Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਜਸਟਿਸ ਰਾਜਨ ਗੁਪਤਾ ਨੇ ਜ਼ਿਲ੍ਹਾ ਕਚਹਿਰੀਆਂ 'ਚ ਨਵੇਂ ਬਣੇ ਡੀ ਸਟ੍ਰੈੱਸ ਕੇਂਦਰ ਦਾ ਕੀਤਾ ਉਦਘਾਟਨ

ਡੀ ਸਟ੍ਰੈੱਸ ਕੇਂਦਰ ਨਿਆਇਕ ਅਧਿਕਾਰੀਆਂ ਨੂੰ ਅਦਾਲਤੀ ਰੁਝੇਵਿਆਂ ਦੌਰਾਨ ਤਣਾਅ ਮੁਕਤ ਰੱਖਣ 'ਚ ਹੋਵੇਗਾ ਸਹਾਈ : ਜਸਟਿਸ ਰਾਜਨ ਗੁਪਤਾ

 Judiciary, Justice Rajan Gupta, Patiala, DC Patiala, Deputy Commissioner Patiala, Kumar Amit, Vikramjeet Duggal

Web Admin

Web Admin

5 Dariya News

ਪਟਿਆਲਾ , 10 Apr 2021

Last updated on: Apr 10, 2021, 00:00 IST

ਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ, ਜਸਟਿਸ ਰਾਜਨ ਗੁਪਤਾ (ਮਾਣਯੋਗ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ) ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼  ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ.ਐੱਸ.ਪੀ ਵਿਕਰਮਜੀਤ ਦੁੱਗਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ.ਜੇ.ਐਮ ਪਰਮਿੰਦਰ ਕੌਰ ਅਤੇ ਹੋਰ ਨਿਆਇਕ ਅਧਿਕਾਰੀ ਮੌਜੂਦ ਸਨ।ਇਸ ਮੌਕੇ ਜਸਟਿਸ ਰਾਜਨ ਗੁਪਤਾ ਨੇ ਨਿਆਇਕ ਅਫ਼ਸਰਾਂ  (ਜੱਜਾਂ) ਲਈ ਤਜਰਬੇ ਦੇ ਤੌਰ 'ਤੇ ਸ਼ੁਰੂ ਕੀਤੇ ਗਏ ਡੀ ਸਟ੍ਰੈੱਸ ਕੇਂਦਰ ਸਬੰਧੀ ਗੱਲ ਕਰਦਿਆ ਕਿਹਾ ਕਿ ਇਹ ਕੇਂਦਰ ਨਿਆਇਕ ਅਧਿਕਾਰੀਆਂ (ਜੱਜਾਂ) ਨੂੰ ਆਪਣੇ ਦਿਨ ਭਰ ਦੇ ਅਦਾਲਤੀ ਰੁਝੇਵੇਂ ਦੌਰਾਨ ਤਣਾਅ ਮੁਕਤ ਰੱਖਣ 'ਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਕੱਲ ਹਰੇਕ  ਸੰਸਥਾ 'ਚ ਅਧਿਕਾਰੀਆਂ ਨੂੰ ਲੰਮਾ ਸਮਾਂ ਕੰਮ ਕਰਨਾ ਪੈਦਾ ਹੈ ਅਤੇ ਜੇਕਰ ਅਜਿਹੇ ਡੀ ਸਟ੍ਰੈੱਸ ਕੇਂਦਰ 'ਚ ਉਹ ਸਮਾਂ ਗੁਜ਼ਾਰਨਗੇ ਤਾਂ ਉਨ੍ਹਾਂ ਦੇ ਕੰਮ ਦੀ ਕੁਸ਼ਲਤਾ ਹੋਰ ਵਧੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਦੀ ਛੇਵੀਂ ਮੰਜ਼ਿਲ ਦੇ ਬਣਾਏ ਗਏ ਇਸ 'ਡੀ ਸਟ੍ਰੈੱਸ ਸੈਂਟਰ' ਵਿੱਚ  ਅੰਦਰੂਨੀ ਖੇਡ ਗਤੀਵਿਧੀਆਂ ਜਿਵੇਂ ਕਿ ਟੇਬਲ ਟੈਨਿਸ, ਸ਼ਤਰੰਜ ਤੇ ਕੈਰਮ ਬੋਰਡ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਨਿਆਇਕ ਅਧਿਕਾਰੀਆਂ ਨੂੰ ਦਿਨ ਭਰ ਦੇ ਰੁਝੇਵਿਆਂ ਤੋਂ ਬਾਅਦ ਤਣਾਅ ਮੁਕਤ ਕਰਨ 'ਚ ਸਹਾਈ ਹੋਵੇਗਾ।ਇਸ ਉਪਰੰਤ ਉਨ੍ਹਾਂ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਕੋਵਿਡ  ਟੀਕਾਕਰਣ ਕੈਂਪ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਹਰੇਕ ਯੋਗ ਵਿਅਕਤੀ ਨੂੰ ਆਪਣਾ ਟੀਕਾਕਰਣ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀਕਾਕਰਣ ਦੇ ਨਾਲ ਨਾਲ ਕੋਵਿਡ ਤੋਂ ਬਚਾਅ ਲਈ ਮਾਸਕ  ਦੀ ਵਰਤੋਂ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਸਮਾਜਿਕ ਦੂਰੀ ਦੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

 

Tags: Judiciary , Justice Rajan Gupta , Patiala , DC Patiala , Deputy Commissioner Patiala , Kumar Amit , Vikramjeet Duggal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD