Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸੰਦੀਪ ਸਿੰਘ ਸੰਧੂ ਅਤੇ ਮਲਕੀਤ ਸਿੰਘ ਦਾਖਾ ਵੱਲੋਂ ਜਗਰਾਓ ਵਿਖੇ 7.8 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਫੜ ਅਤੇ ਸਬਜ਼ੀ ਮੰਡੀ ਦੇ ਸ਼ੈੱਡ ਦਾ ਕੀਤਾ ਉਦਘਾਟਨ

ਕਿਹਾ ! ਸੂਬਾ ਸਰਕਾਰ ਕਿਸਾਨਾਂ ਦੀ ਫਸਲ ਖਰੀਦ ਕਰਨ ਲਈ ਵਚਨਬੱਧ

Punjab Congress, Captain Sandeep Sandhu, Malkeet Singh Dakha, Jagraon, Ludhiana, Satinder Pal Singh Grewal

Web Admin

Web Admin

5 Dariya News

ਜਗਰਾਓ/ਲੁਧਿਆਣਾ , 10 Apr 2021

Last updated on: Apr 10, 2021, 00:00 IST

ਅੱਜ ਨਵੀਂ ਦਾਣਾ ਮੰਡੀ ਜਗਰਾਓ ਵਿਖੇ 7.8 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਫੜ ਅਤੇ ਸਬਜ਼ੀ ਮੰਡੀ ਦੇ ਸ਼ੈੱਡ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ  ਜਗਰਾਓ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ। ਅਨਾਜ ਮੰਡੀ ਵਿੱਚ ਬਣੇ ਨਵੇਂ ਫੜ ਦੀ ਲਾਗਤ 5 ਕਰੋੜ 82 ਲੱਖ ਰੁਪਏ ਹੈ ਅਤੇ ਸਬਜ਼ੀ ਮੰਡੀ ਦੇ ਸ਼ੈੱਡ ਦੀ 1 ਕਰੋੜ 26 ਲੱਖ ਰੁਪਏ ਹੈ। ਇਸ ਮੌਕੇ ਉਨ੍ਹਾਂ ਨਾਲ ਖਾਦੀ ਬੋਰਡ ਦੇ ਚੇਅਰਮੈਨ ਸ੍ਰ. ਮੇਜਰ ਸਿੰਘ  ਭੈਣੀ, ਵਾਈਸ ਚੇਅਰਮੈਨ ਕਰਨ ਵੜਿੰਗ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਤੇ ਸੁਚਾਰੂ  ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਵੇਲੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ  ਜਾਵੇਗੀ। ਇਸ ਮੌਕੇ ਆੜ੍ਹਤੀਆ ਐਸੋਸ਼ੀਏਸ਼ਨ ਦੇ ਸੈਕਟਰੀ ਜਗਜੀਤ ਸਿੰਘ ਵੱਲੋਂ ਕੈਪਟਨ ਸੰਧੂ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਉਨ੍ਹਾਂ ਦੀ ਹਰ ਮੰਗ ਨੂੰ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।ਇਸ ਮੌਕੇ ਐਸ.ਡੀ.ਐਮ. ਨਰਿੰਦਰ ਸਿੰਘ  ਧਾਲੀਵਾਲ, ਐਸ.ਡੀ.ਐਮ. ਮੰਡੀ ਬੋਰਡ ਜਤਿੰਦਰ ਸਿੰਘ ਭੰਗੂ, ਐਕਸੀਅਨ ਅਮਨਦੀਪ ਸਿੰਘ, ਐਸ.ਪੀ. ਗੁਰਮੀਤ ਕੌਰ, ਮਾਰਕੀਟ ਕਮੇਟੀ ਸਿੱਧਵਾਂ ਦੇ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਸ੍ਰ. ਤਰਲੋਚਨ ਸਿੰਘ ਝੋਰੜਾਂ, ਮਾਰਕੀਟ ਕਮੇਟੀ ਮੁੱਲਾਂਪੁਰ ਦੇ  ਚੇਅਰਮੈਨ ਸ੍ਰ. ਮਨਜੀਤ ਸਿੰਘ ਭਰੋਵਾਲ, ਸੀਨੀਅਰ ਕਾਂਗਰਸੀ ਆਗੂ ਸੁਰੇਸ਼ ਗਰਗ, ਪ੍ਰਧਾਨ ਜਗਜੀਤ ਸਿੰਘ ਕਾਉਂਕੇ, ਪ੍ਰਧਾਨ ਰਵਿੰਦਰ ਸੱਭਰਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਲੱਖਾ, ਸਰਪੰਚ ਗੁਰਸਿਮਰਨ ਸਿੰਘ, ਸਰਪੰਚ ਜਤਿੰਦਰ ਸਿੰਘ, ਸਰਪੰਚ ਜੋਗਿੰਦਰ ਸਿੰਘ, ਮਨੀ  ਗਰਗ, ਸਰਪੰਚ ਜਸਮੇਲ ਸਿੰਘ, ਸਰਪੰਚ ਲਛਮਣ ਸਿੰਘ, ਸਰਪੰਚ ਉਜਾਗਰ ਸਿੰਘ, ਸਰਪੰਚ ਦਰਸ਼ਨ ਸਿੰਘ ਡਾਗੀਆ, ਸਰਪੰਚ ਹਰਿੰਦਰ ਸਿੰਘ ਗਗੜਾ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਵਰਕਪਾਲ ਸਿੰਘ, ਸਰਪੰਚ ਪਰਮਿੰਦਰ ਸਿੰਘ ਟੂਸਾ, ਕਾਮਰੇਡ ਰਾਜੂ ਕੌਂਸਲਰ, ਪ੍ਰਧਾਨ  ਸੁਰਜੀਤ ਕਲੇਰ, ਸੈਕਟਰੀ ਜਗਜੀਤ ਸਿੰਘ, ਪ੍ਰਧਾਨ ਸਬਜ਼ੀ ਮੰਡੀ ਲੱਕੀ, ਪ੍ਰਧਾਲ ਸਵਰਨਜੀਤ ਸਿੰਘ, ਸਾਜਨ ਮਲਹੋਤਰਾ, ਮਨੀ ਜੋਹਲ, ਵਾਈਸ ਚੇਅਰਮੈਨ ਸਿਕੰਦਰ ਬਾਂਸਲ, ਐਸ.ਡੀ.ਓ. ਜਤਿਨ ਸਿੰਗਲਾ, ਜੇ.ਈ. ਪਰਮਿੰਦਰ ਸਿੰਘ ਮਾਰਕੀਟ ਕਮੇਟੀ ਸੈਕਟਰੀ ਜਸ਼ਨਦੀਪ ਸਿੰਘ,  ਡਿਪਟੀ ਡੀ.ਐਮ.ਓ. ਗੁਰਮੀਤ ਸਿੰਗ ਗਿੱਲ ਅਤੇ ਹੋਰ ਹਾਜ਼ਰ ਸਨ।

 

Tags: Punjab Congress , Captain Sandeep Sandhu , Malkeet Singh Dakha , Jagraon , Ludhiana , Satinder Pal Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD