Saturday, 18 May 2024

 

 

ਖ਼ਾਸ ਖਬਰਾਂ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ

 

ਕੋਰੋਨਾ ਮੌਤਾਂ 'ਤੇ ਕਾਬੂ ਪਾਉਣ ਲਈ ਕੋਵਿਡ ਰੋਕੂ ਟੀਕਾ ਸਾਬਿਤ ਹੋਵੇਗਾ ਵਰਦਾਨ : ਡਾ ਗੁਰਦੀਪ ਸਿੰਘ ਕਪੂਰ

'ਟੀਕਾ ਉਤਸਵ' ਤਹਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ

Health, Civil Surgeon SBS Nagar, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਨਵਾਂਸ਼ਹਿਰ , 14 Apr 2021

ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੇ ਨਾਲ ਡੀ.ਐੱਸ.ਪੀ. (ਸੀ.ਆਈ.ਡੀ.) ਦੀਦਾਰ ਸਿੰਘ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।

 

Tags: Health , Civil Surgeon SBS Nagar , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD