Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਿਸਾਨ ਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ : ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ

ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਖਰੜ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

 Harkesh Chand Sharma, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਖਰੜ , 12 Apr 2021

Last updated on: Apr 12, 2021, 00:00 IST

ਖੇਤੀਬਾੜੀ ਪੰਜਾਬ ਦਾ ਆਧਾਰ ਹੈ ਤੇ ਇਸ ਖੇਤਰ ਨਾਲ ਸਬੰਧਤ ਕਿਸਾਨ ਅਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ ਹਨ ਤੇ ਲੰਮੇ ਸਮੇਂ ਤੋਂ ਖੇੜੀਬਾੜੀ ਇਨ੍ਹਾਂ ਦੋਵਾਂ ਧਿਰਾਂ ਦੇ ਗੂੜ੍ਹੇ ਸਬੰਧ ਸਦਕਾ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ।ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ, ਜਿਸ ਲਈ ਖੇੜੀਬਾੜੀ ਖੇਤਰ ਨਾਲ ਸਬੰਧਤ ਸਾਰੀਆਂ ਧਿਰਾਂ ਦਾ ਖੁਸ਼ਹਾਲ ਹੋਣਾ ਲਾਜ਼ਮੀ ਹੈ। ਇਸ ਲਈ ਚਾਹੇ ਕਿਸਾਨ ਹੋਣ ਚਾਹੇ ਆੜ੍ਹਤੀ ਜਾਂ ਫਿਰ ਮਜ਼ਦੂਰ, ਪੰਜਾਬ ਸਰਕਾਰ ਕਿਸੇ ਵੀ ਧਿਰ ਦਾ ਹੱਕ ਨਹੀਂ ਮਰਨ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਕਿਸਾਨ ਆਗੂਆਂ ਤੇ ਆੜਤੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਖਰੜ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।ਸ਼੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਰਿਕਾਰਡ ਰਿਹਾ ਹੈ ਕਿ ਕਦੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ। ਫਿਰ ਚਾਹੇ ਉਹ ਸਾਲ 2002 ਤੋਂ 2007 ਤੱਕ ਦੀ ਸਰਕਾਰ ਹੋਵੇ ਜਾਂ ਫਿਰ ਮੌਜੂਦਾ ਸਰਕਾਰ, ਹਮੇਸ਼ਾਂ ਕਿਸਾਨ, ਆੜ੍ਹਤੀ ਤੇ ਮਜ਼ਦੂਰ ਖਿੜੇ ਚਿਹਰੇ ਲੈ ਕੇ ਹੀ ਮੰਡੀਆਂ ਵਿੱਚੋਂ ਪਰਤੇ ਹਨ। 

ਸਮੇਂ ਸਿਰ ਫ਼ਸਲ ਚੁੱਕੀ ਜਾਂਦੀ ਰਹੀ ਹੈ ਤੇ ਸਮੇਂ ਸਿਰ ਪੈਸੇ ਸਬੰਧਤ ਧਿਰਾਂ ਨੂੰ ਮਿਲਦੇ ਰਹੇ ਹਨ। ਇਸ ਵਾਰ ਵੀ ਖ਼ਰੀਦ ਸਬੰਧੀ ਕਿਸੇ ਵੀ ਧਿਰ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਸ਼੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਤੋਂ ਬਚਾਅ ਲਈ ਵੀ ਮੰਡੀਆਂ ਵਿੱਚ ਪੂਰੇ ਪ੍ਰਬੰਧ ਕੀਤੇ ਹਨ। ਜਿੱਥੇ ਮੰਡੀਆਂ ਵਿੱਚ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਲਗਵਾਈਆਂ ਜਾ ਰਹੀਆਂ ਹਨ, ਉਥੇ ਮਾਸਕ, ਸੈਨੇਟਾਈਜ਼ਰ ਅਤੇ ਹੱਥ ਧੋਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤੇ ਕੋਰੋਨਾ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਮਾਰਕਿਟ ਕਮੇਟੀ ਦੇ ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੂਰੀ ਤਰਾਂ ਪੱਕੀ ਅਤੇ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ਼ਰੀਦ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ।ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਮਾਰਕਿਟ ਕਮੇਟੀ ਦੇ ਮੈਂਬਰ ਤੇ ਆੜ੍ਹਤੀ ਰਜਿੰਦਰ ਕੁਮਾਰ, ਸ਼ਰਮਾ ਟ੍ਰੇਡਿੰਗ ਕੰਪਨੀ ਦੇ ਮਾਲਕ ਨਰਿੰਦਰ ਸ਼ਰਮਾ, ਸ਼ੰਕਰ ਟ੍ਰੇਡਿੰਗ ਕੰਪਨੀ ਦੇ ਮਾਲਕ ਰਾਕੇਸ਼ ਮਿੱਤਲ, ਆੜ੍ਹਤੀ ਰਾਜੇਸ਼ ਸੂਦ, ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ, ਬੀ ਜੇ ਟ੍ਰੇਡਿੰਗ ਕੰਪਨੀ ਦੇ ਮਾਲਕ ਵਿਸ਼ਵ ਮਿੱਤਲ, ਮਿੱਤਲ ਟ੍ਰੇਡਿੰਗ ਕੰਪਨੀ ਦੇ ਮਾਲਕ ਰਿੰਪੂ ਮਿੱਤਲ, ਜਸਵੀਰ ਸਿੰਘ ਘੋਗਾ, ਕੁਲਵੰਤ ਸਿੰਘ ਤ੍ਰਿਪੜੀ, ਜਸਵਿੰਦਰ ਸਿੰਘ ਮਦਨਹੇੜੀ, ਸੀਨੀਅਰ ਕਾਂਗਰਸੀ ਆਗੂ ਮਾਸਟਰ ਪ੍ਰੇਮ ਸਿੰਘ, ਬੰਤ ਸਿੰਘ, ਹਰਬੰਸ ਲਾਲ ਸਰਪੰਚ ਮਦਨਪੁਰ, ਅਸ਼ੋਕ ਧਿਮਾਨ ਖਰੜ ਸਮੇਤ ਪਿੰਡਾਂ ਦੇ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ।

 

Tags: Harkesh Chand Sharma , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD