Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ ਮਾਨਸਾ ਨੇ ਕੋਵਿਡ ਵੈਕਸੀਨੇਸ਼ਨ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਖੁਦ ਸੰਭਾਲੀ ਕਮਾਨ

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਟੀਕਾਕਰਨ ਕਰਵਾਉਣ ਲਈ ਕਰ ਰਹੇ ਹਨ ਜਾਗਰੂਕ

DC Mansa, Deputy Commissioner Mansa, Mohinder Pal, Mansa, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਮਾਨਸਾ , 14 Apr 2021

Last updated on: Apr 14, 2021, 00:00 IST

ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਵੈਕਸੀਨੇਸ਼ਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਖੁਦ ਕਮਾਨ ਸੰਭਾਲ ਲਈ ਹੈ ਅਤੇ ਡਿਪਟੀ ਕਮਿਸ਼ਨਰ ਵੱਲੋਂ ਖੁਦ ਨਿੱਜੀ ਤੌਰ 'ਤੇ ਵੱਖ ਵੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਕੋਲ ਪਹੁੰਚ ਬਣਾਉਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਅਧਿਕਾਰੀਆਂ ਨਾਲ ਨਿਯਮਤ ਤੌਰ 'ਤੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਰਾਧਾ ਸੁਆਮੀ ਸਤਿਸੰਗ ਘਰ, ਸੈਂਟਰ ਮਾਨਸਾ ਦਾ ਦੌਰਾ ਕੀਤਾ।ਡਿਪਟੀ ਕਮਿਸ਼ਨਰ ਨੇ ਸੈਂਟਰ ਦੇ ਸਕੱਤਰ ਸ਼੍ਰੀ ਦਵਿੰਦਰ ਕੁਮਾਰ ਨਾਲ ਕੋਵਿਡ ਦੀ ਸੈਂਪਲਿੰਗ ਅਤੇ ਟੀਕਾਕਰਨ ਸਬੰਧੀ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਡੇਰੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲਦਾ ਹੈ ਅਤੇ ਅਜਿਹੇ ਵੇਲੇ ਜਿਥੇ ਸਿਹਤ ਸਲਾਹਾਂ ਦੀ ਪਾਲਣਾ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣ ਜਾਂਦੀ ਹੈ ਉਥੇ ਹੀ ਕੀਮਤੀ ਜਾਨਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਮੇਂ ਸਮੇਂ 'ਤੇ ਸੈਂਪਲਿੰਗ ਕਰਵਾਉਣਾ ਅਤੇ ਟੀਕਾਕਰਨ ਕਰਵਾਉਣਾ ਵੀ ਮਨੁੱਖਤਾ ਦੀ ਸੇਵਾ ਹੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਰੱਖਦੇ ਹੋਏ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ 45 ਸਾਲ ਤੋਂ ਵੱਧ ਉਮਰ ਵਰਗ ਦੇ ਹਰੇਕ ਨਾਗਰਿਕ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਮੂਹ ਸਰਕਾਰੀ ਹਸਪਤਾਲਾਂ ਵਿਖੇ ਟੀਕਾਕਰਨ ਕਰਵਾਉਣ ਲਈ ਮਿਆਰੀ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿਖੇ ਹਰੇਕ ਸਬ ਡਵੀਜ਼ਨ ਦੇ ਪੱਧਰ 'ਤੇ ਰੋਜ਼ਾਨਾ ਔਸਤਨ 5 ਤੋਂ 10 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਛੇਤੀ ਤੋਂ ਛੇਤੀ ਇਸ ਉਮਰ ਵਰਗ ਦੀ ਆਬਾਦੀ ਨੂੰ ਟੀਕਾਕਰਨ ਦੇ ਦਾਇਰੇ ਅਧੀਨ ਲਿਆਂਦਾ ਜਾ ਸਕੇ। ਇਸ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਤਾਇਨਾਤ ਹਨ ਅਤੇ ਵੱਖ-ਵੱਖ ਥਾਈਂ ਸੈਂਪਲਿੰਗ ਤੇ ਟੀਕਾਕਰਨ ਦੀ ਪ੍ਰਕਿਰਿਆ ਜਾਰੀ ਹੈ।ਸਤਿਸੰਗ ਸੈਂਟਰ ਦੇ ਸਕੱਤਰ ਸ਼੍ਰੀ ਦਵਿੰਦਰ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਅੱਜ ਐਸ.ਐਮ.ਓ ਡਾ. ਹਰਚੰਦ ਸਿੰਘ ਦੀ ਅਗਵਾਈ ਹੇਠਲੀ ਟੀਮ ਵੱਲੋਂ ਲਗਾਏ ਗਏ ਕੋਵਿਡ ਵੈਕਸੀਨੇਸ਼ਨ ਦੌਰਾਨ 139 ਸ਼ਰਧਾਲੂਆਂ ਵੱਲੋਂ ਟੀਕਾਕਰਨ ਕਰਵਾਇਆ ਗਿਆ।

 

Tags: DC Mansa , Deputy Commissioner Mansa , Mohinder Pal , Mansa , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD