Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਭਾਦਸੋਂ 'ਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੇਂਦਰ ਨਾਲ ਲੜੀ ਲੜਾਈ-ਧਰਮਸੋਤ

 Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਭਾਦਸੋਂ , 10 Apr 2021

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।ਇਸ ਮੌਕੇ ਪੰਜਾਬ 'ਚ ਆੜਤੀਆਂ ਵੱਲੋਂ ਆਪਣੀ ਹੜਤਾਲ ਵਾਪਸ ਲਏ ਜਾਣ ਦਾ ਸਵਾਗਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜੀ ਹੈ ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਆੜਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਤਬਾਹ ਕਰਨ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਾ ਰਹੀ ਹੈ।ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ, ਆੜਤੀਆਂ ਸਮੇਤ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਬਾਹ ਕਰਨ ਦੇ ਰਾਹ 'ਤੇ ਚੱਲ ਰਹੀ ਹੈ ਪਰੰਤੂ ਜਦੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਦੇ ਮੁੱਖ ਮੰਤਰੀ ਹਨ, ਉਹ ਅਜਿਹਾ ਨਹੀਂ ਹੋਣ ਦੇਣਗੇ।ਸ. ਧਰਮਸੋਤ ਨੇ ਕਿ ਇਹ ਰਿਕਾਰਡ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪਿਛਲੇ ਸਮੇਂ 2002-2007 'ਚ ਵੀ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਰੁਲਣ ਦਿੱਤਾ ਗਿਆ, 24 ਘੰਟਿਆਂ 'ਚ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮੰਡੀਆਂ 'ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਮੰਡੀਆਂ 'ਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਿੱਥੇ ਟੀਕਾਕਰਨ ਦੇ ਪ੍ਰਬੰਧ ਹਨ, ਉਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਲਈ ਵੀ ਪਿਛਲੇ ਸੀਜਨ ਦੀ ਤਰਜ 'ਤੇ ਪੂਰੇ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਵਾਈਸ ਚੇਅਰਮੈਨ ਮੱਖਣ ਸਿੰਘ ਟੌਹੜਾ, ਨਗਰ ਪੰਚਾਇਤ ਪ੍ਰਧਾਨ ਚੁੰਨੀ ਲਾਲ, ਸਕੱਤਰ ਮਾਰਕੀਟ ਕਮੇਟੀ ਅਸ਼ਵਨੀ ਕੁਮਾਰ, ਰਵਿੰਦਰ ਸਿੰਘ ਮੁੰਗੋ, ਸ਼ਕਤੀ ਕੁਮਾਰ, ਪ੍ਰਗਟ ਸਿੰਘ ਭੜੀ, ਐਸ.ਐਚ.ਓ ਅੰਮ੍ਰਿਤਵੀਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD