Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਸੁਖਜਿੰਦਰ ਸਿੰਘ ਰੰਧਾਵਾ

ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਯਤਨ ਜਾਰੀ ਰੱਖਾਂਗੇ: ਬਲਬੀਰ ਸਿੱਧੂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar, Sukhjinder Singh Randhawa, Amarjit Singh Jiti Sidhu, Amrik Singh Somal, Kuljit Singh Bedi

5 Dariya News

ਐਸ.ਏ.ਐਸ. ਨਗਰ , 12 Apr 2021

Last updated on: Apr 12, 2021, 00:00 IST

ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਨਗਰ ਨਿਗਮ ਦੇ ਅਹੁਦੇਦਾਰਾਂ ਦੀ ਚੋਣ ਮਗਰੋਂ ਕਿਹਾ ਹੈ ਕਿ ਪੰਜਾਬ ਦੇ ਸ਼ਹਿਰਾਂ ਸਮੇਤ ਸੂਬੇ ਦਾ ਬਹੁਪੱਖੀ ਵਿਕਾਸ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਪਾਸੇ ਵਿਸ਼ੇਸ਼ ਤਵੱਜੋ ਦਿੰਦਿਆਂ ਪਿਛਲੇ 4 ਸਾਲਾਂ ਦੇ ਸਮੇਂ ਦੌਰਾਨ ਵੱਖ-ਵੱਖ ਖੇਤਰਾਂ ‘ਚ ਮੁਹਾਲੀ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕਾਂ ਨੇ ਮੌਜੂਦਾ ਪੰਜਾਬ ਸਰਕਾਰ ਦੇ ਕੰਮਾਂ ਉੱਤੇ ਮੋਹਰ ਲਾ ਕੇ ਸਾਡੇ ਉਮੀਦਵਾਰਾਂ ਦੀ ਕੌਂਸਲਰਾਂ ਵਜੋਂ ਚੋਣ ਕੀਤੀ ਹੈ।ਉਨ੍ਹਾਂ ਕਿਹਾ ਕਿ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਮੇਅਰ ਦੀ ਚੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਦੇ ਨਿਰਦੇਸ਼ਾਂ ਅਨੁਸਾਰ ਕੌਂਸਲਰਾਂ ਨਾਲ ਰਾਏ ਕਰਕੇ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਰਬਸੰਮਤੀ ਨਾਲ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਦਾ ਮੇਅਰ ਚੁਣਿਆ ਗਿਆ ਹੈ।ਇਸੇ ਤਰ੍ਹਾਂ ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।ਸ. ਰੰਧਾਵਾ ਨੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਤੌਰ ਵਿਧਾਇਕ ਅਤੇ ਮੰਤਰੀ ਮੁਹਾਲੀ ਜਿ਼ਲ੍ਹੇ ਦੀ ਬੇਮਿਸਾਲ ਸੇਵਾ ਕੀਤੀ ਹੈ ਅਤੇ ਮੁਹਾਲੀ ਜਿ਼ਲ੍ਹੇ ਦੀ ਤਰੱਕੀ ਲਈ ਸਿਰਤੋੜ ਯਤਨ ਕੀਤੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਜੀਤੀ ਸਿੱਧੂ ਦੀ ਅਗਵਾਈ ‘ਚ ਇੱਕ ਵਧੀਆ ਟੀਮ ਚੁਣੀ ਗਈ ਹੈ, ਉਹ ਵੀ ਮਿਲੀ ਨਵੀਂ ਜਿ਼ੰਮੇਵਾਰੀ ‘ਤੇ ਖ਼ਰਾ ਉਤਰਨਗੇ।ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਇਸ ਚੋਣ ਨਾਲ ਮੋਹਾਲੀ ਨੂੰ ਵੱਡੇ ਪੱਧਰ ਉੱਤੇ ਲਾਭ ਹੋਵੇਗਾ ਕਿਉਂਕਿ ਸੂਬੇ ਵਿੱਚ ਸਰਕਾਰ, ਮੋਹਾਲੀ ਤੋਂ ਵਿਧਾਇਕ ਅਤੇ ਮੇਅਰ ਇਕੋ ਪਾਰਟੀ ਦੇ ਹਨ। ਵਿਕਾਸ ਕਾਰਜਾਂ ਦਾ ਕ੍ਰੈਡਿਟ ਕਿਤੇ ਸਰਕਾਰ ਨੂੰ ਨਾ ਮਿਲ ਜਾਵੇ ਇਸ ਲਈ ਨਗਰ ਨਿਗਮ ਨਾਲ ਸਬੰਧਤ ਕੁੱਝ ਲੋਕਾਂ ਵੱਲੋਂ ਵਿਕਾਸ ਕਾਰਜਾਂ ਵਿੱਚ ਅੜਿਕੇ ਲਾਏ ਜਾਂਦੇ ਸਨ ਪਰ ਹੁਣ ਅਜਿਹਾ ਕੁਝ ਨਹੀਂ ਹੋਵੇਗਾ ਤੇ ਮੋਹਾਲੀ ਮਿਸਾਲੀ ਤਰੱਕੀ ਕਰੇਗਾ। 

ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਪਰੂਨਿੰਗ ਮਸ਼ੀਨਾਂ ਸਮੇਤ ਜੋ ਵੀ ਕਥਿਤ ਬੇਨਿਯਮੀਆਂ ਹੋਈਆਂ ਹਨ, ਉਹਨਾਂ ਸਬੰਧੀ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਹੜੇ ਸੈਕਟਰ ਨਗਰ ਨਿਗਮ ਦੀ ਹੱਦ ਤੋਂ ਬਾਹਰ ਹਨ, ਉਹਨਾਂ ਨੂੰ ਨਿਗਮ ਦੀ ਹੱਦ ਵਿੱਚ ਲਿਆ ਕੇ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।ਸ. ਸਿੱਧੂ ਨੇ ਕਿਹਾ ਕਿ ਉਹ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਆਪਣੇ ਯਤਨ ਜਾਰੀ ਰੱਖਣਗੇ। ਪਿਛਲੇ 4 ਸਾਲਾਂ ਦੇ ਸਮੇ਼ ਦੌਰਾਨ ਮੁਹਾਲੀ ਦਾ ਵੱਖ-ਵੱਖ ਖੇਤਰਾਂ ‘ਚ ਵਿਕਾਸ ਕੀਤਾ ਗਿਆ ਹੈ। ਨਵਾਂ ਮੈਡੀਕਲ ਕਾਲਜ ਤੇ ਹਸਪਤਾਲ ਇਥੇ ਲਿਆਂਦਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਵਲ ਦਰਜੇ ਦੇ ਕਮਿਊਨਿਟੀ ਸੈਂਟਰ ਸਮੇਤ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਮੁਹਾਲੀ ਨੇ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦੇ ਨਕਸ਼ੇ ਉਤੇ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਆਸ ਪ੍ਰਗਵਾਈ ਕਿ ਨਗਰ ਨਿਗਮ ਦੀ ਨਵੀਂ ਚੁਣੀਂ ਟੀਮ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰੇਗੀ।ਇਸ ਮੌਕੇ ਨਵੇਂ ਚੁਣੇ ਮੇਅਰ ਸ੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਉਹ ਸਾਰਿਆਂ ਦੇ ਸਹਿਯੋਗ ਨਾਲ ਬਿਨ੍ਹਾਂ ਕਿਸੇ ਭੇਦ-ਭਾਵ ਦੇ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।ਉਨ੍ਹਾਂ ਕੌਸਲਰਾਂ ਅਤੇ ਮੁਹਾਲੀ ਵਾਸੀਆਂ ਦਾ ਮੇਅਰ ਚੁਣਨ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ।ਵਰਣਨਯੋਗ ਹੈ ਕਿ ਅੱਜ ਇੱਥੇ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਦੇ ਦਫ਼ਤਰ ਵਿਖੇ ਸ੍ਰੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਅਤੇ ਡਵੀਜ਼ਨਲ ਕਮਿਸ਼ਨਰ, ਰੂਪਨਗਰ ਦੀ ਪ੍ਰਧਾਨਗੀ ਅਗਵਾਈ ‘ਚ ਚੁਣੇ ਹੋਏ ਕੌਂਸਲਰਾਂ ਦੀ ਇਕੱਤਰਤਾ ਹੋਈ, ਜਿਸ ‘ਚ ਸਰਬਸੰਮਤੀ ਨਾਲ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਈ।ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ., ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਕਮਿਸ਼ਨਰ ਸ੍ਰੀ ਕਮਲ ਕੁਮਾਰ ਗਰਗ, ਵੱਖ ਵੱਖ ਕੌਂਸਲਰਾਂ ਤੋਂ ਇਲਾਵਾ ਸਰਕਾਰੀ ਅਧਿਕਾਰੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Sukhjinder Singh Randhawa , Amarjit Singh Jiti Sidhu , Amrik Singh Somal , Kuljit Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD