Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਜਨਮ ਦਿਵਸ ਤੇ ਵਿਧਾਇਕ ਪਿੰਕੀ ਨੇ ਬਾਬਾ ਜੀ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਟ ਕਰਕੇ ਦਿੱਤੀ ਸ਼ਰਧਾਜ਼ਲੀ, ਲੋੜਵੰਦ 270 ਸਕੂਲੀ ਬੱਚਿਆਂ ਨੂੰ ਸਕੂਲੀ ਬੈਗ ਵੀ ਵੰਡੇ

ਕਿਹਾ, ਡਾ. ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਦਿੱਤਾ ਬਰਾਬਰਤਾ ਦਾ ਹੱਕ

 Parminder Singh Pinky, Congress, Punjab Congress, Ferozpur, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar

Web Admin

Web Admin

5 Dariya News

ਫਿਰੋਜ਼ਪੁਰ , 14 Apr 2021

Last updated on: Apr 14, 2021, 00:00 IST

ਪਿੰਡ ਹਾਕੇ ਵਾਲੇ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਮਨਾਏ ਜਾ ਰਹੇ 130 ਵੇਂ ਜਨਮ ਦਿਵਸ ਸਮਾਗਮ ਤੇ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਪਹੁੰਚ ਕੇ ਜਿੱਥੇ ਉਨ੍ਹਾਂ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ ਗਏ ਉੱਥੇ ਹੀ ਉਨ੍ਹਾਂ ਦੇ ਜਨਮ ਦਿਵਸ ਨੂੰ ਸਮਰਪਿਤ ਕੇਕ ਕੱਟ ਕੇ ਲੋੜਵੰਦ ਸਕੂਲੀ ਬੱਚਿਆਂ ਨੂੰ ਖੁਆਇਆ ਗਿਆ। ਇਸ ਤੋਂ ਪਹਿਲਾ ਉਨ੍ਹਾਂ ਇਨ੍ਹਾਂ ਲੋੜਵੰਦ 270 ਸਕੂਲੀ ਬੱਚਿਆਂ ਨੂੰ ਸਕੂਲੀ ਬੈਗ ਵੀ ਵੰਡੇ ਅਤੇ ਉਨ੍ਹਾਂ ਦੇ ਗਲਾਂ ਵਿੱਚ ਹਾਰ ਵੀ ਪਾਏ। ਉਨ੍ਹਾਂ ਕਿਹਾ ਕਿ ਇਹ ਸਕੂਲੀ ਬੱਚੇ ਦੇਸ਼ ਦਾ ਨਿਰਮਾਤਾ ਹਨ ਉਨ੍ਹਾਂ ਦੀ ਕੋਸ਼ਿਸ਼ ਹਮੇਸਾ ਇਹ ਰਹਿੰਦੀ ਹੈ ਕਿ ਲੋੜਵੰਦ ਸਕੂਲੀ ਬੱਚੇ ਪੜ੍ਹ ਕੇ ਆਪਣੇ ਦੇਸ਼, ਪਿੰਡ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਜੋ ਕਿ ਬਹੁਤ ਗਰੀਬ ਘਰ ਵਿੱਚ ਪੈਦਾ ਹੋਏ ਸਨ ਨੇ ਆਪਣੀ ਲਗਨ ਤੇ ਸਖਤ ਮਿਹਨਤ ਨਾਲ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਸਦੀਆਂ ਤੱਕ ਸਾਡੀਆਂ ਨਵੀਂਆਂ ਪੀੜ੍ਹੀਆਂ ਨੂੰ ਸੇਧ ਦਿੰਦਿਆਂ ਰਹਿਣਗੀਆਂ। ਇਸ ਮੌਕੇ ਪਿੰਡ ਵਾਸੀਆਂ ਵੱਲੋਂ 5ਵੀਂ ਦੇ ਸਰਕਾਰੀ ਸਕੂਲ ਨੂੰ 8 ਵੀਂ ਤੱਕ ਬਣਾਉਣ ਦੀ ਉਠਾਈ ਮੰਗ ਤੇ ਬੋਲਦਿਆਂ ਵਿਧਾਇਕ ਪਿੰਕੀ ਨੇ ਕਿਹਾ ਕਿ ਉਹ ਆਪਣੀ ਪੂਰੀ ਕੋਸ਼ਿਸ਼ ਕਰਕੇ ਇਸ ਸਕੂਲ ਨੂੰ ਜਲਦੀ ਤੋਂ ਜਲਦੀ 8ਵੀਂ ਤੱਕ ਬਣਾ ਦੇਣਗੇ। ਉਨ੍ਹਾਂ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਇਸ ਪਿੰਡ ਵਿੱਚ ਬਾਬਾ ਅੰਬੇਦਕਰ ਦੇ ਨਾਂ ਦਾ ਸੁੰਦਰ ਪਾਰਕ ਬਣਾਇਆ ਜਾਵੇਗਾ ਜਿੱਥੇ ਲੋਕਾਂ ਦੇ ਘੁੰਮਣ, ਫਿਰਨ ਤੇ ਸੈਰਗਾਹ ਦੇ ਪ੍ਰਬੰਧ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ 12 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਨੁੰ ਸੀਵਰੇਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਪ੍ਰਤੀ ਵੱਧ ਤੋਂ ਵੱਧ ਆਕਰਿਸ਼ਤ ਹੋਣ ਕਿਉਂਕਿ ਇਸ ਨਾਲ ਇੱਕ ਤਾਂ ਸਾਡਾ ਸਮਾਜ ਖੇਡਾਂ ਪੱਖੋਂ ਅੱਗੇ ਵਧੇਗਾ ਅਤੇ ਦੂਸਰਾ ਸਾਡੀ ਨੌਜਵਾਨ ਪੀੜੀ ਨਸ਼ਿਆਂ ਵਰਗੀ ਬਿਮਾਰੀ ਤੋਂ ਦੂਰ ਰਹੇਗੀ।ਇਸ ਮੌਕੇ ਐੱਮ.ਸੀ ਰਿੰਪੀ ਭੱਟੀ, ਕਾਂਗਰਸੀ ਆਗੂ ਯਾਕੂਪ ਭੱਟੀ, ਸੀਨੀਅਰ ਐਡਵੋਕੇਟ ਗੁਲਸ਼ਨ ਮੋਂਗਾ, ਚੇਅਰਮੈਨ ਪਲੈਨਿੰਗ ਬੋਰਡ ਗੁਲਜਾਰ ਸਿੰਘ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਐਮ.ਸੀ. ਰਿੰਕੂ ਗਰੋਵਰ, ਵਿਜੇ ਗੋਰੀਆ, ਭਗਵਾਨ ਸਿੰਘ ਭੁੱਲਰ ਖਾਈ, ਗੱਬਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਪਿੰਡ ਵਾਸੀ ਹਾਜਰ ਸਨ।

 

Tags: Parminder Singh Pinky , Congress , Punjab Congress , Ferozpur , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD