Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

97 ਕਰੋੜ ਰੁਪਏ ਦੀ ਲਾਗਤ ਨਾਲ 42 ਏਕੜ ਰਕਬੇ ਵਿੱਚ ਕੀਤੀ ਜਾਵੇਗੀ ਪਹਿਲੇ ਪੜਾਅ ਦੀ ਉਸਾਰੀ

Skill University at Sri Chamkaur Sahib, Sri Chamkaur Sahib, Skill University, Sri Guru Gobind Singh Skill Institute, Charanjit Singh Channi

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 10 Apr 2021

Last updated on: Apr 10, 2021, 00:00 IST

ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ  ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਦਾ ਕਾਰਜ ਧਾਰਮਿਕ ਅਰਦਾਸ ਤੋਂ ਬਾਅਦ ਕੱਲ੍ਹ ਸ਼ੁਰੂ ਹੋ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇਹ ਆਲਮੀ ਦਰਜੇ ਦੀ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਵੱਲ ਪਹਿਲਾ ਕਦਮ ਹੈ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉਦਯੋਗ ਦੀਆਂ ਮੰਗਾਂ ਅਨੁਸਾਰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਮਦਦ ਮਿਲੇਗੀ।ਉਨ੍ਹਾਂ ਅੱਗੇ ਕਿਹਾ ਕਿ ਸਕਿੱਲ ਇੰਸਟੀਚਿਊਟ ਦੇ ਪਹਿਲੇ ਪੜਾਅ ਦੇ ਉਸਾਰੀ ਕਾਰਜਾਂ ਦੀ ਕੁਲ ਲਾਗਤ 97 ਕਰੋੜ ਰੁਪਏ ਹੈ ਜੋ ਅਲਾਟ ਹੋ ਗਏ ਹਨ। ਸ੍ਰੀ ਚੰਨੀ ਨੇ ਕਿਹਾ ਕਿ ਇਹ ਫੰਡ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵੱਲੋਂ ਤਕਨੀਕੀ ਸਿੱਖਿਆ ਵਿਭਾਗ ਦੀ ਦੇਖ-ਰੇਖ ਹੇਠ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੰਮ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੁਆਰਾ ਚਲਾਇਆ ਜਾ ਰਿਹਾ ਹੈ ਅਤੇ ਪਹਿਲੇ ਪੜਾਅ ਦੀ ਉਸਾਰੀ 42 ਏਕੜ ਰਕਬੇ ਵਿੱਚ ਕੀਤੀ ਜਾਵੇਗੀ।ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਸਕਿੱਲ ਇੰਸਟੀਚਿਊਟ,  ਜਿਸ ਨੂੰ ਆਲਮੀ ਦਰਜੇ ਦੀ ਸਕਿੱਲ ਯੂਨੀਵਰਸਿਟੀ ਵਜੋਂ ਵਿਕਸਿਤ ਕੀਤਾ ਜਾਵੇਗਾ, ਦੇ ਬਣਨ ਨਾਲ ਇਸ ਖੇਤਰ ਦੇ ਨੌਜਵਾਨਾਂ ਖ਼ਾਸਕਰ  ਇਤਿਹਾਸਕ ਕਸਬੇ ਸ੍ਰੀ ਚਮਕੌਰ ਸਾਹਿਬ ਦੇ ਰਹਿਣ ਵਾਲਿਆਂ ਲਈ ਵਧੇਰੇ ਮੌਕੇ ਪੈਦਾ ਹੋਣਗੇ ਜਿਸ ਨਾਲ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖ਼ਾਰਨ ਅਤੇ ਸੂਚਨਾ ਤਕਨਾਲੋਜੀ ਅਧਾਰਤ ਇਸ ਮਾਹੌਲ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਹਾਸਲ ਹੋਣਗੇ।ਪ੍ਰਾਜੈਕਟ ਇੰਚਾਰਜ ਸਬ ਡਵੀਜ਼ਨਲ ਅਧਿਕਾਰੀ ਰਾਜੀਵ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਕੁੱਲ 4.23 ਲੱਖ ਵਰਗ ਫੁੱਟ ਖੇਤਰ ਕਵਰ ਕੀਤਾ ਜਾਵੇਗਾ ਅਤੇ ਇਸ ਵਿੱਚ ਵਖ ਵੱਖ ਬਲਾਕ ਜਿਵੇਂ ਅਕਾਦਮਿਕ, ਇੰਜੀਨੀਅਰਿੰਗ, ਫਾਰਮੈਸੀ, ਆਈ.ਟੀ. ਅਤੇ ਸਾਂਝੇ ਸਰੋਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਇਸ ਵਿਚ ਆਡੀਟੋਰੀਅਮ, ਲਾਇਬ੍ਰੇਰੀ, ਖੇਡ ਸਟੇਡੀਅਮ, ਦੁਕਾਨਾਂ, ਵਰਕਸ਼ਾਪ ਆਦਿ ਵੀ ਸ਼ਾਮਲ ਹੋਣਗੇ।

 

Tags: Skill University at Sri Chamkaur Sahib , Sri Chamkaur Sahib , Skill University , Sri Guru Gobind Singh Skill Institute , Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD