Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਭੀਮ ਰਾਓ ਅੰਬੇਦਕਰ ਜੀ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ : ਗੁਰਪ੍ਰੀਤ ਸਿੰਘ ਜੀ.ਪੀ.

ਡਾ: ਬੀ.ਆਰ. ਅੰਬੇਦਕਰ ਜੀ ਦੇ 130ਵੇਂ ਜਨਮ ਦਿਵਸ ਮੌਕੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਸਮਾਗਮ

Gurpreet Singh GP, Punjab, Congress, Punjab Congress, Fatehgarh Sahib

5 Dariya News

ਫ਼ਤਹਿਗੜ੍ਹ ਸਾਹਿਬ , 14 Apr 2021

Last updated on: Apr 14, 2021, 00:00 IST

ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਜੋ ਕਿ ਬਹੁਤ ਗਰੀਬ ਘਰ ਵਿੱਚ ਪੈਦਾ ਹੋਏ ਸਨ ਨੇ ਆਪਣੀ ਲਗਨ ਤੇ ਸਖਤ ਮਿਹਨਤ ਨਾਲ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਸਦੀਆਂ ਤੱਕ ਸਾਡੀਆਂ ਨਵੀਂਆਂ ਪੀੜ੍ਹੀਆਂ ਨੂੰ ਸੇਧ ਦਿੰਦਿਆਂ ਰਹਿਣਗੀ।ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਲ ਵਿੱਚ ਦਲਿੱਤਾਂ ਲਈ ਵਿਸ਼ੇਸ਼ ਹਮਦਰਦੀ ਹੈ ਜਿਸ ਦੇ ਸਬੂਤ ਵਜੋਂ ਉਨ੍ਹਾਂ 130 ਕਰੋੜ ਦੀ ਲਾਗਤ ਨਾਲ ਡਾ. ਅੰਬੇਦਕਰ ਜੀ ਦੀ ਯਾਦਗਾਰ ਬਣਾਉਣ ਦੇ ਨਾਲ-ਨਾਲ 100 ਕਰੋੜ ਦੀ ਲਾਗਤ ਨਾਲ ਇੱਕ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ ਜਿਸ ਦਾ ਨਾਮ ਵੀ ਡਾ. ਅੰਬੇਦਕਰ ਦੇ ਨਾਮ ’ਤੇ ਹੋਵੇਗਾ ਅਤੇ ਇਸ ਯੂਨੀਵਰਸਿਟੀ ਵਿੱਚ ਡਾ. ਅੰਬੇਦਕਰ ਬਾਰੇ ਰਿਸਰਚ ਕਰਵਾਈ ਜਾਵੇਗੀ। ਵਿਧਾਇਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿਥੇ ਪੈਨਸ਼ਨ ਦੀ ਰਾਸ਼ੀ ਨੂੰ 750/-ਰੁਪਏ ਤੋਂ ਵਧਾ ਕੇ 1500/- ਰੁਪਏ ਕੀਤਾ ਹੈ ਉਥੇ ਹੀ ਗਰੀਬਾਂ ਤੇ ਦਲਿੱਤਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਸ਼ਗਨ ਦੇ ਤੌਰ ’ਤੇ ਦਿੱਤੀ ਜਾਂਦੀ ਰਾਸੀ ਨੂੰ ਵਧਾ ਕੇ ਵੀ 51000/-ਰੁਪਏ ਕੀਤਾ ਹੈ। ਇਸ ਤੋਂ ਇਲਾਵਾ 735 ਕਰੋੜ ਰੁਪਏ ਨਾਲ ਗਰੀਬਾਂ ਦੇ 25-25 ਹਜ਼ਾਰ ਰੁਪਏ ਦੇ ਕਰਜ਼ੇ ਵੀ ਮੁਆਫ ਕੀਤੇ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਹਰਿੰਦਰ ਸਿੰਘ ਭਾਂਬਰੀ, ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਗੁਰਜਿੰਦਰ ਸਿੰਘ, ਜਿ਼ਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਸ਼੍ਰੀ ਮੁਕਲ ਬਾਵਾ ਅਤੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Gurpreet Singh GP , Punjab , Congress , Punjab Congress , Fatehgarh Sahib , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD