Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਵੱਲੋਂ ਜ਼ਿਲ੍ਹੇ ਵਿੱਚ ਬਿਨ੍ਹਾਂ ਈ.ਟੀ.ਪੀ. ਕੰਮ ਕਰਨ ਵਾਲੇ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਬੁੱਢੇ ਨਾਲੇ ਦੇ ਆਲੇ-ਦੁਆਲੇ ਗੈਰ-ਕਾਨੂੰਨੀ ਕਲੋਨੀਆਂ ਤੇ ਡੇਅਰੀਆਂ ਖਿਲਾਫ ਵੀ ਕੀਤੀ ਜਾਵੇਗੀ ਕਾਰਵਾਈ

 DC Ludhiana, Varinder Kumar Sharma, Deputy Commissioner Ludhiana, Punjab Pollution Control Board, PPCB

Web Admin

Web Admin

5 Dariya News

ਲੁਧਿਆਣਾ , 09 Apr 2021

Last updated on: Apr 09, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਜ਼ਿਲ੍ਹੇ ਵਿੱਚ ਬਿਨ੍ਹਾਂ ਇਫਲੂਐਂਟ ਟਰੀਟਮੈਂਟ ਪਲਾਂਟ (ਈ.ਟੀ.ਪੀ.) ਕੰਮ ਕਰਨ ਵਾਲੇ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਈ.ਟੀ.ਪੀ. ਲਗਾਉਣ ਦੀ ਆਖ਼ਰੀ ਤਰੀਕ 31 ਮਾਰਚ ਸੀ ਅਤੇ ਜਿਨ੍ਹਾਂ ਹਸਪਤਾਲਾਂ ਵੱਲੋਂ ਈ.ਟੀ.ਪੀ. ਸਥਾਪਤ ਨਹੀਂ ਕੀਤੇ ਗਏ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿੱਜੀ ਤੌਰ 'ਤੇ ਹਸਪਤਾਲਾਂ ਦੀ ਜਾਂਚ ਕਰਦਿਆਂ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਦੇ ਨਿਯਮਾਂ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਵੱਲੋਂ ਬੁੱਢੇ ਨਾਲੇ ਦੇ ਆਲੇ-ਦੁਆਲੇ ਗੈਰ-ਕਾਨੂੰਨੀ ਕਲੋਨੀਆਂ, ਡੇਅਰੀਆਂ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਸਬੰਧੀ ਕੁਝ ਵਿਭਾਗਾਂ ਦੇ ਢਿੱਲੇ ਰਵੱਈਏ ਬਾਰੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਕੰਮ-ਕਾਜ ਬਾਰੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜਣਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁੱਢੇ ਨਾਲੇ ਨੂੰ ਸਾਫ ਸੁਥਰਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਨਵੀਨੀਕਰਨ ਲਈ ਪਹਿਲਾਂ ਹੀ 650 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕਰ ਚੁੱਕੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਾਜਾਇਜ਼ ਅਤੇ ਅੰਸ਼ਕ ਤੌਰ 'ਤੇ ਟ੍ਰੀਟ ਕੀਤੇ ਘਰੇਲੂ ਅਤੇ ਸਨਅਤੀ ਪਦਾਰਥਾਂ ਨੂੰ ਸਿੱਧੇ ਤੌਰ 'ਤੇ ਨਾਲੇ ਵਿਚ ਸੁੱਟਣ ਦੀ ਰੋਕਥਾਮ ਲਈ ਕਾਮਨ ਇਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਲਈ 66 ਕੇ.ਵੀ. ਸਬ-ਸਟੇਸ਼ਨ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ. ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਵਿੱਚ ਨਵੇਂ ਐਸ.ਟੀ.ਪੀ. ਦੀ ਚੱਲ ਰਹੀ ਉਸਾਰੀ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਖੇਤਰਾਂ ਦੀ ਸੀਵਰੇਜ ਸਮੱਸਿਆ ਦੇ ਹੱਲ ਤੋਂ ਇਲਾਵਾ ਇਹ ਜ਼ਿਲ੍ਹੇ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਉਨ੍ਹਾਂ ਨਗਰ ਨਿਗਮ ਤੇ ਹੋਰ ਸੰਸਥਾਵਾਂ ਵੱਲੋਂ ਜਾਰੀ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਦੇ ਕੰਮ-ਕਾਜ ਦਾ ਵੀ ਜਾਇਜ਼ਾ ਲਿਆ ਜਿਸ ਵਿੱਚ ਘਰ-ਘਰ ਜਾ ਕੇ ਕੂੜਾ ਚੁੱਕਣਾ, ਗਿੱਲਾ ਤੇ ਸੁੱਕਾ ਕੂੜਾ ਵੱਖਰਾ ਕਰਨਾ, ਪਲਾਸਟਿਕ ਵਿਰੁੱਧ ਕਾਰਵਾਈ ਸ਼ਾਮਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਚੱਲ ਰਹੇ ਕਣਕ ਦੀ ਵਾਢੀ ਸੀਜ਼ਨ ਦੌਰਾਨ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਨਾ ਸਾੜੇ, ਇਸ ਲਈ ਇਕ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹਰੇਕ ਪ੍ਰਾਜੈਕਟ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਦੀ ਲੋੜ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਾਤਾਵਰਣ ਸੰਭਾਲ ਨੂੰ ਪਹਿਲ ਦੇਣ, ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇ ਸਕੀਏ।ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ, ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇ।ਸ੍ਰੀ ਸ਼ਰਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਡੀ.ਡੀ.ਐਲ.ਜੀ. ਸ੍ਰੀ ਅਮਿਤ ਬੈਂਬੀ, ਸਕੱਤਰ-ਆਰ.ਟੀ.ਏ ਸ੍ਰੀ ਸੰਦੀਪ ਗੜ੍ਹਾ, ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ, ਐਸ.ਈ.ਈ. ਸ੍ਰੀ ਸੰਦੀਪ ਬਹਿਲ, ਈ.ਈ. ਸ੍ਰੀ ਸੰਦੀਪ ਕੁਮਾਰ, ਈ.ਈ. ਸਮਿਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , Punjab Pollution Control Board , PPCB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD