Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਦੇ ਇਕ ਜੋੜੇ ਦੇ ਟੁੱਟੇ ਰਿਸ਼ਤੇ ਨੂੰ ਮੁੜ ਜੋੜਨ 'ਚ ਜਸਟਿਸ ਰਾਜਨ ਗੁਪਤਾ ਨੇ ਦਿਖਾਈ ਵਿਸ਼ੇਸ਼ ਦਿਲਚਸਪੀ

ਨਾਬਾਲਗ ਬੱਚੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਜੋੜੇ ਦਰਮਿਆਨ ਮਨ ਮਟਾਵ ਦੂਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

  National Legal Services Authority, Judiciary, Punjab State Legal Services Authority, National Lok Adalat

Web Admin

Web Admin

5 Dariya News

ਪਟਿਆਲਾ , 10 Apr 2021

Last updated on: Apr 10, 2021, 00:00 IST

ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਇਕ ਜੋੜੇ ਦਾ ਘਰੇਲੂ ਕਲੇਸ਼ ਨਾਲ ਸਬੰਧਤ ਮਾਮਲਾ ਅੱਜ ਉਸ ਵੇਲੇ ਹੱਲ ਹੋ ਗਿਆ ਜਦੋਂ ਇਥੇ ਜ਼ਿਲ੍ਹਾ ਅਦਾਲਤਾਂ ਵਿਖੇ ਲੱਗੀ ਕੌਮੀ ਲੋਕ ਅਦਾਲਤ ਵਿੱਚ ਪਟਿਆਲਾ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜਨ ਗੁਪਤਾ ਨੇ ਆਪਣੇ ਦੌਰੇ ਦੌਰਾਨ ਇਸ ਜੌੜੇ ਦੇ ਟੁੱਟੇ ਰਿਸ਼ਤੇ ਨੂੰ ਮੁੜਨ ਜੋੜਨ 'ਚ ਆਪਣੀ ਵਿਸ਼ੇਸ਼ ਦਿਲਚਸਪੀ ਦਿਖਾਈ। ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਹਰੀਸ਼ ਅਨੰਦ ਦੇ ਬੈਂਚ ਦੇ ਸਨਮੁੱਖ ਪੇਸ਼ ਹੋਏ ਇਸ ਜੋੜੇ ਦੇ ਮਾਮਲੇ ਨੂੰ ਦੋ ਧਿਰਾਂ ਦੀ ਆਪਸੀ ਸਹਿਮਤੀ ਨਾਲ ਹੱਲ ਕਰ ਦਿੱਤਾ ਗਿਆ।ਜਸਟਿਸ ਰਾਜਨ ਗੁਪਤਾ ਨੇ ਇਕ ਹੋਰ ਅਜਿਹੇ ਮਾਮਲੇ, ਜਿਸ 'ਚ ਇੱਕ ਛੋਟੀ ਨਬਾਲਗ ਬੱਚੀ ਦੇ ਭਵਿੱਖ ਦਾ ਸਵਾਲ ਜੁੜਿਆ ਹੋਇਆ ਸੀ, ਹਰਿੰਦਰ ਸਿੰਘ ਬਨਾਮ ਨਰਪਿੰਦਰ ਕੌਰ ਦੇ ਕੇਸ ਨੂੰ ਵੀ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤੇ ਜਾਣ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਕੌਮੀ ਲੋਕ ਅਦਾਲਤ ਦੇ ਇਕ ਹੋਰ ਲੋਕ ਪੱਖੀ ਸਫਲ ਫੈਸਲੇ ਦੀ ਸ਼ਲਾਘਾ ਕਰਦਿਆ ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਇਹ ਕੇਸ ਵਧੀਕ ਜ਼ਿਲ੍ਹਾ ਜੱਜ ਰਾਜਵਿੰਦਰ ਸਿੰਘ ਦੇ ਬੈਂਚ ਮੂਹਰੇ ਪੇਸ਼ ਹੋਇਆ ਸੀ ਜਿਸ 'ਚ ਸੰਜੀਵਨੀ ਐਜੂਕੇਸ਼ਨਲ ਅਤੇ ਚੈਰੀਟੇਬਲ ਟਰੱਸਟ ਦਾ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਜਾਇਦਾਦ ਦਾ ਮਾਮਲਾ ਆਪਸੀ ਰਜ਼ਾਮੰਦੀ ਨਾਲ ਟਰੱਸਟ ਦੇ ਹੱਕ 'ਚ ਹੋ ਗਿਆ ਹੈ।ਜ਼ਿਲ੍ਹੇ ਤੇ ਸੈਸ਼ਨਜ਼ ਸ੍ਰੀ ਰਜਿੰਦਰ ਅਗਰਵਾਲ ਨੇ ਅੱਜ ਲੱਗੀ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਏ ਗਏ ਮਾਮਲਿਆ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ 12 ਬੈਂਚਾਂ ਵੱਲੋਂ ਪਟਿਆਲਾ, ਨਾਭਾ, ਰਾਜਪੁਰਾ ਅਤੇ ਸਮਾਣਾ ਵਿਖੇ 912 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਗੈਰ-ਜਮਾਨਤੀ ਅਪਰਾਧਿਕ ਮਾਮਲਿਆਂ ਨੂੰ ਛੱਡ ਕੇ ਸਾਰੇ ਕਿਸਮਾਂ ਦੇ ਕੇਸ ਵਿਚਾਰੇ ਗਏ।ਕੌਮੀ ਲੋਕ ਅਦਾਲਤ ਵਿੱਚ ਜਸਟਿਸ ਰਾਜਨ ਗੁਪਤਾ, ਸ੍ਰੀ ਰਜਿੰਦਰ ਅਗਰਵਾਲ, ਸਿਵਲ ਜੱਜ (ਐਸ.ਡੀ.) ਸ੍ਰੀਮਤੀ ਮੋਨਿਕਾ ਸ਼ਰਮਾ, ਸੀ.ਜੇ.ਐਮ ਸ੍ਰੀ ਅਮਿਤ ਮਾਲਹਾ, ਸੀਜੇਐਮ ਪਰਮਿੰਦਰ ਕੌਰ ਨੇ ਪਟਿਆਲਾ ਅਦਾਲਤ ਦੇ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਪਾਰਟੀਆਂ ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਸਹਿਮਤ ਹੋ ਕੇ ਆਪਣੇ ਵਿਵਾਦ ਨੂੰ ਸ਼ਾਂਤੀ ਨਾਲ ਸੁਲਝਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਲੋਕ ਅਦਾਲਤਾਂ ਦਾ ਉਦੇਸ਼ ਸਮਝੌਤੇ ਦੇ ਜ਼ਰੀਏ ਵਿਵਾਦਾਂ ਦਾ ਨਿਪਟਾਰਾ ਕਰਨਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦਰਮਿਆਨ ਨਿੱਜੀ ਦੁਸ਼ਮਣੀ ਨੂੰ ਘਟਾਇਆ ਜਾ ਸਕੇ।  ਜਸਟਿਸ ਰਾਜਨ ਗੁਪਤਾ ਨੇ ਅੱਗੇ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਵਿਆਹੁਤਾ ਮਾਮਲਿਆਂ, ਚੈਕ ਕੇਸਾਂ ਅਤੇ ਮੋਟਰ ਦੁਰਘਟਨਾ ਕਲੇਮ ਕੇਸਾਂ ਵਿੱਚ ਹੋਰ ਕੇਸਾਂ ਵਿੱਚ ਪ੍ਰਭਾਵਸ਼ਾਲੀ ਸਫਲਤਾ ਦਰ ਮਿਲ ਰਹੀ ਹੈ।ਇਸ ਤੋਂ ਇਲਾਵਾ ਜਸਟਿਸ ਰਾਜਨ ਗੁਪਤਾ ਨੇ ਜ਼ਿਲ੍ਹਾ ਕਚਹਿਰੀਆਂ 'ਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰਟ ਦੇ ਕਰਮਚਾਰੀਆਂ ਤੇ ਬਾਰ ਦੇ ਮੈਂਬਰਾਂ ਲਈ ਲਗਾਏ ਗਏ ਕੋਵਿਡ 19 ਟੀਕਾਕਰਣ ਕੈਂਪ ਦਾ ਉਦਘਾਟਨ ਕੀਤਾ।  ਇਸ ਤੋਂ ਇਲਾਵਾ ਜਸਟਿਸ  ਰਾਜਨ ਗੁਪਤਾ ਨੇ ਮਾਨਯੋਗ ਜੱਜਾਂ ਲਈ ਡੀ ਸਟ੍ਰੈੱਸ ਵਾਲੇ ਕਮਰੇ ਦਾ ਉਦਘਾਟਨ ਕੀਤਾ ਜਿਸ 'ਚ ਟੇਬਲ ਟੈਨਿਸ, ਕੈਰਮ ਅਤੇ ਸ਼ਤਰੰਜ ਆਦਿ ਦੇ ਪ੍ਰਬੰਧ ਕੀਤੇ ਗਏ ਹਨ।               

 

Tags: National Legal Services Authority , Judiciary , Punjab State Legal Services Authority , National Lok Adalat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD