਬਹੁਤ ਜ਼ਰੂਰੀ ਹੈ, ਜਿਸ ਨਾਲ ਅਸੀਂ ਕਈ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਖ਼ਿਲਾਫ਼ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰਿਆਂ ਨੂੰ ਵੱਧ ਚੜ੍ਹ ਕੇ ਇਨ੍ਹਾਂ ਕੈਂਪਾ ਵਿੱਚ ਹਿੱਸਾ ਲੈ ਕੇ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਵਾਉਣੇ ਚਾਹੀਦੇ ਹਨ। ਇਸ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਗੁਰਲਾਭ ਸਿੰਘ ਮਾਹਲ ਐਡਵੋਕੇਟ, ਸੁਰੇਸ਼ ਕੁਮਾਰ ਨੰਦਗੜ੍ਹੀਆ, ਮਨਜੀਤ ਸਿੰਘ ਸਦਿਓੜਾ, ਡਾ. ਜਨਕ ਰਾਜ ਸਿੰਗਲਾ, ਪ੍ਰੇਮ ਅਗਰਵਾਲ, ਗੁਰਦੀਪ ਸਿੰਘ ਦੀਪ, ਰਘਵੀਰ ਸਿੰਘ, ਬਿੱਕਰ ਸਿੰਘ ਮਘਾਣੀਆ, ਪਰਮਜੀਤ ਸਿੰਘ ਸਰਪੰਚ ਨੰਗਲ, ਚਮਨ ਲਾਲ ਗੋਇਲ, ਐਡਵੋਕੇਟ ਪ੍ਰਧਾਨ ਵਿੱਦਿਆ ਭਾਰਤੀ ਸਕੂਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD