Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਕਾਮਯਾਬੀ: ਸਾਬਕਾ ਸਿਵਲ ਅਧਿਕਾਰੀ, ਅੰਤਰਰਾਸ਼ਟਰੀ ਖਿਡਾਰੀ ਤੇ ਸਮਾਜਸੇਵੀ ਪਾਰਟੀ 'ਚ ਹੋਏ ਸ਼ਾਮਲ

ਅੱਜ ਪੰਜਾਬ ਨੂੰ ਬਚਾਉਣ ਦੇ ਲਈ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ: ਹਰਪਾਲ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Jarnail Singh, Harchand Singh Barsat, Harminder Singh,Rakesh Kumar, Baljinder Singh Dhillon

Web Admin

Web Admin

5 Dariya News

ਚੰਡੀਗੜ , 12 Apr 2021

Last updated on: Apr 12, 2021, 00:00 IST

ਆਮ ਆਦਮੀ ਪਾਰਟੀ ਦਾ ਕਾਫ਼ਿਲਾ ਪੰਜਾਬ ਵਿੱਚ ਹਰ ਰੋਜ਼ ਵਧਦਾ ਜਾ ਰਿਹਾ ਹੈ। ਹਰ ਰੋਜ ਪੰਜਾਬ ਦੇ ਕਾਬਲ ਤੇ ਪ੍ਰਸਿੱਧ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ, ਅੰਤਰਰਾਸ਼ਟਰੀ ਦੌੜਾਕ ਤੇ ਆਰਮੀ ਮੈਨ ਹਰਮਿੰਦਰ ਸਿੰਘ ਅਤੇ ਸਮਾਜ ਸੇਵੀ ਬਲਜਿੰਦਰ ਸਿੰਘ ਢਿੱਲੋਂ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਦੇ ਮੁੱਖ ਦਫ਼ਤਰ ਵਿੱਚ ਆਪ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਉਕਤ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਇਸ ਸਮੇਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ ਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਦੌੜ ਖੇਡ ਦੇ ਰਾਹੀਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਕਈ ਤਮਗੇ ਜਿੱਤੇ ਹਨ ਅਤੇ ਸਾਲ 2004 ਤੋਂ 2011 ਤੱਕ ਭਾਰਤੀ ਸੈਨਾ ਵਿੱਚ ਵੀ ਸੇਵਾਵਾਂ ਨਿਭਾਈਆਂ ਨੇ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਚਾਰ ਸਾਲਾਂ ਤੱਕ ਭਾਰਤੀ ਟੀਮ ਦੇ ਕੋਚ ਵੀ ਰਹਿ ਚੁੱਕੇ ਹਨ। ਵਰਣਨਯੋਗ ਹੈ ਕਿ ਹਰਮਿੰਦਰ ਸਿੰਘ ਰਾਸ਼ਟਰਮੰਡਲ ਖੇਡਾਂ ਵਿੱਚ ਮਿਲਖਾ ਸਿੰਘ ਤੋਂ ਬਾਅਦ ਤਮਗਾ ਜਿੱਤਣ ਵਾਲੇ ਭਾਰਤੀ ਖ਼ਿਡਾਰੀ ਹਨ। ਪਾਰਟੀ ਆਗੂ ਬਰਸਟ ਨੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਅਤੇ ਅੰਮ੍ਰਿਤਸਰ ਦੇ ਵਸਨੀਕ ਰਾਕੇਸ਼ ਕੁਮਾਰ ਬਾਰੇ ਦੱਸਿਆ ਕਿ ਉਹ ਲੰਮਾ ਸਮਾਂ ਸਰਕਾਰੀ ਨੌਕਰੀ ਵਿੱਚ ਸੇਵਾਵਾਂ ਨਿਭਾਉਂਦੇ ਰਹੇ ਹਨ। ਉਹ ਪੰਜਾਬ ਦੇ ਅਨੁਭਵੀ ਅਤੇ ਇਮਾਨਦਾਰ ਅਧਿਕਾਰੀ ਰਹੇ। ਰਾਕੇਸ਼ ਕੁਮਾਰ ਸਿਵਲ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਸੱਤ ਸਾਲ ਤੱਕ ਅੰਗਰੇਜ਼ੀ ਦੇ ਪ੍ਰੋਫ਼ੈਸਰ ਵਜੋਂ ਵਿਦਿਅਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ। ਇਸੇ ਤਰਾਂ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਏ ਉਘੇ ਸਮਾਜਸੇਵੀ ਅਤੇ ਕਾਰੋਬਾਰੀ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਪਟਿਆਲਾ ਜ਼ਿਲੇ ਵਿੱਚ ਨਿਭਾਈਆਂ ਸਮਾਜ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਕਿਹਾ ਕਿ ਉਨਾਂ ਦੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਪਛਾਣ ਦਿੱਤੀ ਹੈ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਪੜਾ ਰਹੇ ਹਨ। ਇਸੇ ਤਰਾਂ ਦਿੱਲੀ ਦੇ ਲੋਕ ਹਰ ਬਿਮਾਰੀ ਦਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਜ ਕਰਵਾ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਅਜਿਹੇ ਕੰਮਾਂ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਅੰਦਰ ਅਰਵਿੰਦ ਕੇਜਰੀਵਾਲ ਇੱਕ ਚੰਗੇ ਅਤੇ ਲੋਕ ਸੇਵਕ ਨੇਤਾ ਵਜੋਂ ਜਾਣੇ ਜਾਂਦੇ ਹਨ।ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਲਈ ਸੂਬੇ ਦੇ ਸਾਰੇ ਵਰਗਾਂ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ,ਉਨਾਂ ਵਿਚੋਂ ਇੱਕ ਵੀ ਵਾਅਦਾ ਕੈਪਟਨ ਨੇ ਪੂਰਾ ਨਹੀਂ ਕੀਤਾ, ਸਗੋਂ ਕੈਪਟਨ ਨੇ ਝੂਠੇ ਵਾਅਦੇ ਕਰਕੇੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ ਕਿਉਂਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਸਭ ਲੋਕ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਆਗੂਆਂ ਨੇ ਕਿਹਾ ਉਹ ਸਭ ਮਿਲ ਕੇ ਪੰਜਾਬ ਦੇ ਲਈ ਕੰਮ ਕਰਨਗੇ ਅਤੇ ਭ੍ਰਿਸ਼ਟਾਚਾਰ ਮੁਕਤ, ਮਾਫੀਆ ਮੁਕਤ ਅਤੇ ਹਿੰਸਾ ਮੁਕਤ ਪੰਜਾਬ ਦਾ ਨਿਰਮਾਣ ਕਰਨਗੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jarnail Singh , Harchand Singh Barsat , Harminder Singh , Rakesh Kumar , Baljinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD