Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਾਕਟਰਾਂ ਦੀ ਕੇਂਦਰੀ ਟੀਮ ਨੇ ਕੋਵਿਡ ਦਾ ਫੈਲਾਅ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਈਕਰੋ ਕੰਟੋਨਮੈਟ ਜੋਨਾਂ ਵਿਚ ਵਿਸ਼ੇਸ ਧਿਆਨ ਦੀ ਲੋੜ ’ਤੇ ਦਿੱਤਾ ਜੋਰ

 DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 09 Apr 2021

Last updated on: Apr 09, 2021, 00:00 IST

ਕੇਂਦਰ ਸਰਕਾਰ ਵੱਲੋਂ ਭੇਜੀ ਗਈ ਡਾਕਟਰਾਂ ਦੀ  ਦੋ ਮੈਂਬਰੀ ਮਾਹਿਰ ਟੀਮ ਵੱਲੋਂ ਕੋਵਿਡ ਮਹਾਮਾਰੀ ਦਾ ਫੈਲਾਅ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਮੈਡੀਕਲ ਕਾਲਜ ਵਿਖੇ ਲੈਵਲ-2 ਅਤੇ ਲੈਵਲ -3 ਅਤੇ ਵੀ:ਡੀ:ਆਰ:ਐਲ ਲੈਬ  ਨਰੀਖਣ ਵੀ ਕੀਤਾ। ਇਸ ਉਪਰੰਤ ਡਾਕਟਰਾਂ ਦੀ ਟੀਮ ਵੱਲੋਂ  ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੇਂਦਰੀ ਟੀਮ ਦੇ ਡਾਕਟਰ ਆਰ:ਐਨ ਸਿਨਹਾ, ਡਾਇਰੈਕਟਰ ਆਲ ਇੰਡੀਆ ਇੰਸਟੀਚਿਊਟ ਆਫ ਪਬਲਿਕ ਹੈਲਥ ਅਤੇ ਡਾਕਟਰ ਆਸ਼ੂਤੋਸ਼ ਪ੍ਰੋਫੈਸਰ ਹੈਡ ਪੀ:ਜੀ:ਆਈ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਮਹਾਮਾਰੀ ਤੋਂ ਬਚਾਉਣ ਲਈ ਚੁੱਕੇ ਗਏ ਪ੍ਰਭਾਵਸ਼ਾਲੀ ਕਦਮਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿਚ ਮੌਜੂਦਾ ਕੋਵਿਡ ਦੀ ਸਥਿਤੀ, ਸੈਂਪਲਿੰਗ, ਸੰਪਰਕ ਟਰੇਸਿੰਗ, ਟੀਕਾਕਰਨ, ਹਸਪਤਾਲਾਂ ਵਿਚ ਦਾਖ਼ਲ ਵੱਖ-ਵੱਖ ਲੈਵਲਾਂ ਦੇ ਮਰੀਜ਼ਾਂ ਦੀ ਸਥਿਤੀ, ਹਸਪਤਾਲਾਂ ਵਿਚ ਬੈੱਡਾਂ ਦੀ ਸਥਿਤੀ, ਐਂਬੂਲੈਂਸਾਂ ਦੀ ਉਪਲਬੱਧਤਾ, ਹੋਮ ਆਈਸੋਲੇਸ਼ਨ, ਕੰਟੇਨਮੈਂਨ ਜ਼ੋਨਾਂ, ਆਈ. ਈ. ਸੀ ਮੁਹਿੰਮ, ਡਾਟਾ ਐਂਟਰੀ ਅਤੇ ਹੋਰਨਾਂ ਪ੍ਰਬੰਧਾਂ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡਾਕਟਰ ਦੀ ਟੀਮ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮਾੲਂੀਕਰੋ ਕੰਟੋਨਮੈਂਟ ਜੋਨਾਂ ਵੱਲ ਵਿਸ਼ੇਸ਼ ਧਿਆਨ ਦੀ ਲੋੜ ਤੇ  ਜੋਰ ਵੀ ਦਿੱਤਾ ਗਿਆ।ਇਸ ਮੌਕੇ ਡਾ. ਸਿਨਹਾ ਨੇ ਨੋਡਲ ਅਧਿਕਾਰੀਆਂ ਨੂੰ  ਕਿਹਾ ਕਿ ਕੋਵਿਡ ਦੇ ਵੱਧ ਰਹੇ ਮਾਮਲਿਆਂ ਦਾ ਮੁੱਢਲਾ ਕਾਰਨ ਲੋਕਾਂ ਵੱਲੋਂ ਸਿਹਤ ਸਾਵਧਾਨੀਆਂ ਵਿਚ ਕੀਤੀ ਜਾ ਰਹੀ ਕੁਤਾਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸੁਰੱਖਿਆ ਪ੍ਰੋਟੋਕਾਲ ਦੀ ਸੁਹਿਰਦਤਾ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਬਿਮਾਰੀ ਦਾ ਫੈਲਾਅ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਨਾਲ ਹੀ ਰੋਕਿਆ ਜਾ ਸਕਦਾ ਹੈ। ਡਾ: ਸਿਨਹਾ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਬਿਨਾਂ ਮਾਸਕ ਵਾਲੇ ਵਿਅਕਤੀਆਂ ਦੀ ਕਰਵਾਈ ਜਾ ਰਹੀ ਸੈਂਪਲਿੰਗ ਦੇ ਕੰਮ ਦੀ ਸ਼ਲਾਘਾ ਕੀਤੀ। ਡਾਕਟਰ ਆਸ਼ੂਤੋਸ਼ ਨੇ ਕਿਹਾ ਕਿ ਜੋ ਵੀ ਵਿਅਕਤੀ ਕਰੋਨਾ ਮਰੀਜ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਉਸ ਨੂੰ ਤੁਰੰਤ ਹੋਮ ਕੁਆਰਨਟੀਨ ਕਰਵਾਇਆ ਜਾਵੇ ਅਤੇ ਕੰਟੌਨਮੇਂਟ ਜੋਨਾਂ ਵਿੱਚ 100 ਫੀਸਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ  ਜ਼ਿਲ੍ਹੇ ਵਿਚ ਕੋਵਿਡ ਦੀ ਦੂਜੀ ਲਹਿਰ ਬੇਹੱਦ ਤੇਜ਼ੀ ਨਾਲ ਵਧ ਰਹੀ ਹੈ ਇਸ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਾਪਰਵਾਹੀ ਕਰਨਾ ਹੈ।  ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਅਤੇ ਟੀਕਾਕਰਨ ਰਾਹੀਂ ਇਸ ਦਾ ਫੈਲਾਅ ਰੋਕਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਸ੍ਰ ਖਹਿਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 3  ਮੋਬਾਇਲ ਵੈਨਾਂ ਵੀ ਟੀਕਾਕਰਨ ਲਈ ਚਲਾਈਆਂ ਜਾ ਰਹੀਆਂ ਹਨ ਜੋ ਵੱਖ ਵੱਖ ਵਿਭਾਗਾਂ ਵਿੱਚ ਜਾ ਕੇ ਟੀਕਾਕਰਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ 30 ਅਪ੍ਰੈਲ ਤੱਕ ਸਰਕਾਰੀ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਆਹ,ਅੰਤਮ ਰਸਮਾਂ ਮੌਕੇ ਇਨਡੋਰ 50 ਤੇ ਆਉਟ ਡੋਰ 100 ਵਿਅਕਤੀਆਂ ਦੇ ਇਕੱਠ ਨੂੰ ਮਨਜੂਰੀ ਦਿੱਤੀ ਗਈ ਹੈ ਅਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਵੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਾਕਟਰਾਂ ਦੀ ਟੀਮ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ੍ਹ ਅਤੇ ਐਸ:ਐਸ:ਪੀ ਦਿਹਾਤੀ ਸ੍ਰੀ ਧਰੁਵ ਦਹੀਆ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਚੌਂਕਾਂ ਵਿੱਚ ਨਾਕੇ ਲਗਾਏ ਜਾ ਰਹੇ ਹਨ ਅਤੇ ਜਿੰਨਾਂ ਵਿਅਕਤੀਆਂ ਵੱਲੋਂ ਮਾਸਕ ਦੀ ਵਰਤੋਂ ਨਹੀਂ ਕੀਤੀ ਜਾਂਦੀ ਦਾ ਮੌਕੇ ਤੇ ਟੈਸਟ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਵੀ ਕਰਵਾਈ ਜਾ ਰਹੀ ਹੈ।ਇਸ ਮੌਕੇ ਸਿਵਲ ਸਰਜਨ ਡਾ.ਚਰਨਜੀਤ ਸਿੰਘ ਨੇ  ਦੱਸਿਆ ਕਿ ਜ਼ਿਲ੍ਹੇ ਵਿਚ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 210 ਥਾਵਾਂ ’ਤੇ ਟੀਕਾਕਰਨ ਤੋਂ ਇਲਾਵਾ ਮੋਬਾਈਲ ਟੀਮਾਂ ਵੱਲੋਂ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਕੋਵਿਡ ਰੋਕੂ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੋਜਾਨਾ 6000 ਦੇ ਕਰੀਬ ਲੋਕਾਂ ਦੇ  ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਿਮਾਂਸੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ,  ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ  ਸਿੰਘ ਮੁੱਧਲ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਰਜਤ ਓਬਰਾਏ,   ਮੁੱਖ ਪ੍ਰਸਾਸ਼ਕ ਸ੍ਰੀਮਤੀ ਪਲਵੀ ਚੌਧਰੀ, ਸਹਾਇਕ ਕਮਿਸ਼ਨਰ ਸ੍ਰੀ ਅਨਮਜੋਤ ਕੌਰ, ਪ੍ਰਿੰਸੀਪਲ ਮੈਡੀਕਲ ਕਾਲਜ ਸ੍ਰੀ ਰਜੀਵ ਦੇਵਗਨ, ਡਾ: ਕਰਨ ਮਹਿਰਾ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ। 

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD