Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੀ.ਕੇ. ਸਿੰਘ ਵੱਲੋਂ ਕੋਵਿਡ-19 ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਅੱਜ ਬੱਚਤ ਭਵਨ ਵਿਖੇ ਕੀਤੀ ਮੀਟਿੰਗ

 DC Ludhiana, Varinder Sharma, Varinder Kumar Sharma, Ludhiana, Deputy Commissioner Ludhiana, Punjab, Punjab Fights Corona, Coronavirus, COVID 19, Novel Coronavirus, India Fights Corona, VK Singh, Rakesh Agrawal, Charanjit Singh Sohal, Gursharandeep Singh Grewal, Ministry of Textiles

Web Admin

Web Admin

5 Dariya News

ਲੁਧਿਆਣਾ , 13 Apr 2021

Last updated on: Apr 13, 2021, 00:00 IST

ਟੈਕਸਟਾਈਲ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਵੀ.ਕੇ. ਸਿੰਘ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੁਆਰਾ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਸਥਾਨਕ ਬੱਚਤ ਭਵਨ ਵਿਖੇ ਕੋਵਿਡ-19 ਦੇ ਸੰਬੰਧ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ.ਚਰਨਜੀਤ ਸਿੰਘ ਸੋਹਲ, ਐਸ.ਐਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਵੀ.ਕੇ. ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਰੋਕਥਾਮ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਭਰੋਸਾ ਦਿੱਤਾ ਕਿ ਮਰੀਜ਼ਾਂ ਦੇ ਇਲਾਜ਼ ਲਈ ਬੈਡ, ਆਕਸੀਜਨ, ਟੀਕੇ, ਦਵਾਈਆਂ ਆਦਿ ਦੀ ਕਾਫ਼ੀ ਉਪਲਬਧਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮੁੱਚੀ ਸਥਿਤੀ 'ਤੇ ਪੈਨੀ ਨਜ਼ਰ ਰੱਖਣ ਲਈ, ਸੀਨੀਅਰ ਅਧਿਕਾਰੀਆਂ ਨੂੰ ਕੋਵਿਡ-19 ਦੇ ਵੱਖ-ਵੱਖ ਪਹਿਲੂਆਂ ਦਾ ਇੰਚਾਰਜ ਬਣਾਇਆ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਨੇ ਵੀ ਇਸ ਸੰਬੰਧੀ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 'ਵੈਕਸੀਨੇਸ਼ਨ ਐਟ ਡੋਰਸਟੈਪਸ' ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿੱਚ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ 3.32 ਲੱਖ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 'ਵੈਕਸੀਨੇਸ਼ਨ ਐਟ ਡੋਰਸਟੈਪਸ' ਮੁਹਿੰਮ ਤਹਿਤ ਟੀਕਾਕਰਨ ਕੇਂਦਰ ਵਿਖੇ ਕਤਾਰ ਵਿਚ ਖੜ੍ਹਨ ਦੀ ਲੋੜ ਨਹੀਂ ਹੈ ਕਿਉਂਕਿ ਸਿਹਤ ਟੀਮਾਂ ਵਿਸ਼ੇਸ਼ ਖੇਤਰ/ਫੈਕਟਰੀ/ਪਿੰਡ/ਰਿਹਾਇਸ਼ੀ ਸੁਸਾਇਟੀ ਜਾਂ ਨਿੱਜੀ ਅਤੇ ਵਪਾਰਕ ਅਦਾਰਿਆਂ ਦਾ ਦੌਰਾ ਕਰਨਗੀਆਂ ਜਿਸ ਲਈ ਸਿਰਫ ਆਪਣੇ ਇਲਾਕਿਆਂ ਜਾਂ ਥਾਵਾਂ 'ਤੇ ਟੀਕਾਕਰਨ ਕੈਂਪ ਲਈ ਪ੍ਰਸ਼ਾਸਨ ਨੂੰ ਇੱਕ ਫੋਨ ਕਰਨ ਦੀ ਲੋੜ ਹੈ।ਸ੍ਰੀ ਵੀ.ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਵਸਨੀਕਾਂ ਨੂੰ ਜਲਦ ਤੋਂ ਜਲਦ ਟੀਕੇ ਲਗਵਾਉਣ ਲਈ ਪ੍ਰੇਰਿਤ ਕਰਨ ਕਿਉਂਕਿ ਇਹ ਸਾਡੇ ਸਮਾਜ ਵਿਚੋਂ ਕੋਵਿਡ ਮਹਾਂਮਾਰੀ ਦੇ ਖਾਤਮੇ ਦਾ ਇੱਕੋ-ਇੱਕ ਹਥਿਆਰ ਹੈ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Punjab , Punjab Fights Corona , Coronavirus , COVID 19 , Novel Coronavirus , India Fights Corona , VK Singh , Rakesh Agrawal , Charanjit Singh Sohal , Gursharandeep Singh Grewal , Ministry of Textiles

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD