Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

100 ਕਰੋੜ ਦੀ ਲਾਗਤ ਨਾਲ ਪੀਟੀਯੂ ਵਿਖੇ ਬਣੇਗਾ ਬਾਬਾ ਸਾਹਿਬ ਦੀ ਯਾਦ ਵਿਚ ਵਿਸ਼ਵ ਪੱਧਰੀ ਮਿਊਜ਼ੀਅਮ : ਚਰਨਜੀਤ ਸਿੰਘ ਚੰਨੀ

ਮਿਊਜ਼ੀਅਮ 25 ਏਕੜ ਜ਼ਮੀਨ ਤੇ ਤਕਨੀਕੀ ਸਿੱਖਿਆ ਤੇ ਸੈਰ ਸਪਾਟਾ ਵਿਭਾਗ ਦੇ ਸਾਂਝੇ ਉਦਮ ਨਾਲ ਬਣਾਇਆ ਜਾਵੇਗਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar

Web Admin

Web Admin

5 Dariya News

ਮੋਰਿੰਡਾ , 14 Apr 2021

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਵਰਚੂਅਲ ਮਾਧਿਅਮ ਰਾਹੀਂ ਸੂਬਾ ਪੱਧਰੀ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਚੰਡੀਗੜ੍ਹ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਸਨ ਜਦਕਿ ਸੂਬੇ ਦੀਆਂ ਵੱਖ ਵੱਖ ਥਾਵਾਂ ਤੋਂ ਸਥਾਨਕ ਨੇਤਾ ਅਤੇ ਮੰਤਰੀ ਸਹਿਬਾਨ ਇਸ ਸਮਾਗਮ ਵਿਚ ਸ਼ਾਮਲ ਹੋਏ। ਚਰਨਜੀਤ ਸਿੰਘ ਚੰਨੀ ਤਕਨੀਕੀ ਸਿਖਿਆ ਅਤੇ ਸੈਰ ਸਪਾਟਾ ਮੰਤਰੀ ਪੰਜਾਬ ਸਰਕਾਰ ਵਲੋਂ ਆਪਣੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਗਈ।ਇਸ ਸਮਾਗਮ ਵਿਚ ਬੋਲਦਿਆਂ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਦੁਨੀਆਂ ਦਾ ਮਹਾਨ ਚਿੰਤਕ ਦੱਸਿਆ। ਜਿਨ੍ਹਾਂ ਨੇ ਅਤਿਅੰਤ ਗਰੀਬੀ ਅਤੇ ਬੁਰੇ ਹਲਾਤਾਂ ਵਿਚੋਂ ਗੁਜ਼ਰਦੇ ਹੋਏ ਵੀ ਸਿਖਿਆ ਦੇ ਉਚ ਮੁਕਾਮ ਨੂੰ ਹਾਸਲ ਕੀਤਾ ਅਤੇ ਜਿੰਦਗੀ ਭਰ ਸੰਘਰਸ਼ ਕਰਕੇ ਦਲਿਤਾਂ ਅਤੇ ਔਰਤਾਂ ਦੀ ਆਰਥਿਕ, ਮਾਨਸਿਕ ਤੇ ਸਮਾਜਿਕ ਨਾ ਬਰਾਬਰਤਾ ਨੂੰ ਖਤਮ ਕਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ। ਸ੍ਰੀ ਚੰਨੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਰਾਖਵਾਂਕਰਨ ਦੇ ਕਾਨੂੰਨ ਨੂੰ ਲਾਗੂ ਕਰਵਾ ਕੇ ਦਲਿਤਾਂ ਦੇ ਲਈ ਸਰਕਾਰੀ ਨੌਕਰੀਆਂ ਅਤੇ ਪੜਾਈ ਦੇ ਉਚ ਮੁਕਾਮ ਹਾਸਲ ਕਰਨ ਦੇ ਰਾਹ ਖੋਲੇ। ਉਨ੍ਹਾਂ ਜ਼ਿਕਰ ਕੀਤਾ ਕਿ ਉਹ ਆਪ ਦਲਿਤ ਪਰਿਵਾਰ ਵਿਚੋਂ ਆਉਂਦੇ ਹਨ ਜੇਕਰ ਬਾਬਾ ਸਾਹਿਬ ਦਾ ਬਖਸ਼ਿਆ ਸੰਵਿਧਾਨ ਤੇ ਰਾਖਵਾਂਕਰਨ ਦੀ ਨੀਤੀ ਨਾ ਲਾਗੂ ਹੁੰਦੀ ਤਾਂ ਉਨ੍ਹਾਂ ਦਾ ਗਰੀਬ ਪਿਤਾ ਉਨ੍ਹਾਂ ਨੂੰ ਪੜਾ ਵੀ ਨਹੀਂ ਸਕਦਾ ਸੀ। ਉਨ੍ਹਾਂ ਕਿਹਾ ਕਿ ਇਹ ਬਾਬਾ ਸਾਹਿਬ ਦੀ ਦੇਣ ਹੈ ਕਿ ਅੱਜ ਸੰਵਿਧਾਨ ਅਤੇ ਰਾਖਵਾਂਕਰਨ ਦੀ ਨੀਤੀ ਕਾਰਨ ਦਲਿਤ ਵਰਗ ਦੇ ਵਿਅਕਤੀ ਉਚ ਅਹੁਦਿਆਂ ਤੇ ਬਿਰਾਜਮਾਨ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਬਾਬਾ ਸਾਹਿਬ ਦੇ ਸੰਵਿਧਾਨ ਤੇ ਰਾਖਵਾਂਕਰਨ ਦੀ ਨੀਤੀ ਦਾ ਸਵਾਗਤ ਕੀਤਾ ਅਤੇ ਦਿਲੋਂ ਅਪਣਾਇਆ।ਸ੍ਰੀ ਚੰਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਕ ਵਾਰੀ ਮੁੱਖ ਮੰਤਰੀ ਸਾਹਿਬ ਨੇ ਉਨ੍ਹਾਂ ਨੂੰ ਨਿੱਜੀ ਤੋਰ ਤੇ ਕਿਹਾ ਸੀ ਕਿ ਬਾਬਾ ਸਾਹਿਬ ਬਹੁਤ ਵੱਡਾ ਸਕਾਲਰ ਸਨ ਉਨ੍ਹਾਂ ਦੀ ਯਾਦ ਨੂੰ ਚਿਰਸਥਾਈ ਕਰਨ ਲਈ ਸਾਨੂੰ ਕੋਈ ਢੁੱਕਵੀਂ ਯਾਦਗਾਰ ਬਣਾਉਣੀ ਚਾਹੀਦੀ ਹੈ। ਸ੍ਰੀ ਚੰਨੀ ਨੇ ਦੱਸਿਆ ਕਿ ਆਪਣੇ ਬਚਨਾਂ ਤੇ ਪੂਰਾ ਉਤਰਦਿਆਂ ਮੁੱਖ ਮੰਤਰੀ ਨੇ ਪੰਜਾਬ ਟੈਕਨੀਕਲੀ ਯੂਨੀਵਰਸਿਟੀ ਕਪੂਰਥਲਾ ਵਿਖੇ ਬਾਬਾ ਸਾਹਿਬ ਦੀ ਯਾਦ ਵਿਚ ਇਕ ਵੱਡਾ ਮਿਊਜਿਅਮ ਬਣਾਉਣਾ ਦਾ ਫੈਸਲਾ ਕੀਤਾ ਹੈ ਜਿਸ ਉਤੇ 100 ਕਰੋੜ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਮਿਊਜਿਅਮ 25 ਏਕੜ ਤੇ ਰਕਬੇ ਤੇ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਰਾਮਤੀਰਥ ਦੇ ਵਿਸਤਾਰ ਲਈ 35 ਕਰੋੜ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਰੀਬ ਵਰਗ ਦੇ ਬੱਚਿਆਂ ਅਤੇ ਬਜ਼ੁਰਗ ਲਈ ਸਕਾਲਰਸ਼ਿਪ ਤੇ ਪੈਨਸ਼ਨ ਦੀ ਵਿਵਸਥਾ ਕੀਤੀ ਗਈ ਹੈ। ਸ੍ਰੀ ਚੰਨੀ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਉਚ ਸਿਖਿਆ ਹਾਸਲ ਕਰਨ ਤੋਂ ਰੋਕਣ ਲਈ ਬਹੁਤ ਹੀ ਕੋਝੀ ਚਾਲ ਤਹਿਤ ਬੱਚਿਆਂ ਨੂੰ ਮਿਲਦੀ ਸਕਾਲਰਸ਼ਿਪ ਤੇ ਕੋਹਾੜਾ ਫੇਰਿਆ ਗਿਆ ਹੈ ਅਤੇ ਪਿਛਲੇ ਤਿੰਨ ਸਾਲਾਂ ਤੋ਼ ਉਨ੍ਹਾਂ ਨੇ ਕੋਈ ਰਾਸ਼ੀ ਜਾਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੋਹਾਲੀ ਵਿਖੇ ਬਣਾਏ ਜਾ ਰਹੇ ਮੈਡੀਕਲ ਕਾਲਜ ਦਾ ਨਾਂ ਬਾਬਾ ਸਾਹਿਬ ਦੇ ਨਾਂ ਤੇ ਰੱਖਿਆ ਗਿਆ ਹੈ।ਇਸ ਦੇ ਨਾਲ ਹੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਵੀ ਕੀਤੀ ਕਿ ਉਹ ਸਦਾ ਦਲਿਤਾਂ ਦੀ ਭਲਾਈ ਲਈ ਫਿਕਰਮੰਦ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਮੁੱਖ ਮੰਤਰੀ ਸਾਹਿਬ ਨੇ ਸੂਬੇ ਵਿਚ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਕਰਵਾਉਣਾ ਚਾਹੀਦਾ ਹੈ ਅਤੇ ਇਸਦੇ ਨਾਲ ਹੀ ਸੂਬੇ ਵਿਚ ਡੀਸੀ, ਐਸਐਸਪੀ ਅਤੇ ਸਕੱਤਰ ਦੇ ਨਾਲ ਨਾਲ ਵੱਡੇ ਅਹੁਦਿਆਂ ਤੇ 25ਫੀਸਦੀ ਤੱਕ ਦਲਿਤਾਂ ਨੂੰ ਇਨ੍ਹਾਂ ਅਹੁਦਿਆਂ ਤੇ ਬਿਰਾਜਮਾਨ ਕਰਨਾ ਚਾਹੀਦਾ ਹੈ ਕਿਉਕਿ ਅਜੇ ਵੀ ਪੜੇ ਲਿਖੇ ਹੋਣ ਦੇ ਬਾਵਜੂਦ ਦਲਿਤ ਵਰਗ ਦੇ ਅਫਸਰਾਂ ਦੀ ਵੱਡੇ ਪ੍ਰਸ਼ਾਸਕੀ ਅਹੁਦਿਆਂ ਤੇ ਗਿਣਤੀ ਬਹੁਤ ਹੀ ਘੱਟ ਹੈ। ਉਨਾਂ ਇਹ ਅਪੀਲ ਵੀ ਕੀਤੀ ਕਿ ਇਸੇ ਤਰ੍ਹਾਂ ਬਾਕੀ ਵੱਡੀਆਂ ਸਰਕਾਰੀ ਨੌਕਰੀਆਂ ਤੇ 33ਫੀਸਦੀ ਦਲਿਤਾਂ ਨਾਲ ਸਬੰਧਤ ਅਫਸਰਾਂ ਨੂੰ ਬਿਰਾਜਮਾਨ ਕੀਤਾ ਜਾਵੇ। ਸ੍ਰੀ ਚੰਨੀ ਨੇ ਜ਼ਿਕਰ ਕੀਤਾ ਕਿ ਐਡਵੋਕੇਟ ਜਨਰਲ ਦਫਤਰ ਵਿਖੇ ਸਰਕਾਰ ਵਲੋਂ 150 ਦੇ ਕਰੀਬ ਸਰਕਾਰੀ ਵਕੀਲਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ ਪਰ 100 ਸਾਲਾਂ ਤੋਂ ਇਹ ਦੌਰ ਹੀ ਚੱਲਿਆ ਆ ਰਿਹਾ ਹੈ ਕਿ 150 ਵਿਚੋਂ ਸਿਰਫ ਦੋ ਚਾਰ ਵਕੀਲ ਹੀ ਦਲਿਤ ਵਰਗ ਨਾਲ ਸਬੰਧਤ ਹੁੰਦੇ ਹਨ। ਇਸੇ ਤਰ੍ਹਾ ਸ੍ਰੀ ਚੰਨੀ ਨੇ 30 ਫੀਸਦੀ ਚੇਅਰਮੈਨੀਆਂ ਦਲਿਤ ਵਰਗ ਨੂੰ ਦੇਣ ਲਈ ਨੋਟੀਫਿਕੇਸ਼ਨ ਕਰਨ ਦੀ ਅਪੀਲ ਵੀ ਮੁੱਖ ਮੰਤਰੀ ਅੱਗੇ ਕੀਤੀ। ਸ੍ਰੀ ਚੰਨੀ ਨੇ ਕਿਹਾ ਕਿ ਸਮਾਜਿਕ ਬਰਾਬਰੀ ਸਿਰਫ ਆਟਾ ਦਾਲ ਵੰਡ ਕੇ ਨਹੀਂ ਹੋ ਸਕਦੀ ਕਿਉਕਿ ਇਸ ਨਾਲ ਤਾਂ ਸਿਰਫ ਪੇਟ ਭਰਿਅ ਜਾ ਸਕਦਾ ਹੈ ਪਰ ਸੱਤਾ ਵਿਚ ਢੁੱਕਵੀ ਭਾਈਵਾਲੀ ਦੇ ਕੇ ਦਲਿਤਾਂ ਨੂੰ ਸਮਾਜਿਕ ਤੇ ਆਰਥਿਕ ਪੱਧਰ ਤੇ ਉਚਾ ਚੁੱਕਿਆ ਜਾ ਸਕਦਾ ਹੈ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD