Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਡਾ ਭੀਮ ਰਾਓ ਅੰਬੇਦਕਰ ਦੀ ਜਨਮ ਸ਼ਤਾਬਦੀ ਤੇ ਮੁੱਖ ਮੰਤਰੀ ਵੱਲੋਂ ਰਾਜ ਵਾਸੀਆਂ ਨੂੰ ਵਧਾਈ

ਪੰਜਾਬ ਸਰਕਾਰ ਦਲਿਤ, ਪਛੜੇ ਤੇ ਗ਼ਰੀਬ ਵਰਗ ਦੀ ਭਲਾਈ ਲਈ ਵਚਨਬੱਧ

 DC Faridkot, Vimal Kumar Setia, Deputy Commissioner Faridkot, Faridkot

5 Dariya News

ਫਰੀਦਕੋਟ , 14 Apr 2021

ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਪਿਤਾਮਾ ਮਹਾਨ ਰਾਜਨੀਤੀਵਾਨ ਅਤੇ ਪ੍ਰਸਿੱਧ ਸਮਾਜ ਸੁਧਾਰਕ ਭਾਰਤ ਰਤਨ ਡਾ ਭੀਮ ਰਾਓ ਅੰਬੇਦਕਰ ਜੀ ਦੇ 130 ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਵਰਚੁਅਲ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਇਲਾਵਾ ਵੱਖ ਵੱਖ ਜ਼ਿਲਾ ਅਤੇ ਸਬ ਡਿਵੀਜ਼ਨ ਪੱਧਰ ਦੇ ਮੰਤਰੀ ਸਾਹਿਬਾਨਾਂ, ਐੱਮ ਐੱਲ ਏ ਸਹਿਬਾਨਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਰਾਜ ਦੀਆਂ ਵੱਖ ਵੱਖ ਲੋਕੇਸ਼ਨਾਂ ਤੇ ਜ਼ਿਲਾ ਅਤੇ ਸਬ ਡਿਵੀਜ਼ਨ ਪੱਧਰ ਤੇ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾ ਭੀਮ ਰਾਓ ਅੰਬੇਦਕਰ ਇੱਕ ਯੁੱਗ ਪੁਰਸ਼ ਸਨ। ਜਿਨ੍ਹਾਂ ਨੇ ਆਪਣਾ ਜੀਵਨ ਦੱਬੇ ਕੁਚਲੇ ਲੋਕਾਂ ਦੀ ਸੇਵਾ ਅਤੇ ਸਮਾਜ ਸੁਧਾਰ ਲਈ ਲਗਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤੀ ਸੰਵਿਧਾਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਉਨ੍ਹਾਂ ਨੂੰ ਭਾਰਤ ਰਤਨ ਦੇ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਪਿਤਾਮਾ ਵੀ ਕਿਹਾ ਜਾਂਦਾ ਹੈ ।ਇਸ ਮੌਕੇ ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਡਾ ਭੀਮ ਰਾਓ ਦੇ ਸੁਪਨਿਆਂ ਨੂੰ ਸਵੀਕਾਰ ਕਰਨ ਅਤੇ ਸੰਵਿਧਾਨ ਦੁਆਰਾ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਪੂਰਤੀ ਲਈ ਦਿਨ ਰਾਤ ਕੰਮ ਕਰ ਰਹੀ ਹੈ ।ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਰਾਜ ਦੇ ਗ਼ਰੀਬ ਤੇ ਦਲਿਤ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੇ ਕਾਰਜ ਕੀਤੇ ਹਨ ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਗ਼ਰੀਬ ਤੇ ਦਲਿਤ ਵਰਗ ਦੀ ਭਲਾਈ ਲਈ 900 ਰੁਪਏ ਖਰਚੇ ਗਏ ਅਤੇ ਇਸ ਸਾਲ ਵੀ ਬਜਟ ਵਿੱਚ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਤੋਂ ਪੀਐੱਚ ਡੀ ਦੀ ਪੜ੍ਹਾਈ ਲਈ ਪੰਜਾਬ ਸਰਕਾਰ ਮੁਫ਼ਤ ਵਿੱਦਿਆ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਡਾ ਭੀਮ ਰਾਓ ਅੰਬੇਦਕਰ ਦੀ ਸਮਾਜ ਤੇ ਸਾਡੇ ਸੰਵਿਧਾਨ ਲਈ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਤੇ ਲੋਕਾਂ ਨੂੰ ਸਿੱਖਿਅਤ ਕਰਨ ਵਿੱਚ ਵੀ ਵੱਡਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ ਲਈ ਸ਼ਗਨ ਸਕੀਮ ਦੀ ਰਾਸ਼ੀ 51000 ਕਰ ਦਿੱਤੀ ਗਈ ਹੈ ਅਤੇ ਇਸ ਦਾ ਲਾਭ 1,95,000 ਲੋਕਾਂ ਨੂੰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਨੂੰ ਵੀ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਸ.ਸੀ ਵਰਗ ਦੇ ਲਈ 50000 ਤੱਕ ਦੇ ਕਰਜ਼ੇ ਐ.ਸੀ ਕਾਰਪੋਰੇਸ਼ਨ ਤੋਂ ਲਏ ਗਏ ਸਨ, ਮੁਆਫ ਕਰ ਦਿੱਤੇ ਗਏ ਹਨ ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਡਾ ਅੰਬੇਦਕਰ ਜੀ ਦੀ ਖੋਜ ਸਬੰਧੀ ਵਿਸ਼ੇਸ਼ ਚੇਅਰ ਸਥਾਪਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀ.ਟੀ.ਯੂ ਜਲੰਧਰ ਵਿਖੇ ਵੀ ਡਾ ਅੰਬੇਦਕਰ ਦੀ ਢੁੱਕਵੀਂ ਯਾਦਗਾਰ ਬਣਾਈ ਜਾ ਰਹੀ ਹੈ ਜਿਸ ਤੇ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਉਪਰੰਤ ਮੁੱਖ ਮੰਤਰੀ ਨੇ ਸਮੂਹ ਰਾਜ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਵਿੱਚ ਸਾਥ ਦੇਣ ਅਤੇ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣ ਅਤੇ ਜਿਹੜੇ ਵੀ ਵਰਗ ਨੂੰ ਟੀਕਾਕਰਨ ਕੀਤਾ ਜਾ ਰਿਹਾ ਹੈ ਉਹ ਟੀਕਾ ਜ਼ਰੂਰ ਲਗਵਾਉਣ ਅਤੇ 45 ਸਾਲ ਤੋਂ ਵੱਧ ਉਮਰ ਵਾਲੇ ਟੀਕੇ ਜ਼ਰੂਰ ਲਗਵਾਉਣ ।ਇਹ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਸਮਾਗਮ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ,ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ,ਸ੍ਰੀਮਤੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ, ਚੌਧਰੀ ਸੰਤੋਖ ਸਿੰਘ ਐਮ.ਪੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਮੈਡਮ ਪੂਨਮ ਸਿੰਘ, ਤਹਿਸੀਲਦਾਰ ਸ੍ਰੀ ਪਰਮਜੀਤ ਸਿੰਘ ਬਰਾੜ, ਜ਼ਿਲ੍ਹਾ ਭਲਾਈ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹਾ ਪੱਧਰੀ ਕੰਪਲੈਕਸ ਵਿੱਚ ਲੱਗੇਡਾ ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਫੁੱਲ ਮਾਲਾ ਵੀ ਭੇਟ ਕੀਤੀ ਤੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

 

Tags: DC Faridkot , Vimal Kumar Setia , Deputy Commissioner Faridkot , Faridkot , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD