Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਗੁਲਾਮੀ ਵਾਲਾ ਵਿਖੇ ਨਵੇਂ ਬਣੇ ਸੈੱਡ ਦਾ ਕੀਤਾ ਉਦਘਾਟਨ

ਕਿਹਾ, ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਵੇਗੀ, ਕਿਸਾਨ ਆਪਣੀ ਫਸਲ ਪੂਰੀ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ

 Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 14 Apr 2021

Last updated on: Apr 14, 2021, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਬਸਤੀ ਵਕੀਲਾ ਵਾਲੀ ਅਤੇ ਗੁਲਾਮੀ ਵਾਲਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਉਪਰੰਤ ਉਨ੍ਹਾਂ ਦਾਣਾ ਮੰਡੀ ਗੁਲਾਮੀ ਵਾਲਾ ਵਿਖੇ ਨਵੇਂ ਬਣੇ ਸੈੱਡ ਦਾ ਵੀ ਕੀਤਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਵਾਈਸ ਚੇਅਰਮੈਨ ਕੁਲਦੀਪ ਗੱਖੜ ਅਤੇ ਸੈਕਟਰੀ ਮਾਰਕਿਟ ਕਮੇਟੀ ਮੁਕੇਸ਼ ਕੁਮਾਰ ਵੀ ਹਾਜ਼ਰ ਸਨ।ਵਿਧਾਇਕ ਪਰਮਿੰਦਰ ਸਿੰਘ ਪਿਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਘਬਰਾਉਣ ਨਾ ਤੇ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਜ਼ਿਆਦਾ ਦੇਰ ਤੱਕ ਉਨ੍ਹਾਂ ਨੂੰ ਮੰਡੀ ਵਿੱਚ ਬੈਠਣਾ ਨਾ ਪਵੇ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ। ਇਸ ਦੇ ਨਾਲ ਨਾਲ ਮੰਡੀਆਂ ਵਿੱਚ ਹੱਥ ਥੋਣ ਅਤੇ ਸਾਫ਼ ਸਫ਼ਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਗੁਲਜਾਰ ਸਿੰਘ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਐਮ.ਸੀ. ਰਿੰਕੂ ਗਰੋਵਰ, ਸੁਖਜੀਵ ਸਿੰਘ ਮੰਡੀ ਸੁਪਰਵਾਈਜ਼ਰ, ਵਿਸ਼ਾਲ ਅਰੋੜਾ ਮੈਨੇਜਰ ਮਾਰਕਫੈੱਡ, ਇੰਸਪੈਕਟਰ ਮਾਰਕਫੈੱਡ ਦਲਜੀਤ ਸਿੰਘ, ਸਰਜੀਤ ਸਿੰਘ ਲੇਖਾਕਾਰ, ਵਿਜੇ ਗੋਰੀਆ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD