Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਸਮਾਗਮ ਰਾਹੀਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਫਾਜ਼ਿਲਕਾ ਜ਼ਿਲੇ ਵਿਚ ਵੀ ਸਰਕਾਰੀ ਖਰੀਦ ਲਈ ਮੰਡੀਆਂ ਤਿਆਰ

DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 10 Apr 2021

Last updated on: Apr 10, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਹਾੜੀ ਸੀਜਨ 2021 ਦੀ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਣ ਕੀਤਾ। ਇਸ ਮੌਕੇ ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਇਸ  ਸਾਰੀ ਪ੍ਰਿਆ ਵਿਚ ਆੜਤੀਆਂ ਦੀ ਅਹਿਮ ਭੁਮਿਕਾ ਬਣੀ ਰਹੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ ਨਾਲ ਆੜਤੀਆਂ ਦੀਆਂ ਮੰਗਾਂ ਮੰਨਨ ਦਾ ਐਲਾਣ ਕੀਤਾ ਜਿਸ ਤੋਂ ਬਾਅਦ ਆੜਤੀਆਂ ਐਸੋਸੀਏਸ਼ਨ ਵੱਲੋਂ ਆਪਣੀ  ਹੜਤਾਲ ਖਤਮ ਕਰਨ ਦਾ ਐਲਾਣ ਕਰਦਿਆਂ ਖਰੀਦ ਪ੍ਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ  ਮੰਨਨ ਲਈ ਮਜਬੂਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜਤੀਆਂ ਦੇ ਰੁਜਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।ਇਸ ਮੌਕੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ  ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੁਲਤ ਲਈ ਸਾਰੇ ਇੰਤਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਜਾਂ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਪੁਰੇ ਸੁਰੱਖਿਆ ਉਪਾਅ ਕੀਤੇ  ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ।ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਵਰਚੁਅਲ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਚੋਅਰਮੈਨ ਹਾਊਸਫੈਡ ਪੰਜਾਬ ਸ:  ਸੁਖਵੰਤ ਸਿੰਘ ਬਰਾੜ,  ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ੍ਰੀ ਰੂਬੀ ਗਿੱਲ ਅਤੇ ਡੀਐਫਐਸਸੀ ਸ: ਗੁਰਪ੍ਰੀਤ ਸਿੰਘ ਕੰਗ ਨੇ ਸਿਰਕਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਸਾਰੀਆਂ  ਤਿਆਰੀਆਂ ਮੁਕੰਮਲ ਹਨ ਹਾਲਾਂਕਿ ਜ਼ਿਲੇ ਵਿਚ ਕਣਕ ਦੀ ਫਸਲ ਥੋੜੀ ਪਛੇਤੀ ਹੋਣ ਕਾਰਨ ਅਗਲੇ ਹਫਤੇ ਤੱਕ ਆਵਕ ਦੇ ਜੋਰ ਫੜਨ ਦੀ ਆਸ ਹੈ। ਉਨਾਂ ਨੇ ਇਸ ਮੌਕੇ ਕਿਹਾ ਕਿ ਦੂਜੇ ਰਾਜਾਂ ਤੋਂ ਨਜਾਇਜ ਤਰੀਕੇ ਨਾਲ ਕਣਕ ਲਿਆ ਕੇ ਪੰਜਾਬ ਵਿਚ ਵੇਚਣ ਵਾਲਿਆਂ ਖਿਲਾਫ ਸਖ਼ਤ  ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਜੋ ਕੋਈ ਵੀ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ।    

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD