Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਿਹਤ ਵਿਭਾਗ ਵੱਲੋਂ ਭਰਤੀ ਮੁਹਿੰਮ ਦੌਰਾਨ 50 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

Balbir Singh Sidhu, Health and Family Welfare Minister, Punjab, Punjab Pradesh Congress Committee, Congress, Punjab Health Department, Ghar Ghar Rozgar, Dr.G.B.Singh, Dr. Balwinder Singh

Web Admin

Web Admin

5 Dariya News

ਚੰਡੀਗੜ੍ਹ , 13 Apr 2021

Last updated on: Apr 13, 2021, 00:00 IST

ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਰ ਸ਼ਾਮਲ ਹਨ।ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’  ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਬੇਰੁਜ਼ਗਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਮੈਰਿਟ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।ਸਿਹਤ ਮੰਤਰੀ ਨੇ ਵਿਸਾਖੀ ਦੇ ਸ਼ੁਭ ਅਵਸਰ ’ਤੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ.ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਨਵ ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਮਹਾਂਮਾਰੀ ਦੇ ਇਸ ਸਮੇਂ ਦੌਰਾਨ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਸਟਾਫ਼ ਕੋਲ ਸੂਬੇ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਅਤੇ ਮਹਾਂਮਾਰੀ ਦੇ ਖ਼ਾਤਮੇ ਵਿੱਚ ਯੋਗਦਾਨ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਵਧੀਆ ਮੌਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।   

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Punjab Health Department , Ghar Ghar Rozgar , Dr.G.B.Singh , Dr. Balwinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD