Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਨਗਰ ਕੌਂਸਲ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਸੁਖਜੀਤ ਕੌਰ ਦੇ ਨਾਂ `ਤੇ ਬਣੀ ਸਰਬਸੰਮਤੀ

ਕਾਂਗਰਸ ਸਰਕਾਰ ਵੱਲੋਂ ਭਵਾਨੀਗੜ੍ਹ ਵਾਸੀਆਂ ਦੀ ਹਰ ਇੱਕ ਮੰਗ ਅਨੁਸਾਰ ਕਰਵਾਇਆ ਜਾਵੇਗਾ ਸ਼ਹਿਰ ਦਾ ਵਿਕਾਸ: ਕੈਬਨਿਟ ਮੰਤਰੀ ਸਿੰਗਲਾ

Vijay Inder Singla, Punjab Education Minister, Punjab Pradesh Congress Committee, Congress, Punjab Congress, Government of Punjab, Punjab Government, Punjab, Sangrur, Sukhjit Kaur, Bhawanigarh, Balwinder Singh Ghabdia

Web Admin

Web Admin

5 Dariya News

ਭਵਾਨੀਗੜ੍ਹ , 12 Apr 2021

Last updated on: Apr 12, 2021, 00:00 IST

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਸਦਕਾ ਅੱਜ ਨਗਰ ਕੌਂਸਲ ਭਵਾਨੀਗੜ੍ਹ ਦੀ ਪ੍ਰਧਾਨਗੀ ਦੀ ਚੋਣ ਸਰਬ-ਸੰਮਤੀ ਨਾਲ ਨੇਪਰੇ ਚੜ੍ਹ ਗਈ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕਾਂਗਰਸੀ ਕੌਂਸਲਰਾਂ ਵੱਲੋਂ ਪ੍ਰਧਾਨ ਤੇ ਵਾਇਸ ਪ੍ਰਧਾਨ ਦੇ ਅਹੁਦੇ ਲਈ ਮਹਿਲਾ ਆਗੂਆਂ ਨੂੰ ਕਮਾਨ ਸੰਭਾਲੀ ਗਈ। ਕਾਂਗਰਸੀ ਕੌਂਸਲਰਾਂ ਵੱਲੋਂ ਪ੍ਰਧਾਨਗੀ ਲਈ ਸੁਖਜੀਤ ਕੌਰ ਘਾਬਦੀਆ ਅਤੇ ਵਾਇਸ ਪ੍ਰਧਾਨ ਦੇ ਅਹੁਦੇ ਲਈ ਮੋਨਿਕਾ ਮਿੱਤਲ ਦੇ ਨਾਂ `ਤੇ ਮੋਹਰ ਲਾਈ ਗਈ ਜਿਸ ਤੋਂ ਬਾਅਦ ਦੋਵੇਂ ਆਗੂਆਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਦੀ ਹਾਜ਼ਰੀ ਵਿਚ ਹੀ ਦੋਵੇਂ ਆਗੂਆਂ ਵੱਲੋਂ ਅਹੁਦਾ ਸੰਭਾਲਿਆ ਗਿਆ।ਜ਼ਿਕਰਯੋਗ ਹੈ ਕਿ ਪ੍ਰਧਾਨ ਬਣੀ ਸੁਖਜੀਤ ਕੌਰ ਵੱਲੋਂ ਭਵਾਨੀਗੜ੍ਹ ਦੇ ਵਾਰਡ ਨੰਬਰ 7 ਤੋਂ ਸਫ਼ਲ ਚੋਣ ਲੜੀ ਗਈ ਸੀ ਅਤੇ ਉਹ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਘਾਬਦੀਆ ਦੇ ਧਰਮਪਤਨੀ ਹਨ। ਇਸੇ ਤਰ੍ਹਾਂ ਵਾਇਸ ਪ੍ਰਧਾਨ ਬਣੀ ਮੋਨਿਕਾ ਮਿੱਤਲ ਵੱਲੋਂ ਵਾਰਡ ਨੰਬਰ 13 ਤੋਂ ਜਿੱਤ ਹਾਸਲ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਪਤੀ ਵਰਿੰਦਰ ਮਿੱਤਲ ਵੀ ਸ਼ਹਿਰ ਦੇ ਸਿਰਕੱਢ ਕਾਂਗਰਸੀ ਆਗੂ ਹਨ।ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਨਿਰਪੱਖ ਤੇ ਸਰਵਪੱਖੀ ਵਿਕਾਸ ਸਦਕਾ ਹੀ ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਦੀ ਨੁਮਾਇੰਦਗੀ ਕਾਂਗਰਸ ਪਾਰਟੀ ਦੇ ਹੱਥ ਵਿਚ ਦਿੱਤੀ ਹੈ ਅਤੇ ਲੋਕਾਂ ਦੇ ਭਰੋਸੇ ਨੂੰ ਬਰਕਰਾਰ ਰੱਖਦੇ ਹੋਏ ਭਵਾਨੀਗੜ੍ਹ ਦੇ ਵਿਕਾਸ ਦੀ ਗਤੀ ਵਿਚ ਹੁਣ ਹੋਰ ਤੇਜ਼ੀ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਹਰ ਘਰ ਨੂੰ ਪੀਣਯੋਗ ਪਾਣੀ ਅਤੇ ਸੀਵਰੇਜ ਪਾਇਪਲਾਇਨ ਨਾਲ ਜੋੜਿਆ ਜਾ ਰਿਹਾ ਹੈ ਅਤੇ ਜਿਹੜੇ-ਜਿਹੜੇ ਇਲਾਕੇ ਵਿਚ ਵੀ ਇਹ ਕੰਮ ਪੂਰਾ ਹੋ ਰਿਹਾ ਹੈ ਉੱਥੇ ਸੜਕਾਂ ਤੇ ਗਲੀਆਂ ਨਵੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸੀਵਰੇਜ ਪਾਉਣ ਲਈ ਟੈਂਡਰ ਜਾਰੀ ਕਰਕੇ ਸਾਰੇ ਸ਼ਹਿਰ ਵਿਚ ਪੁਟਾਈ ਤਾਂ ਸ਼ੁਰੂ ਕਰਵਾ ਦਿੱਤੀ ਗਈ ਪਰ ਕੰਮ ਪੂਰਾ ਕਰਵਾਉਣ ਲਈ ਲੋੜੀਂਦੇ ਫੰਡ ਜਾਰੀ ਹੀ ਨਹੀਂ ਕੀਤੇ ਗਏ ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਪੂਰੇ ਪੰਜਾਬ ਵਿਚ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਤੋਂ ਬਾਅਦ ਹਰ ਸ਼ਹਿਰ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਵਿਚ ਵੀ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਸ਼ਹਿਰ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ ਲਗਾਤਾਰ ਕੰਮ ਕਰਵਾਏ ਜਾ ਰਹੇ ਹਨ ਜਿਨ੍ਹਾਂ `ਚ ਨਮੂਨੇ ਦੇ ਪਾਰਕ, ਸਟੇਡੀਅਮ ਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾ, ਚੇਅਰਮੈਨ ਮਾਰਕਿਟ ਕਮੇਟੀ ਪਰਦੀਪ ਕੱਦ, ਵਾਇਸ ਚੇਅਰਮੈਨ ਹਰੀ ਸਿੰਘ, ਜਗਤਾਰ ਨਮਾਦਾ ਰਣਜੀਤ ਸਿੰਘ ਤੂਰ, ਪ੍ਰਧਾਨ ਮਹੇਸ਼ ਵਰਮਾ, ਜਗਮੀਤ ਭੋਲਾ ਬਲਿਆਲ, ਮਹੇਸ਼ ਮਾਝੀ, ਜੀਵਨ ਸਰਪੰਚ ਤੇ ਸਮੂਹ ਕਾਂਗਰਸੀ ਕੌਂਸਲਰ ਤੇ ਵਰਕਰ ਹਾਜ਼ਰ ਸਨ। 

 

Tags: Vijay Inder Singla , Punjab Education Minister , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Sukhjit Kaur , Bhawanigarh , Balwinder Singh Ghabdia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD