Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਤੇ ਰਾਹੋਂ ਮੰਡੀਆਂ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਕਿਹਾ, ਖ਼ਰੀਦ ਪ੍ਰਕਿਰਿਆ ਦੌਰਾਨ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar, DC SBS Nagar, Dr. Shena Aggarwal, Shena Aggarwal, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ/ਰਾਹੋਂ , 12 Apr 2021

Last updated on: Apr 12, 2021, 00:00 IST

ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਨਵਾਂਸ਼ਹਿਰ ਅਤੇ ਰਾਹੋਂ ਦਾਣਾ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ ਦੇ ਬਾਵਜੂਦ ਪਿਛਲੀ ਵਾਰ ਦੀ ਤਰਾਂ ਸਾਰੀਆਂ ਸਾਵਧਾਨੀਆਂ ਵਰਤਦਿਆਂ ਸੁਚੱਜੀ ਖ਼ਰੀਦ ਲਈ ਪੂਰੇ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਅਤੇ ਸੁਰੱਖਿਆ ਉਪਾਅ ਕੀਤੇ ਗਏ ਹਨ। ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਪਹਿਲਾਂ ਵਾਂਗ ਸਫ਼ਲਤਾ ਪੂਰਵਕ ਨੇਪਰੇ ਚਾੜਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਜ਼ਿਲੇ ਵਿਚ ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ 53 ਖ਼ਰੀਦ ਕੇਂਦਰਾਂ ’ਤੇ ਸਾਰੇ ਖ਼ਰੀਦ ਪ੍ਰਬੰਧ ਅਤੇ ਕੋਵਿਡ ਉਪਾਅ ਯਕੀਨੀ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਸ ਵਾਰ ਜ਼ਿਲੇ ਦੀਆਂ ਮੰਡੀਆਂ ਵਿਚ 2 ਲੱਖ 32 ਹਜ਼ਾਰ ਮੀਟਿ੍ਰਕ ਟਨ ਕਣਕ ਦੀ ਆਮਦ ਦਾ ਅਨੁਮਾਨ ਹੈ। 

ਉਨਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਢੇਰੀਆਂ ਲਈ ਖਾਨੇ ਬਣਾਉਣ ਤੋਂ ਇਲਾਵਾ ਕਿਸਾਨਾਂ ਨੂੰ ਐਂਟਰੀ ਪਾਸ ਜਾਰੀ ਕੀਤੇ ਗਏ ਹਨ, ਤਾਂ ਜੋ ਉਥੇ ਭੀੜ ਨਾ ਹੋ ਸਕੇ। ਇਸੇ ਤਰਾਂ ਸਾਰੀਆਂ ਮੰਡੀਆਂ ਵਿਚ ਸਾਫ਼-ਸਫ਼ਾਈ, ਹੱਥ ਧੋਣ ਅਤੇ ਸੈਨੀਟਾਈਜ਼ੇਸ਼ਨ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਸ਼ਖਸ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਸੁਚੱਜੀ ਖ਼ਰੀਦ ਦੇ ਨਾਲ-ਨਾਲ ਉਨਾਂ ਨੂੰ ਕੋਵਿਡ ਦੇ ਪ੍ਰਭਾਵ ਤੋਂ ਬਚਾਇਆ ਜਾਵੇ। ਉਨਾਂ ਕਿਹਾ ਕਿ ਕਿਸਾਨਾਂ ਅਤੇ ਲੇਬਰ ਸਮੇਤ ਮੰਡੀਆਂ ਵਿਚ ਆਉਣ ਅਤੇ ਕੰਮ ਕਰਨ ਦੌਰਾਨ ਹਰੇਕ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਤੈਅ ਸਮੇਂ ਵਿਚ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਉਨਾਂ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਇਲਾਵਾ ਉਨਾਂ ਨਵਾਂਸ਼ਹਿਰ ਦਾਣਾ ਮੰਡੀ ਵਿਚ ਲਗਾਏ ਗਏ ਕੋਵਿਡ ਟੀਕਾਕਰਨ ਕੈਂਪ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਾਜਰਾ, ਡੀ. ਐਫ. ਐਸ. ਸੀ ਰਾਕੇਸ਼ ਭਾਸਕਰ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਜੋਗਿੰਦਰ ਸਿੰਘ ਭਗੌਰਾਂ, ਰੋਮੀ ਖੋਸਲਾ, ਕਮਲਜੀਤ ਲਾਲ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ, ਮਲਕੀਤ ਸਿੰਘ ਕਾਹਲੋਂ, ਚੌਧਰੀ ਹਰਬੰਸ ਲਾਲ, ਡੀ. ਐਸ. ਪੀ ਸਵਿੰਦਰਪਾਲ ਸਿੰਘ, ਪੀ. ਏ ਸੁਭਾਸ਼ ਤੋਂ ਇਲਾਵਾ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀ, ਕਿਸਾਨ, ਆੜਤੀਏ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar , DC SBS Nagar , Dr. Shena Aggarwal , Shena Aggarwal , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD