Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੀਸੀ ਪਠਾਨਕੋਟ ਵੱਲੋਂ ਜਿਲ੍ਹਾ ਪੱਧਰੀ ਦਾਖਲਾ ਮੁਹਿੰਮ ਦਾ ਆਗਾਜ

ਜਿਲ੍ਹਾ ਪੱਧਰੀ ਇਸਤਿਹਾਰ ਅਤੇ ਫਲੈਕਸ ਜਾਰੀ।ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਪ੍ਰਚਾਰ ਲਈ ਆਟੋ ਰਵਾਨਾ

 DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 12 Apr 2021

Last updated on: Apr 12, 2021, 00:00 IST

ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਾਖ਼ਲਿਆਂ ਪ੍ਰਤੀ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ, ਜ਼ਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਮਾਣਯੋਗ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ, ਐਸਡੀਐਮ ਪਠਾਨਕੋਟ ਸ. ਗੁਰਸਿਮਰਨ ਸਿੰਘ, ਐਸਡੀਐਮ ਧਾਰ ਸ੍ਰੀਮਤੀ ਨਿਧੀ ਕਲੌਤਰਾ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ/ਸੈਕੰਡਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਨੇ ਅੱਜ ਜਿਲ੍ਹਾ ਪੱਧਰੀ ਪੰਫਲੇਟ ਅਤੇ ਦਾਖਲਾ ਪ੍ਰਚਾਰ ਸਬੰਧੀ ਆਟੋ ਰਵਾਨਾ ਕਰਕੇ ਕੀਤਾ। ਇਸ ਮੌਕੇ ਤੇ ਬੀਐਨਓ ਪੰਕਜ ਮਹਾਜਨ, ਬੀਐਨਓ ਬਲਬੀਰ ਕੁਮਾਰ, ਬੀਐਨਓ ਰਾਮਪਾਲ ਮਹਾਜਨ, ਬੀਐਨਓ ਰਾਹੁਲ ਗੁਪਤਾ,ਬੀਐਨਓ ਤੇਜਬੀਰ ਸਿੰਘ, ਬਿ੍ਰਜ ਰਾਜ, ਪਵਨ ਸੈਹਰਿਆ ਆਦਿ ਹਾਜਰ ਸਨ।ਇਸ ਮੌਕੇ ਤੇ ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਹਰ ਆਧੁਨਿਕ ਸਹੂਲਤ ਅਤੇ ਉੱਚ ਪੱਧਰ ਦੀ ਸਿੱਖਿਆ ਨਾਲ਼ ਲੈਸ ਹਨ। ਇਸ ਲਈ ਮਾਪਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕ ਮਿਹਨਤੀ ਅਤੇ ਉਚ ਯੋਗਤਾ ਪ੍ਰਾਪਤ ਹਨ। ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮਨੋਰਥ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਧਾਰਮਿਕ ਅਸਥਾਨਾਂ ਤੋਂ ਮਾਪਿਆਂ ਨੂੰ ਸੂਚਨਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਬਲਾਕ ਵਾਈਜ਼ ਆਟੋ ਰਿਕਸ਼ਾ ਅਨਾਊਂਸਮੈਂਟ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਜਿਲ੍ਹੇ ਵਿੱਚ  ਅਨਾਊਂਸਮੈਂਟ ਕਰਵਾਉਣ ਲਈ ਸੱਤਾ ਬਲਾਕਾਂ ਵਿੱਚ ਸੱਤ ਆਟੋ ਰਿਕਸਾ ਮਾਣਯੋਗ ਡੀਸੀ ਸਾਹਿਬ ਅਤੇ ਜਿਲ੍ਹਾ ਪ੍ਰਸਾਸਨ ਵੱਲੋਂ ਰਵਾਨਾ ਕੀਤੇ ਹਨ। ਇਹ ਆਟੋ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਹਿਰਾਂ ਵਿੱਚ 10 ਦਿਨ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨਗੇ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD