Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

 Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab, Sonu Sood

Web Admin

Web Admin

5 Dariya News

ਚੰਡੀਗੜ੍ਹ , 11 Apr 2021

Last updated on: Apr 11, 2021, 00:00 IST

ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ,”ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਆਦਰਸ਼ਿਕ ਤੌਰ ਉਤੇ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ। ਪੰਜਾਬ ਵਿਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ। ਸੋਨੂ ਦੀ ਲੋਕਾਂ ਦਰਿਮਆਨ ਮਕਬੂਲੀਅਤ ਅਤੇ ਬੀਤੇ ਸਾਲ ਮਹਾਂਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰਨਗੇ।“ਉਨ੍ਹਾਂ ਕਿਹਾ,”ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਇਹ ਸੁਣਨਗੇ ਕਿ ਵੈਕਸੀਨ ਕਿੰਨੀ ਸੁਰੱਖਿਅਤ ਅਤੇ ਜ਼ਰੂਰੀ ਹੈ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨ੍ਹਾਂ ਉਪਰ ਭਰੋਸਾ ਕਰਦੇ ਹਨ।“ਸੋਨੂ ਸੂਦ ਨੇ ਕਿਹਾ ਕਿ ਜੀਵਨ ਬਚਾਉਣ ਵਾਲੀ ਇਸ ਵੈਕਸੀਨ ਲਈ ਬਰਾਂਡ ਐਬੰਸਡਰ ਨਿਯੁਕਤ ਹੋਣ ਉਤੇ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ,”ਮੇਰੇ ਗ੍ਰਹਿ ਸੂਬੇ ਦੇ ਲੋਕਾਂ ਦੀਆਂ ਜਿੰਦਗੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਇਸ ਵਿਆਪਕ ਮੁਹਿੰਮ ਦਾ ਹਿੱਸਾ ਬਣਨ ਉਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।“ਇਸ ਮੌਕੇ ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬਿਆਂ ਨੂੰ ਕਲਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ,”ਮੈਂ ਸੱਚਮੁੱਚ ਕਹਿੰਦਾ ਹਾਂ ਕਿ ਮੈਂ ਕੋਈ ਰੱਖਿਅਕ ਨਹੀਂ ਹਾਂ। ਮੈਂ ਇਕ ਸਧਾਰਨ ਇਨਸਾਨ ਹਾਂ ਜੋ ਪਰਮਾਤਮਾ ਦੀਆਂ ਵੱਡੀਆਂ ਯੋਜਨਾਵਾਂ ਵਿਚ ਆਪਣੀ ਤਰਫੋਂ ਨਿਗੂਣਾ ਜਿਹਾ ਯੋਗਦਾਨ ਪਾ ਰਿਹਾ ਹੈ। ਇਸ ਦੌਰਾਨ ਜੇਕਰ ਮੈਂ ਕਿਸੇ ਵੀ ਢੰਗ ਨਾਲ ਕਿਸੇ ਇਨਸਾਨ ਦੇ ਜੀਵਨ ਨੂੰ ਬਿਹਤਰ ਬਣਾ ਸਕਿਆ ਤਾਂ ਇਸ ਲਈ ਮੈਂ ਇਹੀ ਕਹਿ ਸਕਦਾਂ ਹਾਂ ਕਿ ਮੇਰੇ ਉਤੇ ਅਕਾਲ ਪੁਰਖ ਦੀ ਮਿਹਰ ਹੈ ਜੋ ਮੈਨੂੰ ਆਪਣੀ ਡਿਊਟੀ ਨਿਭਾਉਣ ਵਿਚ ਮੇਰਾ ਮਾਰਗ ਦਰਸ਼ਨ ਕਰ ਰਹੇ ਹਨ।“

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Sonu Sood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD