Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ 130ਵੇਂ ਜਨਮਦਿਵਸ ਦੇ ਮੋਕੇ ਵਰਚੂਅਲ ਪ੍ਰੋਗਰਾਮ ਕਰਕੇ ਕੀਤੇ ਸਰਧਾ ਦੇ ਫੁੱਲ ਭੇਂਟ

ਜੋਗਿੰਦਰ ਪਾਲ ਵਿਧਾਇੱਕ ਹਲਕਾ ਭੋਆ ਜਿਲ੍ਹਾ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਹਾਜ਼ਰ , ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਕੀਤੇ ਸਰਧਾ ਦੇ ਫੁੱਲ ਭੇਂਟ

  Punjab Congress, Pathankot, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar

Web Admin

Web Admin

5 Dariya News

ਪਠਾਨਕੋਟ , 14 Apr 2021

Last updated on: Apr 14, 2021, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130 ਵੈਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਜਿਲਿ੍ਹਆਂ ਅੰਦਰ ਵੀ ਇਸ ਤਰ੍ਹਾਂ ਦੇ ਸਰਧਾਂਜਲੀ ਸਮਾਰੋਹ ਆਯੋਜਿਤ ਕੀਤੇ ਗਏ।ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਕੇ.ਐਫ.ਸੀ. ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਅਤੇ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਆਯੋਜਿਤ ਕੀਤੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੋਕੇ ਤੇ ਸ੍ਰੀ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ ਵੱਲੋਂ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾ ਮੁੱਖ ਮਹਿਮਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬਦੇਕਰ ਸਾਹਿਬ ਜੀ ਦੀ ਤਸਵੀਰ ਅੱਗੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ, ਹਰਪ੍ਰੀਤ ਸਿੰਘ ਬਲਾਕ ਵਿਕਾਸ ਅਫਸ਼ਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ , ਪਲਵ ਸਰਮਾ ਜਿਲ੍ਹਾ ਭਲਾਈ ਅਫਸ਼ਰ ਪਠਾਨਕੋਟ ਤੇ ਹੋਰ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀਆਂ ਭਰਿਆ ਦਿਨ ਹੈ ਕਿ ਸਾਡੇ ਸਵਿਧਾਨ ਦੇ ਨਿਰਮਾਤਾ ਸ੍ਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ 130ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਲਿਖੇ ਸਵਿਧਾਨ ਦੀ ਹੀ ਦੇਣ ਹੈ ਕਿ ਦਲਿਤ ਸਮਾਜ ਨੂੰ ਉਪਰ ਚੁੱਕਣ ਲਈ ਵਿਸ਼ੇਸ ਅਧਿਕਾਰੀ ਦਿੱਤੇ ਅਤੇ ਇਨ੍ਹਾਂ ਅਧਿਕਾਰਾਂ ਦੇ ਮਿਲਣ ਦੀ ਬਦੋਲਤ ਹੀ ਅੱਜ ਸਾਨੂੰ ਉੱਚੇ ਆਹੁਦੇ ਮਿਲੇ , ਉੱਚੀ ਸਿੱਖਿਆ ਮਿਲੀ ਅਤੇ ਅਪਣਾ ਬਣਦਾ ਹੱਕ ਮਿਲ ਸਕਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੋ ਸਾਡੇ ਲੋਕਾਂ ਲਈ ਕਰ ਗਏ ਹਨ ਉਨ੍ਹਾਂ ਦਾ ਅਹਿਸਾਨ ਨਹੀਂ ਉਤਾਰਿਆ ਜਾ ਸਕਦਾ। ਸਾਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਦਿੱਤਾ ਅਤੇ ਸਾਨੂੰ ਇਸ ਦਾ ਲਾਭ ਉਠਾਦਿਆਂ ਹੋਇਆ ਅਪਣੀ ਮੰਜਿਲ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਸਾਹਿਬ ਜੀ ਦੇ ਉਪਰਾਲਿਆ ਸਦਕਾ ਹੀ ਦਲਿਤ ਸਮਾਜ ਦੇ ਲੋਕ ਸਿੱਖਿਅੱਤ ਹੋਏ ਅਤੇ ਅੱਜ ਕਿਸੇ ਮੁਕਾਮ ਤੇ ਪਹੁੰਚ ਕੇ ਹੋਰਨਾਂ ਲੋਕਾਂ ਲਈ ਮਿਸਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਜਿਲ੍ਹਾ ਨਿਵਾਸੀਆਂ ਨੂੰ ਲੱਖ ਲੱਖ ਮੁਬਾਰਕਾਂ ਦਿੰਦਾ ਹਾਂ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸੀਲ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਸਸਿ ਕੀਤੀ ਜਾ ਰਹੀ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਉਸ ਵਰਗ ਨੂੰ ਉੱਚਾ ਚੁੱਕਿਆ ਜਾਵੇ, ਜੌ ਆਜਾਦੀ ਦੇ 74 ਸਾਲ ਬਾਅਦ ਵੀ ਆਪਣੇ ਪੈਰਾਂ ਉੱਪਰ ਖੜ੍ਹਾ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿਚ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। ਵਿਦਿਅਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ਉੱਤੇ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਲਿਤ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ।

 

Tags: Punjab Congress , Pathankot , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD