Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130 ਵੇ ਜਨਮ ਦਿਹਾੜੇ ਸਬੰਧੀ ਜ਼ਿਲਾ ਪੱਧਰੀ ਸਮਾਗਮ

ਦਲਿਤ ਵਰਗ ਦੇ ਲੋਕਾਂ ਨੂੰ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ

 Davinder Singh Ghubaya, Fazilka, Congress, Punjab Congress, DC Fazilka, Arvind Pal Singh Sandhu, Fazilka, Deputy Commissioner Fazilka

5 Dariya News

ਫਾਜ਼ਿਲਕਾ , 14 Apr 2021

Last updated on: Apr 14, 2021, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130 ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਹਾਊਸਫੈਡ ਦੇ ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸ੍ਰੀ ਜਤਿਨ ਆਮਲਾ, ਸ੍ਰੀ ਰੂਬੀ ਗਿੱਲ ਯੂਥ ਕਾਂਗਰਸ ਪ੍ਰਧਾਨ, ਸ੍ਰੀ ਸੁਰਿੰਦਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ ਵੀ ਹਾਜਰ ਸਨ।ਸਮਾਗਮ ਉਪਰੰਤ ਵਿਧਾਇਕ ਸ੍ਰੀ ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸੀਲ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਉਸ ਵਰਗ ਨੂੰ ਉੱਚਾ ਚੁੱਕਿਆ ਜਾਵੇ, ਜੋ ਆਜਾਦੀ ਦੇ 74 ਸਾਲ ਬਾਅਦ ਵੀ ਆਪਣੇ ਪੈਰਾਂ ਉੱਪਰ ਖੜਾ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿਚ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। ਵਿਦਿਅਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ਉੱਤੇ ਸਹਿਯੋਗ ਦਿੱਤਾ ਜਾਵੇਗਾ।ਡਿਪਟੀ ਕਮਿਸਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲਾ ਪ੍ਰਸਾਸਨ ਵੱਲੋਂ ਦਲਿਤ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਸਾਸਨ ਦੀ ਹਮੇਸਾਂ ਇਹ ਕੋਸ਼ਿਸ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮਦਦ ਕੀਤੀ ਜਾ ਸਕੇ। ਸਮਾਗਮ ਉਪਰੰਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਉਪਰ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਏ.ਡੀ.ਸੀ. ਵਿਕਾਸ ਸ੍ਰੀ ਨਵਲ ਰਾਮ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਵੀ ਹਾਜਰ ਸਨ।

 

Tags: Davinder Singh Ghubaya , Fazilka , Congress , Punjab Congress , DC Fazilka , Arvind Pal Singh Sandhu , Fazilka , Deputy Commissioner Fazilka , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD