Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪਸ਼ੂਆਂ ਦੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ’ਚ ਵੱਧ ਤੋਂ ਵੱਧ ਸਹਿਯੋਗ ਕਰਨ ਪਸ਼ੂ ਪਾਲਕ-ਡੀ. ਸੀ

ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਬਾਰੇ ਜਾਗਰੂਕਤਾ ਪੋਸਟਰ ਕੀਤਾ ਜਾਰੀ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 13 Apr 2021

Last updated on: Apr 13, 2021, 00:00 IST

ਆਪਣੇ ਪਸ਼ੂਆਂ ਨੂੰ ਜਾਨਲੇਵਾ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਅਤੇ ਉਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਟੀਕਾਕਰਨ ਰਾਹੀਂ ਪਸ਼ੂਆਂ ਵਿਚੋਂ ਮੂੰਹ-ਖੁਰ ਅਤੇ ਬਰੂਸੀਲੋਸਿਸ ਦੀ ਬਿਮਾਰੀ ਨੂੰ ਜੜੋਂ ਖ਼ਤਮ ਕਰਨਾ ਅਤੇ ਟੈਗਿੰਗ ਰਾਹੀਂ ਪਸ਼ੂਆਂ ਦੀ ਸ਼ਨਾਖ਼ਤ ਯਕੀਨੀ ਬਣਾਉਣਾ ਹੈ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆਂ ਦਾ ਟੀਕਾਕਰਨ ਅਤੇ ਟੈਗਿੰਗ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ, ਜਿਸ ਦਾ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਣਜੀਤ ਬਾਲੀ ਨੇ ਦੱਸਿਆ ਕਿ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਤਹਿਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਮੂੰਹ-ਖੁਰ ਦੀ ਬਿਮਾਰੀ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਤਹਿਤ ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ ਅਤੇ ਸੂਰਾਂ ਆਦਿ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸੇ ਤਰਾਂ ਕੱਟੀਆਂ-ਵੱਛੀਆਂ ਨੂੰ ਬਰੂਸੀਲੋਸਿਸ ਦਾ ਟੀਕਾਕਰਨ 6 ਤੋਂ 12 ਮਹੀਨੇ ਦੀ ਉਮਰ ਤੱਕ ਕੀਤਾ ਜਾਂਦਾ ਹੈ, ਜਿਸ ਨਾਲ ਪਸ਼ੂਆਂ ਦੇ ਨਾਲ-ਨਾਲ ਅਸੀਂ ਖ਼ੁਦ ਵੀ ਇਸ ਬਿਮਾਰੀ ਤੋਂ ਬਚ ਸਕਦੇ ਹਾਂ। ਉਨਾਂ ਦੱਸਿਆ ਕਿ ਪਸ਼ੂਆਂ ਦੇ ਟੀਕਾਕਰਨ ਤੋਂ ਪਹਿਲਾਂ ਕੰਨਾਂ ਵਿਚ ਟੈਗ ਲਗਵਾ ਕੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਪਸ਼ੂਆਂ ਦੇ ਲਈ ਇਹ ਇਕ ਤਰਾਂ ਦਾ ਆਧਾਰ ਕਾਰਡ ਹੈ। ਉਨਾਂ ਦੱਸਿਆ ਕਿ ਪਸ਼ੂਆਂ ਦੀ ਸ਼ਨਾਖ਼ਤ ਲਈ ਪਸ਼ੂ ਦੇ ਕੰਨ ਵਿਚ 12 ਡਿਜਿਟ ਦਾ ਟੈਗ ਮੁਫ਼ਤ ਲਗਾਇਆ ਜਾਂਦਾ ਹੈ। ਉਨਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਭਵਿੱਖ ਵਿਚ ਪਸ਼ੂਆਂ ਸਬੰਧੀ ਕਿਸੇ ਵੀ ਤਰਾਂ ਦੀ ਸਹੂਲਤ ਪ੍ਰਾਪਤ ਕਰਨ ਲਈ ਪਸ਼ੂ ਦੇ ਕੰਨ ਵਿਚ ਟੈਗ ਹੋਣਾ ਜ਼ਰੂਰੀ ਹੋਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਸੀਨੀਅਰ ਵੈਟਨਰੀ ਅਫ਼ਸਰ ਡਾ. ਹਰਮੇਸ਼ ਤਲਵਾੜ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD