Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

'ਮਿਸ਼ਨ ਫ਼ਤਿਹ' : ਡਾਇਰੈਕਟਰ ਸਿਹਤ ਵਿਭਾਗ ਵੱਲੋਂ ਮਾਨਸਾ ਵਿਖੇ 'ਘਰ ਘਰ ਵੈਕਸੀਨੇਸ਼ਨ' ਮੁਹਿੰਮ ਦਾ ਆਗਾਜ਼

45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕ ਟੀਕਾਕਰਨ ਜ਼ਰੂਰ ਕਰਵਾਉਣ: ਡਾ. ਜੀ.ਬੀ ਸਿੰਘ

Punjab Fights Corona, Coronavirus, COVID 19, Novel Coronavirus, India Fights Corona, Fight Against Corona, Stay Home Stay Safe, Stay Home, Corona Virus Updates ,Social Distancing ,Coronavirus Epidemic, Coronavirus Pandemic, Corona virus threat , Corona Outbreak, Covid-19 pandemic, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination

Web Admin

Web Admin

5 Dariya News

ਮਾਨਸਾ , 12 Apr 2021

Last updated on: Apr 12, 2021, 00:00 IST

ਜ਼ਿਲ੍ਹਾ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਫ਼ਤਿਹ ਤਹਿਤ 'ਘਰ ਘਰ ਟੀਕਾਕਰਨ' ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੁਹਿੰਮ ਨੂੰ ਉਤਸ਼ਾਹਿਤ  ਕਰਨ ਲਈ ਅੱਜ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਜੀ.ਬੀ ਸਿੰਘ ਨੇ ਸ਼ਹਿਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ ਦੀ ਅਪੀਲ ਕੀਤੀ। ਡਾ. ਜੀ.ਬੀ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕੋਵਿਡ ਦੀ ਜੋ ਸਥਿਤੀ ਬਣੀ ਹੋਈ ਹੈ ਉਸ ਵਿੱਚ ਇਹ ਬਹੁਤ ਮਹੱਤਵਪੂਰਨ ਹੈ ਕਿ ਜੋ ਵੀ ਵਿਅਕਤੀ 45 ਸਾਲ ਤੋਂ ਵੱਧ ਉਮਰ ਦਾ ਹੈ, ਉਹ ਆਪਣਾ ਟੀਕਾਕਰਨ ਜ਼ਰੂਰ ਕਰਵਾਏ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਮੁਹਿੰਮ ਚੱਲ ਰਹੀ ਹੈ ਅਤੇ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪਾਂ ਰਾਹੀਂ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਛੇਤੀ ਤੋਂ ਛੇਤੀ ਇਸ ਉਮਰ ਦੀ ਆਬਾਦੀ ਦਾ ਟੀਕਾਕਰਨ ਕੀਤਾ ਜਾ ਸਕੇ ਅਤੇ ਇਸ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸਾਂਝੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।ਡਾਇਰੈਕਟਰ ਵੱਲੋਂ ਆਪਣੇ ਦੌਰੇ ਦੌਰਾਨ ਮਾਨਸਾ ਸ਼ਹਿਰ ਦੇ ਵਾਰਡ ਨੰਬਰ 6 ਦੇ ਕੋਟ ਦੇ ਟਿੱਬਾ ਵਿੱਚ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ ਗਿਆ। ਡਾਇਰੈਕਟਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਸਥਿਤੀ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।

ਉਨ੍ਹਾਂ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ 'ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਮੁਹਿੰਮ ਨੂੰ ਲਾਗੂ ਕਰਦੇ ਹੋਏ ਹਰੇਕ ਨਾਗਰਿਕ ਤੱਕ ਪਹੁੰਚ ਕੀਤੀ ਜਾਵੇ ਅਤੇ ਅਪ੍ਰੈਲ ਮਹੀਨੇ ਅੰਦਰ ਵੱਡੀ ਵਸੋਂ ਨੂੰ ਟੀਕਾਕਰਨ ਲਈ ਪੇਰਿਆ ਜਾਵੇ।  ਇਸ ਉਪਰੰਤ ਡਾ.ਜੀ.ਬੀ ਸਿੰਘ ਨੇ ਸੀ.ਐਚ.ਸੀ ਖਿਆਲਾ ਕਲਾਂ ਅਤੇ ਸਿਵਲ ਹਸਪਤਾਲ ਭੀਖੀ ਦਾ ਵੀ ਦੌਰਾ ਕੀਤਾ ਅਤੇ ਉਥੇ ਨਾਗਰਿਕਾਂ ਦੇ ਟੀਕਾਕਰਨ ਅਤੇ ਸੈਂਪਲਿੰਗ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਾ. ਜੀ.ਬੀ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਸੈਂਪਲਿੰਗ ਤੇ ਟੀਕਾਕਰਨ ਦੀ ਦਰ ਵਿੱਚ ਹੋਰ ਤੇਜ਼ੀ ਲਿਆਉਣ ਦੀ ਲੋੜ ਹੈ ਅਤੇ ਇਸ ਕਾਰਜ ਵਿੱਚ ਸਮੂਹ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨਾਲ ਨਾਲ ਹਰ ਵਰਗ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਸਭ ਨਾਲ ਤਾਲਮੇਲ ਰੱਖਦੇ ਹੋਏ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾਣ।ਇਸ ਦੌਰਾਨ ਸਿਵਲ ਸਰਜਨ  ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ 115 ਵਿਸ਼ੇਸ਼ ਕੈਂਪ ਲਗਾ ਕੇ ਨਾਗਰਿਕਾਂ ਦੀ ਸੈਂਪਲਿੰਗ ਤੇ ਟੀਕਾਕਰਨ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਜਿਸ ਲਈ ਵੱਡੀ ਗਿਣਤੀ ਸਮਾਜ ਸੇਵਕਾਂ, ਸਰਪੰਚਾਂ, ਕੌਂਸਲਰਾਂ ਨੇ ਸਰਗਰਮ  ਭੂਮਿਕਾ ਨਿਭਾਈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਸ਼ੇਸ਼ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਰੱਖਦੇ ਹੋਏ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾਵੇਗਾ।'ਘਰ ਘਰ ਟੀਕਾਕਰਨ' ਮੁਹਿੰਮ ਦੇ ਆਗਾਜ਼ ਮੌਕੇ ਸਰਗਰਮ ਸਮਾਜ ਸੇਵੀ ਗੁਰਲਾਭ ਸਿੰਘ ਮਾਹਲ, ਡਾ. ਜਨਕ ਰਾਜ, ਕੌਂਸਲਰ ਅਮਨ ਢੂੰਡਾ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਤੇ ਸਮੂਹ ਐਸ.ਐਮ.ਓਜ਼ ਹਾਜ਼ਰ ਸਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD