Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਮਹੱਤਵਪੂਰਨ ਫਸਲ ਹੈ ਜੰਤਰ : ਡਾ. ਗੁਰਬਚਨ ਸਿੰਘ

ਸਬਸਿਡੀ 'ਤੇ ਜੰਤਰ ਦਾ ਬੀਜ ਮਿਲਦਾ ਹੈ ਬਲਾਕ ਮਾਜਰੀ ਵਿਖੇ ਖੇਤੀਬਾੜੀ ਦਫਤਰ ਵਿੱਚ

Web Admin

Web Admin

5 Dariya News

ਮਾਜਰੀ , 12 Apr 2021

ਜੰਤਰ ਦੀ ਫਸਲ, ਹਰੀ ਖਾਦ ਲਈ ਬੀਜੀ ਜਾਣ ਵਾਲੀ ਮਹੱਤਵਪੂਰਨ ਫਸਲ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜੰਤਰ ਦਾ ਬੀਜ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਬਲਾਕ ਮਾਜਰੀ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਬਲਾਕ ਮਾਜਰੀ ਸਥਿਤ ਖੇਤੀਬਾੜੀ ਦਫਤਰ ਵਿੱਚ ਜੰਤਰ ਦਾ ਬੀਜ ਪਹੁੰਚ ਗਿਆ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਦੀ ਬਿਜਾਈ ਕਰਨ ਲਈ ਜ਼ੋਰਦਾਰ ਅਪੀਲ ਕੀਤੀ । ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੰਤਰ ਨੂੰ ਖਾਦ ਦੇ ਤੌਰ ਤੇ ਖੇਤ ਵਿੱਚ ਦਬਾਉਣ ਨਾਲ ਇਹ ਨਾ ਸਿਰਫ ਨਾਈਟ੍ਰੋਜਨ ਤੱਤ ਦੀ ਕੁੱਝ ਹੱਦ ਤੱਕ ਪੂਰਤੀ ਹੁੰਦੀ ਹੈ ਸਗੋਂ ਜ਼ਮੀਨ ਦੀ ਹਾਲਤ ਵਿੱਚ ਵੀ ਕਾਫੀ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜੰਤਰ ਹਰ ਤਰ੍ਹਾਂ ਦੀ ਜ਼ਮੀਨ ਵਿੱਚ ਬੀਜਿਆ ਜਾ ਸਕਦਾ ਹੈ । ਇਸ ਦੀ ਬਿਜਾਈ ਲਈ ਮੈਰਾ ਜਾਂ ਨੀਮ ਰੇਤਲੀ ਜ਼ਮੀਨ ਬੜੀ ਢੁੱਕਵੀਂ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਖੇਤੀਬਾੜੀ ਅਤੇ ਕਿਸਾਨ ਭਲਾਈ  ਵਿਭਾਗ ਵੱਲੋਂ ਕਿਸਾਨਾਂ ਨੂੰ ਜੰਤਰ ਦਾ ਬੀਜ ਸਬਸਿਡੀ ਤੇ 31/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ। ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਹਰੀ ਖਾਦ ਲਈ ਜੰਤਰ ਦਾ 20 ਕਿਲੋ ਬੀਜ ਅਤੇ 75 ਕਿਲੋ ਸਿੰਗਲ ਸੁਪਰਫਾਸਫੇਟ ਖਾਦ ਪ੍ਰਤੀ ਏਕੜ ਡਰਿੱਲ ਨਾਲ ਅਪ੍ਰੈਲ ਤੋਂ ਜੁਲਾਈ ਦੇ ਮਹੀਨੇ ਵਿੱਚ ਪਾਇਆ ਜਾਵੇ। ਇਸ ਨੂੰ ਬਿਜਾਈ ਤੋਂ ਬਾਅਦ 40 ਤੋਂ 60 ਦਿਨਾਂ ਬਾਅਦ ਖੇਤ ਵਿੱਚ ਵਾਹ ਕੇ ਦਬਾ ਦੇਣਾ ਚਾਹੀਦਾ ਹੈ। ਡਾ ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਇਸ ਤੇ  ਸੁੰਡੀ ਦਾ ਹਮਲਾ ਹੁੰਦਾ ਹੈ, ਸੁੰਡੀਆਂ ਜੰਮਦੀ ਫਸਲ ਦੇ ਪੱਤੇ ਖਾ ਕੇ ਫਸਲ ਨੂੰ ਮਰੁੰਡ ਕਰ ਦਿੰਦਿਆ ਹਨ। ਇਸ ਦੀ ਰੋਕਥਾਮ ਲਈ ਨੋਵਾਲਿਊਗਨ 10 ਈ.ਸੀ ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਦਿੱਤਾ ਜਾਵੇ। ਇਸ ਮੌਕੇ ਕਿਸਾਨ ਕੁਲਵਿੰਦਰ ਸਿੰਘ,ਮੋਹਨ ਸਿੰਘ ਅਤੇ ਬਲਦੇਵ ਸਿੰਘ ਹਾਜਰ ਸਨ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD