Wednesday, 15 May 2024

 

 

ਖ਼ਾਸ ਖਬਰਾਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

 

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਵੱਡੀਆਂ ਟੂਲ ਕਿੱਟਾਂ

ਜ਼ਿਲੇ ਦੇ ਨੌਜਵਾਨਾਂ ਨੂੰ ਆਰਥਿਕ ਆਤਮਨਿਰਭਰਤਾ ਵੱਲ ਤੋਰਨ ਤਾ ਉਪਰਾਲਾ ਡਿਪਟੀ ਕਮਿਸ਼ਨਰ

 Davinder Singh Ghubaya, Fazilka, Congress, Punjab Congress, DC Fazilka, Arvind Pal Singh Sandhu, Fazilka, Deputy Commissioner Fazilka

5 Dariya News

ਫਾਜ਼ਿਲਕਾ , 14 Apr 2021

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130 ਵੇਂ ਜਨਮ ਦਿਹਾੜੇ ਮੌਕੇ ਅੱਜ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਟੂਲ ਕਿੱਟ ਵੰਡਣ ਲਈ ਇਕ ਲਘੂ ਸਮਾਗਮ ਕੀਤਾ ਗਿਆ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਇਹ ਕਿੱਟਾਂ ਵੰਡੀਆਂ। ਇਸ ਮੌਕੇ ਹਾਊਸਫੈਡ ਦੇ ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸ੍ਰੀ ਜਤਿਨ ਆਮਲਾ, ਸ੍ਰੀ ਰੂਬੀ ਗਿੱਲ ਯੂਥ ਕਾਂਗਰਸ ਪ੍ਰਧਾਨ, ਸ੍ਰੀ ਸੁਰਿੰਦਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ ਵੀ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵਿਸੇਸ਼ ਤਰਜੀਹ ਹੈ ਕਿ ਸਮਾਜ ਦੇ ਕਮਜੋਰ ਵਰਗਾਂ ਦਾ ਆਰਥਿਕ ਸਸ਼ਕਤੀਕਰਨ ਹੋਵੇ। ਇਸੇ ਉਦੇਸ਼ ਨਾਲ ਜ਼ਿਲੇ ਦੇ ਨੌਜਵਾਨਾਂ ਨੂੰ ਨਿਟਕੋਟ ਦੇ ਮਾਰਫ਼ਤ ਸਿਖਲਾਈ ਕਰਵਾਈ ਗਈ ਸੀ ਅਤੇ ਉਸਤੋਂ ਬਾਅਦ ਅੱਜ ਵੱਖ ਵੱਖ ਟ੍ਰੇਡ ਦੀਆਂ ਟੂਲ ਕਿੱਟਾਂ ਵੰਡਣ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇੱਥੇ ਸਿਰਫ 10 10 ਕਿੱਟਾਂ ਵੰਡੀਆਂ ਗਈਆਂ ਕਿਉਂਕਿ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਸੀ ਅਤੇ ਬਾਕੀਆਂ ਨੂੰ ਇਹ ਕਿੱਟਾਂ ਘਰੋਂ ਘਰੀ ਵੰਡ ਦਿੱਤੀਆਂ ਜਾਣਗੀਆਂ। ਜ਼ਿਲੇ ਵਿਚ ਕੁੱਲ 1500 ਕਿੱਟਾਂ ਵੰਡੀਆਂ ਜਾਣੀਆਂ ਹਨ। ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਡਾ: ਬੀ.ਆਰ. ਅੰਬੇਦਕਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਹੀ ਅੱਜ ਦਾ ਇਹ ਸਮਾਗਮ ਰੱਖਿਆ ਗਿਆ ਹੈ।ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਇੰਨਾਂ ਟੂਲ ਕਿੱਟਾਂ ਨਾਲ ਨੌਜਵਾਨ ਆਪਣਾ ਕੰਮਕਾਜ ਸ਼ੁਰੂ ਕਰਕੇ ਆਪਣੇ ਪੈਰਾ ਤੇ ਖੜੇ ਹੋ ਸਕਣਗੇ।ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ 250 ਇਲੈਕਟਿ੍ਰਸ਼ਨ ਕਿੱਟਾਂ, 100 ਪਲੰਬਰ ਕਿੱਟਾਂ, 1117 ਸਿਆਈ ਅਤੇ ਟੇਲਰਿੰਗ ਕਿੱਟਾਂ, 33 ਏਸੀ ਫਿਟਿੰਗ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਤੋਂ ਬਿਨਾਂ 458 ਪੰਚਰ ਕਿੱਟਾਂ ਵੱਖਰੇ ਤੌਰ ਤੇ ਵੰਡੀਆਂ ਜਾ ਰਹੀਆਂ ਹਨ।ਇਸ ਮੌਕੇ ਏ.ਡੀ.ਸੀ. ਵਿਕਾਸ ਸ੍ਰੀ ਨਵਲ ਰਾਮ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਸ੍ਰੀ ਠਾਕਰ ਦਾਸ ਵੀ ਹਾਜਰ ਸਨ।

 

Tags: Davinder Singh Ghubaya , Fazilka , Congress , Punjab Congress , DC Fazilka , Arvind Pal Singh Sandhu , Fazilka , Deputy Commissioner Fazilka , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD