Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮਾਗਮ

ਬਾਬਾ ਸਾਹਿਬ ਦੀਆਂ ਸਿਖਿਆਵਾਂ ਤੇ ਚਲ ਕੇ ਸਾਡਾ ਦੇਸ਼ ਤੇ ਸਮਾਜ ਤਰੱਕੀ ਦੀਆ ਨਵੀਆਂ ਉਚਾਈਆਂ ਛੂਹ ਸਕਦਾ ਹੈ: ਸੋਨਾਲੀ ਗਿਰੀ

  DC Ropar, Sonali Giri, Deputy Commissioner Ropar, Rupnagar, Ropar, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar

Web Admin

Web Admin

5 Dariya News

ਰੂਪਨਗਰ , 14 Apr 2021

Last updated on: Apr 14, 2021, 00:00 IST

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ 130 ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁੱਖੀ ਹਾਜ਼ਰ ਸਨ। ਇਸ ਮੌਕੇ ਭਾਰਤੀ ਸੰਵਿਧਾਨ ਦੇ ਘਾੜੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਧਾ ਸੁਮਨ ਭੇਟ ਕਰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਨਵੇ ਭਾਰਤ ਦੇ ਨਿਰਮਾਣ ਵਿਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾ ਜ਼ਿਕਰ ਕੀਤਾ ਕਿ ਬਾਬਾ ਸਾਹਿਬ ਸਿਰਫ ਦਲਿਤ ਵਰਗ ਦੇ ਹੀ ਆਗੂ ਨਹੀਂ ਸਨ ਸਗੋਂ ਸਮੁੱਚੀ ਮਾਨਵਤਾ ਖਾਸ ਤੌਰ ਤੇ ਔਰਤਾਂ ਅਤੇ ਗਰੀਬ ਗੁਰਬਿਆਂ ਦੇ ਮਸੀਹਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਦਿੱਤੀ ਗਈ ਸਿਖਿਆ ਪੜੋ, ਜੁੜੋ ਤੇ ਸੰਘਰਸ਼ ਕਰੋ ਨੂੰ ਸਹੀ ਮਾਇਨਿਆ ਵਿਚ ਅਪਣਾ ਕੇ ਸਾਡਾ ਸਮਾਜ ਤਰੱਕੀ ਦੀਆਂ ਬੁਲੰਦੀਆਂ ਛੂਹ ਸਕਦਾ ਹੈ। ਉਨ੍ਹਾ ਕਿਹਾ ਕਿ ਬਾਬਾ ਸਾਹਿਬ ਨੇ ਬਹੁਤ ਹੀ ਔਖੇ ਹਲਾਤਾਂ ਵਿਚੋਂ ਲੰਘ ਕੇ ਵੀ ਸਿੱਖਿਆ ਦੇ ਉਚ ਮੁਕਾਮਾਂ ਨੂੰ ਹਾਸਲ ਕੀਤਾ ਅਤੇ ਔਰਤਾਂ ਤੇ ਦਲਿਤਾਂ ਦੀ ਮਾਨਸਿਕ, ਸਮਾਜਿਕ ਤੇ ਆਰਥਿਕ ਗੁਲਾਮੀ ਨੂੰ ਦੂਰ ਕਰਨ ਲਈ ਉਨ੍ਹਾਂ ਨੇ ਆਪਣਾ ਜੀਵਨ ਨਿਛਾਵਰ ਕਰ ਦਿਤਾ। ਉਨ੍ਹਾਂ ਸਭਨਾਂ ਨੂੰ ਬਾਬਾ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ। ਇਸ ਮੋਕੇ ਸ੍ਰੀ ਚਰਨਜੀਤ ਸਿੰਘ ਘਈ ਸੀਨੀਅਰ ਐਡਵੋਕੇਟ ਵਲੋਂ ਵੀ ਬਾਬਾ ਸਾਹਿਬ ਨੂੰ ਸਰਧਾਂਜਲੀ ਭੇਟ ਕੀਤੀ ਗਈ । ਉਨ੍ਹਾਂ ਵਲੋਂ ਬਾਬਾ ਸਾਹਿਬ ਦੇ ਜਨਮ, ਮੁੱਢਲੇ ਜੀਵਨ, ਪੜਾਈ ਦੇ ਦੌਰ ਤੇ ਉਨ੍ਹਾਂ ਦੇ ਸੰਘਰਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਈ। ਇਸ ਸਮਾਗਮ ਵਿਚ ਮੁੱਖ ਤੌਰ ਤੇ ਸ੍ਰੀ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਅੰਕੁਰ ਗੁਪਤਾ ਐਸ ਪੀ ਹੈਡਕੁਆਟਰ, ਸ੍ਰੀ ਗੁਰਵਿੰਦਰ ਸਿੰਘ ਜ਼ੌਹਲ ਐਸ ਡੀ ਐਮ ਰੂਪਨਗਰ, ਇੰਦਰਪਾਲ ਸਿੰਘ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਤੋਂ ਇਲਾਵਾ ਸਮੂਹ ਵਿਭਾਗੀ ਮੁੱਖੀ ਹਾਜ਼ਰ ਸਨ। ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰਨਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਬਣੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਆਦਮ ਕੱਦ ਬੁੱਤ ਅੱਗੇ ਨਤਮਸਤਕ ਹੁੰਦੇ ਹੋਏ ਬਾਬਾ ਸਾਹਿਬ ਨੂੰ ਫੁੱਲਾਂ ਨਾਲ ਸਰਧਾਂਜਲੀ ਅਰਪਿਤ ਕੀਤੀ ਗਈ।

 

Tags: DC Ropar , Sonali Giri , Deputy Commissioner Ropar , Rupnagar , Ropar , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD