Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਿਹਤ ਵਿਭਾਗ ਨੇ ‘ਹੈਲਥ ਫਾਰ ਆਲ’ ਤਹਿਤ ਰੇਲਵੇ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ

Web Admin

Web Admin

5 Dariya News

ਬਟਾਲਾ , 10 Apr 2021

Last updated on: Apr 10, 2021, 00:00 IST

ਪੰਜਾਬ ਸਰਕਾਰ ਵੱਲੋਂ ‘ਹੈਲਥ ਫਾਰ ਆਲ’ ਦੇ ਵਾਅਦੇ ਤਹਿਤ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਟਾਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ  ਲਈ ਸਿਹਤ ਵਿਭਾਗ ਵੱਲੋਂ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕੀਤਾ।ਕੈਂਪ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ  ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਆਸੇ ਨੂੰ ਮੁੱਖ ਰੱਖ ਕੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ  ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਡਾਕਟਰਾਂ ਵੱਲੋਂ ਮਰੀਜ਼ਾਂ ਦੇ ਲੋੜੀਂਦੇ ਟੈਸਟ ਕਰਕੇ ਬਿਮਾਰੀ ਨੂੰ ਡਾਇਗਨੋਜ਼ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਫਾਇਦਾ ਬਜ਼ੁਰਗਾਂ ਅਤੇ  ਬਿਮਾਰਾਂ ਨੂੰ ਹੋਰ ਵੀ ਜਿਆਦਾ ਹੁੰਦਾ ਹੈ ਜੋ ਹਸਪਤਾਲ  ਜਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਟਾਲਾ ਸ਼ਹਿਰ ਵਿੱਚ ਅਜਿਹੇ ਮੈਡੀਕਲ ਕੈਂਪ ਹੋਰ ਵੀ ਲਗਾਏ ਜਾਣਗੇ। ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਮੈਡੀਕਲ ਕੈਂਪਾਂ ਦੌਰਾਨ ਲੋਕਾਂ ਨੂੰ ਕੋਵਿਡ-19 ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਦੇ  ਨਾਲ ਉਨ੍ਹਾਂ ਨੂੰ ਵੈਕਸੀਨ ਲਗਾਉਣ ਲਈ ਵੀ ਕਿਹਾ ਜਾ ਰਿਹਾ ਹੈ।ਇਸ ਮੌਕੇ ਓਹਨਾਂ ਨਾਲ ਐਸ.ਐਮ.ਓ. ਡਾਕਟਰ ਸੰਜੀਵ ਭੱਲਾ, ਪ੍ਰੋਜੈਕਟ ਕੋਡੀਨੇਟਰ ਸੁਖਦੇਵ ਸਿੰਘ, ਰਿਟਾਇਰਡ ਇੰਸਪੈਕਟਰ ਦਿਲਬਾਗ ਸਿੰਘ, ਰਿਟਾਇਰਡ ਇੰਸਪੈਕਟਰ ਮੱਖਣ ਸਿੰਘ, ਕਿਸ਼ਨ ਸੰਤ ਵੈਸ਼ਨੋ ਢਾਬਾ ਅਤੇ  ਕੋਆਰਡੀਨੇਟਰ ਚਰਨਪ੍ਰੀਤ ਢਿੱਲੋਂ ਆਦਿ ਹਾਜ਼ਰ ਸਨ।  

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD