Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਸ੍ਰੀ ਖੁਰਾਲਗਡ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਉੱਤੇ ਅਮਲ ਕਰ ਕੇ ਸਮਾਜ ਵਿੱਚ ਆਈਆਂ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ-ਹਰਪਾਲ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Jai Kishan Singh Rodi, Lal Chand Kataruchakk, Sri Khuralgarh Sahib, Garhshankar

Web Admin

Web Admin

5 Dariya News

ਸ੍ਰੀ ਖੁਰਾਲਗਡ੍ਹ ਸਾਹਿਬ , 13 Apr 2021

Last updated on: Apr 13, 2021, 00:00 IST

ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਆਮ ਆਦਮੀ ਪਾਰਟੀ ਐੱਸ ਸੀ ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕਟਾਰੂਚੱਕ ਕਿਸੇ ਹੋਰ ਆਗੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੂਹ ਵਿਸ਼ਵ ਦੇ ਲੋਕਾਂ ਲਈ ਰਾਹ ਦਸੇਰੇ ਦਾ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਡ ਹੈ ਕਿ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਉੱਤੇ ਅਮਲ ਕਰਦਿਆਂ ਸਮਾਜ ਵਿੱਚ ਆਈਆਂ ਕੁਰੀਤੀਆਂ ਨੂੰ ਦੂਰ ਕੀਤਾ ਜਾਵੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਪਸਾਰ ਨਾਲ ਹੀ ਸਮਾਜ ਵਿਚ ਛੂਆ ਛੂਤ ਅਤੇ ਹੋਰ ਆਈਆਂ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ।ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਤੇ ਇਹ ਸੰਕਲਪ ਲੈ ਰਹੀ ਹੈ ਕਿ ਜੋ ਪ੍ਰਵਚਨ ਗੁਰੂ ਰਵਿਦਾਸ ਜੀ ਨੇ ਇੱਕ ਚੰਗੇ ਸਮਾਜ ਲਈ ਕੀਤੇ ਸਨ ਉਨ੍ਹਾਂ ਨੂੰ ਸੱਚ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਰੇ ਮਨੁੱਖਾਂ ਲਈ ਬਰਾਬਰ ਮੌਕੇ ਦੇ ਸਮਾਜ ਦੀ ਸਿਰਜਣਾ ਦੀ ਗੱਲ ਕੀਤੀ ਸੀ ਅਤੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਉਣ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਰਾਜਨੀਤੀ ਸੰਪੂਰਨ ਰੂਪ ਵਿੱਚ ਗੰਧਲੀ ਹੋ ਚੁੱਕੀ ਹੈ ਅਤੇ ਲੋੜ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੋਂ ਸੇਧ ਲੈਂਦਿਆਂ ਸਰਬੱਤ ਦੇ ਭਲੇ ਦੇ ਸੰਕਲਪ ਉੱਤੇ ਚੱਲ ਕੇ ਇੱਕ ਚੰਗੇ ਭਵਿੱਖ ਦਾ ਨਿਰਮਾਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਕਮ ਦਮਨਕਾਰੀ ਨੀਤੀ ਉੱਤੇ ਚੱਲ ਰਿਹਾ ਹੈ ਅਤੇ ਇਸ ਸਮੇਂ ਲੋੜ ਹੈ ਕਿ ਸਾਰੇ ਵਰਗਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਿਆ ਜਾਵੇ ਤਾਂ ਜੋ ਬਰਾਬਰਤਾ ਦਾ ਸਮਾਜ ਸਿਰਜਿਆ ਜਾ ਸਕੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jai Kishan Singh Rodi , Lal Chand Kataruchakk , Sri Khuralgarh Sahib , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD