Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Punjab Congress, Health and wellness centres, HWCs, Kumar Rahul, Dr. Areet Kaur, Hussan Lal

Web Admin

Web Admin

5 Dariya News

ਚੰਡੀਗੜ , 14 Apr 2021

Last updated on: Apr 14, 2021, 00:00 IST

ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ ਹੈ। ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਲਗਾਏ ਗਏ ਲੌਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿੱਛਲੇ ਸਾਲ 65.2 ਲੱਖ ਲੋਕਾਂ ਨੇ ਇਨਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ। ਪ੍ਰਮੁੱਖ ਸਕੱਤਰ ਸਿਹਤ ਸ਼੍ਰੀ ਹੁਸਨ ਲਾਲ ਨੇ ਕਿਹਾ ਕਿ ਲੋਕਾਂ ਨੂੰ ਬਰੂਹਾਂ ਤੇ ਮਿਲ ਰਹੀਆਂ ਮਿਲ ਰਹੀਆਂ ਓਪੀਡੀ ਸੇਵਾਵਾਂ ਤੋਂ ਇਲਾਵਾ ਇਨਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ। ਇਸੇ ਤਰਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਉਨਾਂ ਕਿਹਾ ਕਿ ਇਥੇ ਲਗਭਗ 56.3 ਲੱਖ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ। ਮਿਸ਼ਨ ਡਾਇਰੈਕਟਰ ਐਨਐਚਐਮ ਸ਼੍ਰੀ ਕੁਮਾਰ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕਮਿਊਨਿਟੀ ਹੈਲਥ ਅਫਸਰ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਦਿਹਾਤੀ ਅਬਾਦੀਆਂ ਨੂੰ ਮਿਆਰੀ ਓਪੀਡੀ ਅਤੇ ਕੋਵਿਡ-19 ਸਬੰਧੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵਰਦਾਨ ਸਾਬਿਤ ਹੋਈਆਂ ਹਨ। ਉਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੋਵਿਡ ਸਬੰਧੀ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਘਰਾਂ ਵਿੱਚ ਕੋਵਿਡ ਪ੍ਰਭਾਵਿਤ ਇਕਾਂਤਵਾਸ ਕੀਤੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੁਣ ਸੂਬੇ ਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਡਾ. ਅਰੀਤ ਕੌਰ ਨੇ ਦੱਸਿਆ ਕਿ ਇਹ ਸਿਹਤ ਕੇਂਦਰ, ਪੰਜਾਬ ਸਿਹਤ ਪ੍ਰਣਾਲੀ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ ਅਤੇ ਇਨਾਂ ਦੁਆਰਾ ਪੂਰੇ ਸੂਬੇ ਵਿੱਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਤੇਜੀ ਨਾਲ ਹਾਸਿਲ ਕੀਤੇ ਇਸ ਟੀਚੇ ਨਾਲ ਸਾਡਾ ਵਿਸ਼ਵਾਸ ਵਧਿਆ ਹੈ ਕਿ ਅਸੀਂ ਵਿਸ਼ੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ਤੇ ਅੱਗੇ ਵੀ ਪਹੁੰਚਾਉਂਦੇ ਰਹਾਂਗੇ, ਜਿਸ ਤਰਾਂ ਕਿ ਅਸੀਂ ਇਸ ਅਹਿਮ ਪ੍ਰੋਗਰਾਮ ਲਈ ਰੂਪ ਰੇਖਾ ਤਿਆਰ ਕੀਤੀ ਹੈ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Punjab Congress , Health and wellness centres , HWCs , Kumar Rahul , Dr. Areet Kaur , Hussan Lal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD