Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ : ਸੁਪਰੀਮ ਕੋਰਟ ਦੇ ਐਡਵੋਕੇਟ ਸਮੇਤ ਕਈ ਪ੍ਰਭਾਵਸ਼ਾਲੀ ਨੇਤਾ ਹੋਏ ਆਪ ਵਿੱਚ ਸ਼ਾਮਲ

ਪੰਜਾਬ ਨੂੰ ਬਚਾਉਣ ਲਈ ਹਰ ਵਰਗ ਦੇ ਲੋਕ ਇੱਕਠੇ ਹੋਏ ਕੇ ਆਪ ਵਿੱਚ ਹੋ ਰਹੇ ਨੇ ਸ਼ਾਮਲ : ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Anmol Gagan Mann, Deepshikha Arora, Satnam Singh, Gurpreet Singh Chabba

Web Admin

Web Admin

5 Dariya News

ਚੰਡੀਗੜ੍ਹ , 10 Apr 2021

Last updated on: Apr 10, 2021, 00:00 IST

ਆਮ ਆਦਮੀ ਪਾਰਟੀ ਦਾ ਕਾਫਿਲਾ ਪੰਜਾਬ ਵਿੱਚ ਹਰ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਭਰ ਤੋਂ ਵੱਡੇ ਵੱਡੇ ਲੋਕ ਰੋਜ਼ ਪਾਰਟੀ ਵਿੱਚ ਸ਼ਮਾਲ ਹੋ ਰਹੇ ਹਨ। ਸ਼ਨੀਵਾਰ ਨੂੰ ਸੁਪਰੀਮ ਕੋਰਟ ਦੀ ਸੀਨੀਅਰ ਐਡਵੋਕੇਟ ਮਹਿਲਾ ਸਮੇਤ ਪੰਜਾਬ ਦੇ ਕਈ ਪ੍ਰਭਾਵਸ਼ਾਲੀ ਨੇਤਾ ਪਾਰਟੀ ਵਿੱਚ ਹੋਏ। ਪਾਰਟੀ ਦੇ ਮੁੱਖ ਦਫ਼ਤਰ ਵਿੱਚ ਆਪ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਇਨਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਅੱਜ ਸੀਨੀਅਰ ਐਡਵੋਕੇਟ ਦੀਪ ਸ਼ਿਖਾ ਅਰੋੜਾ ਅਤੇ ਕਾਂਗਰਸ ਪਾਰਟੀ ਦੇ ਐਸ.ਸੀ ਵਿੰਗ ਦੇ ਜਨਰਲ ਸਕੱਤਰ ਅਤੇ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜ਼ਿਲਾ ਪ੍ਰਧਾਨ ਰਹਿ ਚੁੱਕੇ ਨੇਤਾ ਗੁਰਪ੍ਰੀਤ ਸਿੰਘ ਚੱਬਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਦੀਪਸ਼ਿਖਾ ਅਰੋੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ  ਸੁਪਰੀਮ ਕੋਰਟ ਵਿੱਚ ਵਕਾਲਤ ਕਰ ਚੁੱਕੀ ਹੈ। ਉਹ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨਾਂ ਤੋਂ ਇਲਾਵਾ ਗੁਰਦਾਸਪੁਰ ਤੋਂ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਸਤਨਾਮ ਸਿੰਘ, ਅਨਿਲ ਕੁਮਾਰ ਨੀਲਾ, ਦਿਲਬਾਗ ਸਿੰਘ, ਅਵਤਾਰ ਸਿੰਘ, ਰਣਜੋਧ ਸਿੰਘ, ਮਨੋਹਰਜੀਤ ਸਿਘ, ਅੰਮ੍ਰਿਤਸਰ ਤੋਂ ਅਵਤਾਰ ਸਿੰਘ ਅਤੇ ਫ਼ਾਜ਼ਿਲਕਾ ਤੋਂ ਸਰਵਨ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਅੱਜ ਪੰਜਾਬ ਨੂੰ ਬਚਾਉਣ ਲਈ ਸੂਬੇ ਦੇ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਹੈ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਪੜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਮੁਫ਼ਤ ਵਿੱਚ ਚੰਗਾ ਇਲਾਜ ਹੋ ਰਿਹਾ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਦੇਸ਼ ਭਰ ਵਿੱਚ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧਦੇ ਹੋਏ ਸ੍ਰੀ ਚੀਮਾ ਨੇ ਕਿਹਾ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਕਾਂਗਰਸ ਪਾਰਟੀ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਕੀਤੇ ਸਨ, ਉਨਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਦੇ ਸਭ ਤੋਂ ਨਿਕੰਮੇ ਅਤੇ ਆਲਸੀ ਮੁੱਖ ਮੰਤਰੀ ਸਾਬਤ ਹੋਏ ਹਨ, ਜਿਸ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨਾਂ ਨੂੰ ਧੋਖਾਂ ਦਿੱਤਾ।ਇਸ ਸਮੇਂ ਪਾਰਟੀ ਦੇ ਨੌਜਵਾਨ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਔਰਤਾਂ ਦੀ ਆਜ਼ਾਦੀ ਲਈ ਆਵਾਜ਼ ਚੁਕਦੀ ਰਹੀ ਹੈ। ਇਸ ਲਈ ਹੁੱਣ ਪੰਜਾਬ ਦੀਆਂ ਔਰਤਾਂ  ਵੱਡੀ ਗਿਣਤੀ 'ਚ ਆਪਣੇ ਘਰਾਂ ਤੋਂ ਨਿਕਲ ਕੇ ਆਪ ਵਿੱਚ ਸ਼ਾਮਲ ਹੋ ਲੱਗੀਆਂ ਹਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Anmol Gagan Mann , Deepshikha Arora , Satnam Singh , Gurpreet Singh Chabba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD